ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਗੋਂਡਵਾਨਾ ਯੂਨੀਵਰਸਿਟੀ ਦੀ 10ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ

Posted On: 05 JUL 2023 2:10PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਜੁਲਾਈ, 2023) ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿੱਚ ਗੋਂਡਵਾਨਾ ਯੂਨੀਵਰਸਿਟੀ ਦੀ 10ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ ਅਤੇ ਇਸ ਨੂੰ ਸੰਬੋਧਨ ਕੀਤਾ।

 

ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਗੋਂਡਵਾਨਾ ਯੂਨੀਵਰਸਿਟੀ ਨੇ ਸਮਾਵੇਸ਼ੀ, ਲਾਗਤ ਪ੍ਰਭਾਵੀ ਅਤੇ ਕੀਮਤੀ ਸਿੱਖਿਆ ਪ੍ਰਦਾਨ ਕਰਨ ਦੇ ਲਈ ਕਈ ਕਦਮ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਯੂਨੀਵਰਸਿਟੀ ਗਿਆਨ, ਤਰਕਸੰਗਤ ਦ੍ਰਿਸ਼ਟੀਕੋਣ, ਪੇਸ਼ੇਵਰ ਕੌਸ਼ਲ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਮਾਧਿਅਮ ਨਾਲ ਵਿਦਿਆਰਥੀਆਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਨੇ ਇੱਕ ਸਮਾਨ ਐਜੂਕੇਸ਼ਨਲ ਈਕੋਸਿਸਟਮ ਦੇ ਨਿਰਮਾਣ, ਬਹੁ-ਅਨੁਸ਼ਾਸਨੀ ਖੋਜ ਨੂੰ ਹੁਲਾਰਾ ਦੇਣ ਅਤੇ ਸਥਾਈ ਆਜੀਵਿਕਾ ਲਈ ਅਕਾਦਮਿਕ ਪ੍ਰੋਗਰਾਮ ਸੰਚਾਲਿਤ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਪਹਿਲਾਂ ਵਿਦਿਆਰਥੀਆਂ ਨੂੰ ਖੇਤਰ ਅਤੇ ਦੇਸ਼ ਦੇ ਟਿਕਾਊ ਵਿਕਾਸ ਵਿੱਚ ਯੋਗਦਾਨ ਦੇਣ ਦੇ ਲਈ ਤਿਆਰ ਕਰਨਗੀਆਂ। ਉਨ੍ਹਾਂ ਨੇ ਆਦਿਵਾਸੀ ਭਾਈਚਾਰਿਆਂ ਅਤੇ ਪਿਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਿੱਖਿਆ ਦੇ ਜ਼ਰੀਏ ਨਵੇਂ ਅਵਸਰ ਪ੍ਰਦਾਨ ਕਰਨ ਲਈ ਗੋਂਡਵਾਨਾ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਗੋਂਡਵਾਨਾ ਯੂਨੀਵਰਸਿਟੀ ਖੇਤਰ ਦੀ ਵਣ ਸੰਪਦਾ, ਖਣਿਜ ਸੰਸਾਧਨਾਂ ਦੇ ਨਾਲ-ਨਾਲ ਸਥਾਨਕ ਆਦਿਵਾਸੀ ਭਾਈਚਾਰਿਆਂ ਦੀ ਕਲਾ ਅਤੇ ਸੰਸਕ੍ਰਿਤੀ ਦੀ ਸੰਭਾਲ਼ ਅਤੇ ਵਿਕਾਸ ਦੇ ਲਈ ਪ੍ਰਯਾਸ ਕਰ ਰਿਹਾ ਹੈ। ਉਨ੍ਹਾਂ ਨੇ ਟੈਲੀ (Talley), ਬਾਂਸ ਸ਼ਿਲਪ ਅਤੇ ਵਣ ਪ੍ਰਬੰਧਨ ਜਿਹੇ ਪਾਠਕ੍ਰਮਾਂ (ਕੋਰਸਾਂ) ਦੇ ਜ਼ਰੀਏ ਅਨੁਭਵਾਤਮਕ ਸਿੱਖਿਆ ਨੂੰ ਹੁਲਾਰਾ ਦੇਣ ਦੇ ਲਈ ਯੂਨੀਵਰਸਿਟੀ ਦਾ ਸ਼ਲਾਘਾ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਕਬਾਇਲੀ ਖੋਜ ਕੇਂਦਰ ਦੀ ਸਥਾਪਨਾ ਦੀ ਵੀ ਸ਼ਲਾਘਾ ਕੀਤੀ ਜੋ ਸਥਾਨਕ ਮੁੱਦਿਆਂ ‘ਤੇ ਖੋਜ ਵਿੱਚ ਲਗਿਆ ਹੋਇਆ ਹੈ। 

 

ਰਾਸ਼ਟਰਪਤੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਕਮਿਊਨਿਟੀ ਤੋਂ ਆਲਮੀ ਸਮੱਸਿਆਵਾਂ ਦਾ ਅਧਿਐਨ ਕਰਨ ਅਤੇ ਉਨ੍ਹਾਂ ਦਾ ਸਮਾਧਾਨ ਕਰਨ ਦੀ ਅਪੇਖਿਆ (ਉਮੀਦ) ਕੀਤੀ ਜਾਂਦੀ ਹੈ। ਪਰੰਪਰਾਗਤ ਗਿਆਨ, ਨਵੀਨਤਮ ਟੈਕਨੋਲੋਜੀ ਅਤੇ ਇਨੋਵੇਸ਼ਨ ਅਤੇ ਰਿਸਰਚ ਦੇ ਜ਼ਰੀਏ ਜਲਵਾਯੂ ਪਰਿਵਰਤਨ ਅਤੇ ਵਾਤਾਵਰਣਕ ਗਿਰਾਵਟ ਜਿਹੇ ਸਮਕਾਲੀ ਮੁੱਦਿਆਂ ‘ਤੇ ਚਰਚਾ ਕਰਨਾ ਅਤੇ ਸਮਾਧਾਨ ਖੋਜਣਾ ਉਨ੍ਹਾਂ ਦਾ ਕਰਤੱਵ ਹੈ।

 

ਰਾਸ਼ਟਰਪਤੀ ਨੇ ਕਿਹਾ ਕਿ ਸਮਾਜ ਅਤੇ ਦੇਸ਼ ਦੇ ਸਮਾਵੇਸ਼ੀ ਵਿਕਾਸ ਵਿੱਚ ਨੌਜਵਾਨਾਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਆਪਣੀਆਂ ਜੜ੍ਹਾਂ, ਆਪਣੀ ਯੂਨੀਵਰਸਿਟੀ ਨਾਲ ਜੁੜੇ ਰਹਿਣ ਦੀ ਸਲਾਹ ਦਿੱਤੀ।

 

Please Click here to see the President's Speech – 

 

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ –

 

****

 

ਡੀਐੱਸ/ਏਕੇ


(Release ID: 1937740) Visitor Counter : 142