ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਧਾਰਾ 35-ਏ ਅਤੇ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਸ਼ਾਨਦਾਰ ਵਿਕਾਸ ਦੇ ਨਵੇਂ ਰਾਹ 'ਤੇ ਚੱਲ ਰਿਹਾ ਹੈ - ਉਪ ਰਾਸ਼ਟਰਪਤੀ


ਧਾਰਾ 370 ਇੱਕ ਅਸਥਾਈ ਵਿਵਸਥਾ ਸੀ ਪਰ 70 ਸਾਲਾਂ ਤੱਕ ਚੱਲੀ; ਖੁਸ਼ੀ ਹੈ ਕਿ ਹੁਣ ਇਹ ਉੱਥੇ ਨਹੀਂ ਹੈ - ਉਪ ਰਾਸ਼ਟਰਪਤੀ

ਉਪ ਰਾਸ਼ਟਰਪਤੀ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਨੇ ਧਾਰਾ 370 ਦਾ ਖਰੜਾ ਤਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ

ਉਪ ਰਾਸ਼ਟਰਪਤੀ ਨੇ ਧਾਰਾ 370 ਨੂੰ ਰੱਦ ਕੀਤੇ ਜਾਣ ਨੂੰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ਅਤੇ ਮਿਸ਼ਨ ਲਈ ਸਭ ਤੋਂ ਵੱਡੀ ਸ਼ਰਧਾਂਜਲੀ ਦੱਸਿਆ

ਉਪ ਰਾਸ਼ਟਰਪਤੀ ਨੇ ਸਾਰਿਆਂ ਨੂੰ ਸਾਡੇ ਮਹਾਨ ਦੇਸ਼ ਨੂੰ ਕਮਜ਼ੋਰ ਕਰਨ ਲਈ ਫੈਲਾਏ ਜਾ ਰਹੇ ਝੂਠੇ ਬਿਰਤਾਂਤਾਂ ਦਾ ਮੁਕਾਬਲਾ ਕਰਨ ਲਈ ਕਿਹਾ

ਉਪ ਰਾਸ਼ਟਰਪਤੀ ਨੇ ਜੰਮੂ ਯੂਨੀਵਰਸਿਟੀ ਦੀ ਵਿਸ਼ੇਸ਼ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ

Posted On: 22 JUN 2023 5:11PM by PIB Chandigarh

ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਧਾਰਾ 35-ਏ ਅਤੇ 370 ਨੂੰ ਖ਼ਤਮ ਕਰਨ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਸ਼ਾਨਦਾਰ ਪ੍ਰਗਤੀ ਅਤੇ ਵਿਕਾਸ ਦੇ ਨਵੇਂ ਰਾਹ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮੁੱਖ ਧਾਰਾ ਵਿੱਚ ਖੇਤਰ ਦੇ ਏਕੀਕਰਣ ਨੇ ਨਿਵੇਸ਼ਾਂ, ਵਿਕਾਸ ਅਤੇ ਬਿਹਤਰ ਸ਼ਾਸਨ ਲਈ ਰਾਹ ਪੱਧਰਾ ਕੀਤਾ ਹੈ।

 

ਅੱਜ ਜੰਮੂ ਯੂਨੀਵਰਸਿਟੀ ਦੀ ਵਿਸ਼ੇਸ਼ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਰੇਖਾਂਕਿਤ ਕੀਤਾ ਕਿ ਸੰਵਿਧਾਨ ਵਿੱਚ ਧਾਰਾ 35-ਏ ਅਤੇ 370 ਨੂੰ ਅਸਥਾਈ ਉਪਬੰਧਾਂ ਵਜੋਂ ਰੱਖਿਆ ਗਿਆ ਸੀ, ਪਰ ਇਹ 70 ਸਾਲਾਂ ਤੱਕ ਚੱਲੀਆਂ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਨੇ ਧਾਰਾ 370 ਦਾ ਖਰੜਾ ਤਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ "ਨਿੱਜੀ ਤੌਰ 'ਤੇ ਵੀਹ ਸਾਲਾਂ ਤੋਂ, ਮੈਂ ਧਾਰਾ 35ਏ ਅਤੇ 370 ਨੂੰ ਰੱਦ ਕਰਨ ਦੀ ਵਕਾਲਤ ਕਰ ਰਿਹਾ ਹਾਂ। ਇਹ ਇੱਕ ਵਿਗਾੜ ਸੀ… ਸਾਨੂੰ ਖੁਸ਼ੀ ਹੈ ਕਿ ਇਹ ਹੁਣ ਉੱਥੇ ਨਹੀਂ ਹੈ।”

 

ਸ਼੍ਰੀ ਧਨਖੜ ਨੇ ਕਿਹਾ ਕਿ ਪਹਿਲਾਂ ਦੇ ਵਿਪਰੀਤ, ਇਸ ਖੇਤਰ ਵਿੱਚ ਹੁਣ ਅਨੁਕੂਲ ਮਾਹੌਲ ਹੈ ਅਤੇ 

ਇਸਨੂੰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ਅਤੇ ਮਿਸ਼ਨ ਲਈ ਸਭ ਤੋਂ ਵੱਡੀ ਸ਼ਰਧਾਂਜਲੀ ਕਿਹਾ, ਜਿਨ੍ਹਾਂ ਨੇ ਇੱਕ ਮਜ਼ਬੂਤ ​​ਅਤੇ ਅਖੰਡ ਭਾਰਤ ਦੇ ਨਿਰਮਾਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ੍ਰੀਨਗਰ ਜੇਲ੍ਹ ਵਿੱਚ ਡਾ. ਮੁਖਰਜੀ ਦੀ ਮੌਤ ਨੂੰ ਇੱਕ ਮਹੱਤਵਪੂਰਨ ਦੁਖਾਂਤ ਦੱਸਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਭਾਵੇਂ ਅਸੀਂ ਦੇਰ ਨਾਲ ਹੀ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ ਪਰ ਭਾਰਤੀਆਂ ਨੂੰ ਹੁਣ ਆਪਣੇ ਦੇਸ਼ ਦੇ ਇਸ ਹਿੱਸੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। 

 

 

 

ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਤਬਦੀਲੀਆਂ ਦਾ ਹਵਾਲਾ ਦਿੰਦੇ ਹੋਏ, ਉਪ ਰਾਸ਼ਟਰਪਤੀ ਨੇ ਕਿਹਾ ਕਿ 890 ਕੇਂਦਰੀ ਕਾਨੂੰਨ ਲਾਗੂ ਕੀਤੇ ਗਏ ਹਨ, 200 ਤੋਂ ਵੱਧ ਰਾਜ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੇ ਫਾਇਦੇ ਲਈ ਸੈਂਕੜੇ ਕਾਨੂੰਨਾਂ ਨੂੰ ਸੋਧਿਆ ਗਿਆ ਹੈ। ਉਨ੍ਹਾਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਬੁਨਿਆਦੀ ਢਾਂਚੇ ਅਤੇ ਕਨੈਕਟੀਵਿਟੀ ਵਿੱਚ ਸੁਧਾਰ ਦੀ ਵੀ ਪ੍ਰਸ਼ੰਸਾ ਕੀਤੀ।

 

ਭਾਰਤ ਨੂੰ ਲੋਕਤੰਤਰ ਦੀ ਜਨਨੀ ਅਤੇ ਦੁਨੀਆ ਦੇ ਸਭ ਤੋਂ ਕਾਰਜਸ਼ੀਲ ਲੋਕਤੰਤਰ ਦਾ ਵਰਣਨ ਕਰਦੇ ਹੋਏ, ਸ਼੍ਰੀ ਧਨਖੜ ਨੇ ਹਰ ਭਾਰਤੀ ਨੂੰ ਭਾਰਤ ਦੀਆਂ ਪ੍ਰਾਪਤੀਆਂ 'ਤੇ ਮਾਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਰੇਖਾਂਕਿਤ ਕੀਤਾ, "ਦੁਨੀਆਂ ਦੇ ਹਰ ਹਿੱਸੇ ਵਿੱਚ, ਤੁਸੀਂ ਕਾਰਪੋਰੇਟ ਅਤੇ ਸੰਸਥਾਵਾਂ ਦੀ ਅਗਵਾਈ ਕਰਦੇ ਹੋਏ ਭਾਰਤੀ ਪ੍ਰਤਿਭਾਸ਼ਾਲੀ ਪਾਓਗੇ, ਜੋ ਭਾਰਤ ਨੂੰ ਗੌਰਵ ਪ੍ਰਦਾਨ ਕਰਦੇ ਹਨ ਅਤੇ ਹੋਰ ਦੇਸ਼ ਸਾਡੀ ਪ੍ਰਤਿਭਾ ਦਾ ਸਨਮਾਨ ਕਰਦੇ ਹਨ।"

 

ਉਨ੍ਹਾਂ ਅੱਗੇ ਕਿਹਾ, “ਇਹ ਵਿਡੰਬਨਾ ਹੈ ਕਿ ਇਸ ਦੇਸ਼ ਨੂੰ ਨੀਵਾਂ ਦਿਖਾਉਣ ਲਈ ਯੋਜਨਾਬੱਧ ਤਰੀਕੇ ਨਾਲ ਝੂਠੀਆਂ ਕਹਾਣੀਆਂ ਫੈਲਾਈਆਂ ਜਾ ਰਹੀਆਂ ਹਨ। ਸਾਡੇ ਵਿੱਚੋਂ ਕੁਝ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ।" ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ "ਜੇ ਮੂਕ ਬਹੁਗਿਣਤੀ ਚੁੱਪ ਰਹਿਣ ਦਾ ਫੈਸਲਾ ਕਰਦੀ ਹੈ, ਤਾਂ ਇਹ ਹਮੇਸ਼ਾ ਲਈ ਚੁੱਪ ਰਹੇਗੀ," ਉਪ ਰਾਸ਼ਟਰਪਤੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਾਡੀ ਵਿਕਾਸ ਕਹਾਣੀ ਨੂੰ ਕਮਜ਼ੋਰ ਕਰਨ ਲਈ ਖਤਰਨਾਕ ਸਾਜ਼ਿਸ਼ਾਂ ਨੂੰ ਹਲਕੇ ਵਿੱਚ ਨਾ ਲੈਣ।

 

 

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਕਾਨੂੰਨ ਦੀ ਲੰਬੀ ਬਾਂਹ ਹਰ ਕਿਸੇ ਤੱਕ ਪਹੁੰਚੇਗੀ, ਸ਼੍ਰੀ ਧਨਖੜ ਨੇ ਖੁਸ਼ੀ ਪ੍ਰਗਟ ਕੀਤੀ ਕਿ ਭ੍ਰਿਸ਼ਟਾਚਾਰੀਆਂ ਦੇ ਬਚਣ ਦੇ ਸਾਰੇ ਰਸਤੇ ਬੰਦ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ “ਭ੍ਰਿਸ਼ਟਾਚਾਰ ਲਈ ਜ਼ੀਰੋ ਸਹਿਣਸ਼ੀਲਤਾ ਹੈ। ਸੁਨੇਹਾ ਹੁਣ ਜ਼ੋਰਦਾਰ ਅਤੇ ਸਪਸ਼ਟ ਹੈ; ਭਾਵੇਂ ਤੁਸੀਂ ਕਿਸੇ ਵੀ ਪਛਾਣ ਜਾਂ ਕਿਸੇ ਵੀ ਵੰਸ਼ ਦੇ ਹੋ, ਤੁਸੀਂ ਕਾਨੂੰਨ ਪ੍ਰਤੀ ਜਵਾਬਦੇਹ ਹੋ।”

 

 

ਇਹ ਕਹਿੰਦੇ ਹੋਏ ਕਿ ਕਨਵੋਕੇਸ਼ਨ ਸਮਾਰੋਹ ਕਿਸੇ ਦੇ ਜੀਵਨ ਵਿੱਚ ਬਹੁਤ ਮਹੱਤਵ ਰੱਖਦਾ ਹੈ, ਉਪ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਦੇ ਵੀ ਤਣਾਅ ਜਾਂ ਦਬਾਵ ਵਿੱਚ ਨਾ ਆਉਣ ਅਤੇ ਅਸਫਲਤਾ ਤੋਂ ਕਦੇ ਵੀ ਨਾ ਡਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਜੰਮੂ ਅਤੇ ਕਸ਼ਮੀਰ  ਦੇ ਉਪ ਰਾਜਪਾਲ ਦੀ ਵੀ ਸ਼ਲਾਘਾ ਕੀਤੀ।

 

ਇਸ ਮੌਕੇ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ ਦੀ ਧਰਮਪਤਨੀ ਡਾ. (ਸ਼੍ਰੀਮਤੀ) ਸੁਦੇਸ਼ ਧਨਖੜ,  ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਅਤੇ ਜੰਮੂ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਮਨੋਜ ਸਿਨਹਾ, ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਦੇ ਸਲਾਹਕਾਰ ਅਤੇ ਜੰਮੂ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਸ਼੍ਰੀ ਰਾਜੀਵ ਰਾਏ ਭਟਨਾਗਰ, ਜੰਮੂ ਅਤੇ ਕਸ਼ਮੀਰ ਸਰਕਾਰ ਦੇ ਉੱਚ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ਼੍ਰੀ ਆਲੋਕ ਕੁਮਾਰ, ਜੰਮੂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਉਮੇਸ਼ ਰਾਏ, ਜੰਮੂ ਅਤੇ ਕਸ਼ਮੀਰ ਸਰਕਾਰ ਦੇ ਉਚੇਰੀ ਸਿੱਖਿਆ ਕੌਂਸਲ ਦੇ ਵਾਈਸ ਚੇਅਰਮੈਨ ਪ੍ਰੋ. ਦਿਨੇਸ਼ ਸਿੰਘ, ਫੈਕਲਟੀ ਮੈਂਬਰ, ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ। 


 

 *********


ਐੱਮਐੱਸ/ਆਰਸੀ


(Release ID: 1934640) Visitor Counter : 179