ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਫਰਾਂਸ ਦੇ ਰਾਸ਼ਟਰਪਤੀ ਦੇ ਕੂਟਨੀਤਕ ਸਲਾਹਕਾਰ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ



ਸ਼੍ਰੀ ਬੌਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਕਈ ਖੇਤਰਾਂ ਵਿੱਚ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ



ਪ੍ਰਧਾਨ ਮੰਤਰੀ ਨੇ ਬੈਸਟਿਲ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਸੱਦੇ ਲਈ ਰਾਸ਼ਟਰਪਤੀ ਮੈਕ੍ਰੋਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ


ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੈਰਿਸ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਆਪਣੀ ਬੈਠਕ ਦੇ ਲਈ ਉਤਸੁਕ ਹਨ

प्रविष्टि तिथि: 06 JUL 2023 4:20PM by PIB Chandigarh

ਫਰਾਂਸ ਦੇ ਰਾਸ਼ਟਰਪਤੀ ਦੇ ਕੂਟਨੀਤਕ ਸਲਾਹਕਾਰ, ਸ਼੍ਰੀ ਇਮੈਨੁਅਲ ਬੌਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸ਼੍ਰੀ ਬੌਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਆਗਾਮੀ ਫਰਾਂਸ ਯਾਤਰਾ ਦੇ ਸੰਦਰਭ ਵਿੱਚ ਦੁਵੱਲੇ ਸਹਿਯੋਗ ਦੇ ਕਈ ਖੇਤਰਾਂ ਵਿੱਚ ਪ੍ਰਗਤੀ ਦੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ 14 ਜੁਲਾਈ ਨੂੰ ਬੈਸਟਿਲ ਦਿਵਸ ਸਮਾਰੋਹ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣ ਦੇ ਸੱਦੇ ਲਈ ਰਾਸ਼ਟਰਪਤੀ ਮੈਕ੍ਰੋਂ  ਦੇ ਪ੍ਰਤੀ ਆਭਾਰ ਵਿਅਕਤ ਕੀਤਾ।

ਹਿਰੋਸ਼ਿਮਾ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਆਪਣੀ ਹਾਲੀਆ ਮੁਲਾਕਾਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੈਰਿਸ ਵਿੱਚ ਆਪਣੀ ਗੱਲਬਾਤ ਜਾਰੀ ਰੱਖਣ ਦੇ ਲਈ ਉਤਸੁਕ ਹਨ ਜੋ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰੇਗੀ।

 

***

 

ਡੀਐੱਸ/ਐੱਲਪੀ


(रिलीज़ आईडी: 1937980) आगंतुक पटल : 175
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam