ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਕਾਰਜਭਾਰ) ਅਤੇ ਵੀਅਤਨਾਮ ਦੇ ਨਿਆਂ ਮੰਤਰੀ ਦਰਮਿਆਨ ਦੁਵੱਲੀ ਬੈਠਕ


ਕਾਨੂੰਨ ਅਤੇ ਨਿਆਂ ਦੇ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ ਗਈ, ਜੋ ਦੁਵੱਲੇ ਸਬੰਧਾਂ ਨੂੰ ਸਹਿਯੋਗ ਦੇ ਖੇਤਰਾਂ ਵਿੱਚ ਹੋਰ ਉਚਾਈਆਂ ਤੱਕ ਲਿਜਾਵੇਗਾ

Posted On: 03 JUL 2023 11:17AM by PIB Chandigarh

ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਕਾਰਜਭਾਰ) ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਵੀਅਤਨਾਮ ਦੇ ਨਿਆਂ ਮੰਤਰੀ ਮਿਸਟਰ ਲੇ ਥਾਨ ਲੋਂਗ ਵਿਚਕਾਰ ਦੁਵੱਲੀ ਮੀਟਿੰਗ ਕੱਲ੍ਹ ਯਾਨੀ ਕਿ 2 ਜੁਲਾਈ, 2023 ਨੂੰ ਨਵੀਂ ਦਿੱਲੀ ਵਿਖੇ ਇੱਕ ਸੁਹਿਰਦ ਅਤੇ ਦੋਸਤਾਨਾ ਮਾਹੌਲ ਵਿੱਚ ਹੋਈ। ਇਸ ਦੌਰਾਨ ਦੋਵੇਂ ਧਿਰਾਂ ਦੇ ਸਬੰਧਤ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਮੌਜੂਦ ਸੀ।

ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਦੋਵਾਂ ਦੇਸ਼ਾਂ ਦਰਮਿਆਨ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਵਿੱਚ ਵਿਕਸਤ ਹੋਏ ਦੋਸਤੀ ਦੇ ਨਜ਼ਦੀਕੀ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਭਾਰਤ ਦੀ ਐਕਟ ਈਸਟ ਨੀਤੀ ਲਈ ਇੱਕ ਮਹੱਤਵਪੂਰਨ ਭਾਈਵਾਲ ਵੀਅਤਨਾਮ ਦੀ ਸ਼ਲਾਘਾ ਕੀਤੀ।

ਦੋਵਾਂ ਧਿਰਾਂ ਨੇ ਇਸ ਮੌਕੇ ਦੀ ਵਰਤੋਂ ਕਾਨੂੰਨ ਅਤੇ ਨਿਆਂ ਦੇ ਖੇਤਰਾਂ ਵਿੱਚ ਸਹਿਯੋਗ ਲਈ ਉਪਾਵਾਂ 'ਤੇ ਚਰਚਾ ਕਰਨ ਲਈ ਕੀਤੀ, ਜੋ ਵਿਆਪਕ ਰਣਨੀਤਕ ਭਾਈਵਾਲ ਹੋਣ ਦੀ ਸਥਿਤੀ ਦੇ ਅਨੁਸਾਰ ਦੁਵੱਲੇ ਸਬੰਧਾਂ ਨੂੰ ਹੋਰ ਉਚਾਈਆਂ 'ਤੇ ਲੈ ਜਾਣਗੇ। ਇਹ ਮੀਟਿੰਗ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਹੁਲਾਰਾ ਦੇਣ ਲਈ ਇੱਕ ਸਹਿਮਤੀ ਪੱਤਰ ਵਿੱਚ ਦਾਖਲ ਹੋਣ ਦੀਆਂ ਸੰਭਾਵਨਾਵਾਂ ਵੱਲ ਯਤਨਾਂ ਨੂੰ ਵਧਾਉਣ ਲਈ ਲਾਹੇਵੰਦ ਸਾਬਤ ਹੋਈ।

ਦੋਵੇਂ ਧਿਰਾਂ ਕਾਨੂੰਨ ਅਤੇ ਨਿਆਂ ਦੇ ਖੇਤਰ ਵਿੱਚ ਸਹਿਯੋਗ ਦੇ ਵਿਸਥਾਰਤ ਖੇਤਰਾਂ 'ਤੇ ਚਰਚਾ ਨੂੰ ਅੱਗੇ ਵਧਾਉਣ ਲਈ ਅਧਿਕਾਰਤ ਪੱਧਰ 'ਤੇ ਵਿਚਾਰ-ਵਟਾਂਦਰਾ ਕਰਨ ਲਈ ਸਹਿਮਤ ਹੋਈਆਂ, ਜਿਸ ਵਿੱਚ ਸਮਝੌਤਿਆਂ 'ਤੇ ਹਸਤਾਖ਼ਰ ਵੀ ਸ਼ਾਮਲ ਹੈ।

**********

ਐੱਸਆਰਕੇ 


(Release ID: 1938844) Visitor Counter : 87