ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਅਲੂਰੀ ਸੀਤਾਰਾਮ ਰਾਜੂ ਦੀ 125ਵੀਂ ਜਨਮ ਵਰ੍ਹੇਗੰਢ ਦੇ ਸਮਾਪਨ ਸਮਾਰੋਹ ਦੀ ਸ਼ੋਭਾ ਵਧਾਈ
Posted On:
04 JUL 2023 7:42PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੈਦਰਾਬਾਦ ਵਿੱਚ ਅੱਜ (04 ਜੁਲਾਈ, 2023) ਨੂੰ ਅਲੂਰੀ ਸੀਤਾਰਾਮ ਰਾਜੂ ਦੀ 125ਵੀਂ ਜਨਮ ਵਰ੍ਹੇਗੰਢ ਦੇ ਸਮਾਪਨ ਸਮਾਰੋਹ ਦੀ ਸ਼ੋਭਾ ਵਧਾਈ ਅਤੇ ਇਸ ਨੂੰ ਸੰਬੋਧਨ ਕੀਤਾ।
ਸਮਾਰੋਹ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਅਲੂਰੀ ਸੀਤਾਰਾਮ ਰਾਜੂ ਦੀ ਅਨਿਆਂ ਅਤੇ ਸ਼ੋਸ਼ਣ ਦੇ ਖ਼ਿਲਾਫ਼ ਲੜਾਈ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦਾ ਗੌਰਵਪੂਰਨ ਅਧਿਆਇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਯੁਵਾ ਪੀੜ੍ਹੀ ਨੁੰ ਉਨ੍ਹਾਂ ਦੇ ਸਾਹਸ ਅਤੇ ਦੇਸ਼ ਭਗਤੀ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਅਲੂਰੀ ਸੀਤਾਰਾਮ ਰਾਜੂ ਦਾ ਜੀਵਨ ਜਾਤੀ ਅਤੇ ਵਰਗ ਦੇ ਅਧਾਰ ’ਤੇ ਭੇਦਭਾਵ ਕੀਤੇ ਬਿਨਾ ਸਮਾਜ ਨੂੰ ਇਕਜੁੱਟ ਕਰਨ ਦੀ ਇੱਕ ਬਿਹਤਰ ਉਦਾਹਰਣ ਹੈ। ਉਨ੍ਹਾਂ ਨੇ ਕਿਹਾ ਕਿ ਅਲੂਰੀ ਸੀਤਾਰਾਮ ਰਾਜੂ ਨੂੰ ਆਦਿਵਾਸੀ ਸਮਾਜ ਨੇ ਪੂਰੀ ਤਰ੍ਹਾਂ ਆਪਣਾ ਬਣਾ ਲਿਆ ਸੀ ਅਤੇ ਉਨ੍ਹਾਂ ਨੇ ਵੀ ਇਸ ਸਮਾਜ ਦੀਆਂ ਖੁਸ਼ੀਆਂ ਅਤੇ ਦੁਖਾਂ ਨੂੰ ਆਪਣੀ ਖੁਸ਼ੀ ਅਤੇ ਦੁਖ ਮੰਨ ਲਿਆ ਸੀ।
ਉਨ੍ਹਾਂ ਨੂੰ ਇੱਕ ਆਦਿਵਾਸੀ ਜੋਧੇ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ ਅਤੇ ਇਹੀ ਉਨ੍ਹਾਂ ਦੀ ਸਹੀ ਪਹਿਚਾਣ ਹੈ। ਉਹ ਆਪਣੀ ਸ਼ਹਾਦਤ ਤੱਕ ਆਦਿਵਾਸੀ ਸਮਾਜ ਦੇ ਅਧਿਕਾਰਾਂ ਦੇ ਲਈ ਲੜਦੇ ਰਹੇ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਸਭ ਦਾ ਕਰਤੱਵ ਹੈ ਕਿ ਅਸੀਂ ਐਸੇ ਮਹਾਨ ਸੁਤੰਤਰਤਾ ਸੈਨਾਨੀ ਦੇ ਬਲੀਦਾਨ ਨੂੰ ਯਾਦ ਕਰੀਏ। ਉਨ੍ਹਾਂ ਨੇ ਬੁੱਧੀਜੀਵੀਆਂ, ਵਿਸ਼ੇਸ਼ ਤੌਰ ’ਤੇ ਸਮਾਜ-ਸ਼ਾਸਤਰੀਆਂ ਅਤੇ ਇਤਿਹਾਸਕਾਰਾਂ ਨੂੰ ਤਾਕੀਦ ਕੀਤੀ ਕਿ ਉਨ੍ਹਾਂ ਨੂੰ ਅਲੂਰੀ ਸੀਤਾਰਾਮ ਰਾਜੂ ਜਿਹੇ ਸੁਤੰਤਰਤਾ ਸੈਨਾਨੀ ਦੇ ਯੋਗਦਾਨ ਬਾਰੇ ਨਾਗਰਿਕਾਂ, ਵਿਸ਼ੇਸ਼ ਤੌਰ ’ਤੇ ਯੁਵਾ ਪੀੜ੍ਹੀ ਦੇ ਦਰਮਿਆਨ ਜਾਗਰੂਕਤਾ ਵਧਾਉਣ ਦਾ ਕੰਮ ਕਰਨਾ ਚਾਹੀਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਮਾਜ ਦੇ ਵੰਚਿਤ ਤਬਕੇ ਦੀ ਭਲਾਈ ਦੇ ਲਈ ਨਿਰਸੁਆਰਥ ਅਤੇ ਨਿਡਰ ਹੋ ਕੇ ਕੰਮ ਕਰਨਾ ਅਲੂਰੀ ਸੀਤਾਰਾਮ ਰਾਜੂ ਦੇ ਜੀਵਨ ਦਾ ਸੰਦੇਸ਼ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਅਤੇ ਵਿਵਹਾਰ ਵਿੱਚ ਅਪਣਾ ਕੇ ਹੀ ਅਸੀਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ। ਉਨ੍ਹਾਂ ਨੇ ਸਾਰਿਆਂ ਨੂੰ ਦੇਸ਼ ਅਤੇ ਸਮਾਜ ਦੇ ਹਿਤ ਵਿੱਚ ਅਲੂਰੀ ਸੀਤਾਰਾਮ ਰਾਜੂ ਦੀਆਂ ਕਦਰਾਂ-ਕੀਮਤਾਂ ਅਤੇ ਵਿਚਾਰਾਂ ਨੂੰ ਅਪਣਾਉਣ ਦੀ ਤਾਕੀਦ ਕੀਤੀ।
ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ –
********
ਡੀਐੱਸ/ਏਕੇ
(Release ID: 1937755)
Visitor Counter : 106