ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੁਮਾਰਘਾਟ ਵਿੱਚ ਉਲਟਾ ਰਥ ਯਾਤਰਾ ਦੌਰਾਨ ਹੋਈ ਦੁਰਘਟਨਾ ‘ਤੇ ਸੋਗ ਵਿਅਕਤ ਕੀਤਾ
ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
Posted On:
28 JUN 2023 9:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਕੁਮਾਰਘਾਟ ਵਿੱਚ ਉਲਟਾ ਰਥ ਯਾਤਰਾ ਦੇ ਦੌਰਾਨ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟਾਂ ਦੇ ਇੱਕ ਥ੍ਰੈੱਡ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਕੁਮਾਰਘਾਟ ਵਿੱਚ ਉਲਟਾ ਰਥ ਯਾਤਰਾ ਦੇ ਦੌਰਾਨ ਹੋਈ ਦੁਰਘਟਨਾ ਦੁਖਦ ਹੈ। ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀ ਲੋਕ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ: ਪ੍ਰਧਾਨ ਮੰਤਰੀ, ਨਰੇਂਦਰ ਮੋਦੀ(PM@narendramodi)”
“ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਤ੍ਰਿਪੁਰਾ ਵਿੱਚ ਹੋਈ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ, ਨਰੇਂਦਰ ਮੋਦੀ (PM@narendramodi)”
***
ਡੀਐੱਸ/ਐੱਸਟੀ
(Release ID: 1936323)
Read this release in:
English
,
Urdu
,
Marathi
,
Hindi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam