ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ-ਪ੍ਰਦੇਸ਼ ਦੇ ਗੋਰਖਪੁਰ ਰੇਲਵੇ ਸਟੇਸ਼ਨ ਤੋਂ ਦੋ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ


ਗੋਰਖਪੁਰ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਿਆ

Posted On: 07 JUL 2023 8:09PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਰੇਲਵੇ ਸਟੇਸ਼ਨ ਤੋਂ ਦੋ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਦੋ ਵੰਦੇ ਭਾਰਤ ਟ੍ਰੇਨਾਂ ਹਨ- ਗੋਰਖਪੁਰ-ਲਖਨਊ ਵੰਦੇ ਭਾਰਤ ਐਕਸਪ੍ਰੈੱਸ ਅਤੇ ਜੋਧਪੁਰ-ਅਹਿਮਦਾਬਾਦ (ਸਾਬਰਮਤੀ) ਵੰਦੇ ਭਾਰਤ ਐਕਸਪ੍ਰੈੱਸ। ਪ੍ਰਧਾਨ ਮੰਤਰੀ ਨੇ ਲਗਭਗ 498 ਕਰੋੜ ਦੀ ਲਾਗਤ ਨਾਲ ਗੋਰਖਪੁਰ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਗੋਰਖਪੁਰ ਰੇਲਵੇ ਸਟੇਸ਼ਨ ਦੇ ਪ੍ਰਸਤਾਵਿਤ ਮਾਡਲ ਦਾ ਨਿਰੀਖਣ ਕੀਤਾ।
 
ਪ੍ਰਧਾਨ ਮੰਤਰੀ ਨੇ ਨਾਲ ਉੱਤਰ ਪ੍ਰਦੇਸ਼ ਦੀ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਗੋਰਖਪੁਰ ਤੋਂ ਸਾਂਸਦ ਸ਼੍ਰੀ ਰਵੀ ਕਿਸ਼ਨ ਵੀ ਮੌਜੂਦ ਸਨ।
 
ਪਿਛੋਕੜ
ਗੋਰਖਪੁਰ-ਲਖਨਊ ਵੰਦੇ ਭਾਰਤ ਐਕਸਪ੍ਰੈੱਸ ਅਯੋਧਿਆ ਤੋਂ ਹੋ ਕੇ ਗੁਜਰੇਗੀ ਅਤੇ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਨਾਲ ਰਾਜ ਦੇ ਮਹੱਤਵਪੂਰਨ ਸ਼ਹਿਰਾਂ ਦੇ ਰੇਲ-ਕਨੈਕਟੀਵਿਟੀ ਵਿੱਚ ਸੁਧਾਰ ਹੋਵੇਗੀ। ਜੋਧਪੁਰ-ਸਾਬਰਮਤੀ ਵੰਦੇ ਭਾਰਤ ਐਕਸਪ੍ਰੈੱਸ, ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਜੋਧਪੁਰ, ਆਬੂ ਰੋਡ ਅਤੇ ਅਹਿਮਦਾਬਾਦ ਜਿਹੇ ਪ੍ਰਸਿੱਧ ਥਾਵਾਂ ਦੇ ਲਈ ਰੇਲ-ਕਨੈਕਟੀਵਿਟੀ ਦਾ ਵਿਸਤਾਰ ਕਰੇਗੀ।
 

ਲਗਭਗ 498 ਕਰੋੜ ਰੁਪਏ ਦੀ ਲਾਗਤ ਨਾਲ ਗੋਰਖਪੁਰ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਪੁਨਰ ਵਿਕਸਿਤ ਹੋਣ ਦੇ ਬਾਅਦ, ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਾਪਤ ਹੋਣਗੀਆਂ।
 
 

************



ਡੀਐੱਸ/ਟੀਐੱਸ



(Release ID: 1938275) Visitor Counter : 74