ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਧੁਲੇ ਵਿੱਚ ਹੋਈ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 04 JUL 2023 9:40PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਧੁਲੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ। 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 ‘‘ਮਹਾਰਾਸ਼ਟਰ ਦੇ ਧੁਲੇ ਵਿੱਚ ਹੋਇਆ ਹਾਦਸਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੇ ਲਈ ਪ੍ਰਾਰਥਨਾ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

 

 

 

*********

 

ਡੀਐੱਸ/ਟੀਐੱਸ



(Release ID: 1937566) Visitor Counter : 86