ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਦਤੀਆ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
28 JUN 2023 8:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਦਤੀਆ ਵਿੱਚ ਹੋਇਆ ਸੜਕ ਹਾਦਸਾ ਹਿਰਦੇਵਿਦਾਰਕ ਹੈ। ਇਸ ਦੁਰਘਟਨਾ ਵਿੱਚ ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਪੂਰੀ ਤਤਪਰਤਾ ਨਾਲ ਜੁਟਿਆ ਹੈ: ਪ੍ਰਧਾਨ ਮੰਤਰੀ ਮੋਦੀ”
“ਦਤੀਆ ਵਿੱਚ ਹੋਈ ਦੁਰਘਟਨਾ ਵਿੱਚ ਜਾਨ ਗਵਾਉਣ ਵਾਲਿਆਂ ਦੇ ਨੇੜਲੇ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ , ਨਰੇਂਦਰ ਮੋਦੀ”
https://twitter.com/PMOIndia/status/1674047887779540992
https://twitter.com/PMOIndia/status/1674048312440242176
*******
ਡੀਐੱਸ/ਐੱਸਟੀ
(Release ID: 1936321)
Visitor Counter : 116
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam