ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਬੁਲਢਾਣਾ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
प्रविष्टि तिथि:
01 JUL 2023 10:22AM by PIB Chandigarh
ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਬੁਲਢਾਣਾ ਵਿੱਚ ਹੋਈ ਇੱਕ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮਹਾਰਾਸ਼ਟਰ ਦੇ ਬੁਲਢਾਣਾ ਵਿੱਚ ਹੋਈ ਭਿਆਨਕ ਬੱਸ ਦੁਰਘਟਨਾ ਤੋਂ ਗਹਿਰਾ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਇਸ ਦੁਰਘਟਨਾ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”
“ਬੁਲਢਾਣਾ ਵਿੱਚ ਬੱਸ ਦੁਰਘਟਨਾ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
******
ਡੀਐੱਸ/ਟੀਐੱਸ
(रिलीज़ आईडी: 1936686)
आगंतुक पटल : 149
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam