ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 12 JUL 2023 1:34PM by PIB Chandigarh

ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਡਾ. ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਅੱਜ (12 ਜੁਲਾਈ 2023) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਨੇ ਪਹਿਲੀ ਵਾਰ ਭਾਰਤ ਦੀ ਸਰਕਾਰੀ ਯਾਤਰਾ ’ਤੇ ਆਏ ਡਾ. ਇਸਾ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਭਾਰਤ ਸਹਿਣਸ਼ੀਲ ਕਦਰਾਂ-ਕੀਮਤਾਂ, ਚੇਤਨਾ ਸੰਯਮ ਅਤੇ ਅੰਤਰ-ਧਾਰਮਿਕ ਸੰਵਾਦ ਨੂੰ ਪ੍ਰੋਤਸਾਹਿਤ ਕਰਨ ਵਿੱਚ ਮੁਸਲਿਮ ਵਰਲਡ ਲੀਗ ਦੀ ਭੂਮਿਕਾ ਅਤੇ ਉਦੇਸ਼ਾਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਬਹੁ-ਸੱਭਿਆਚਾਰਕ, ਬਹੁ-ਭਾਸ਼ਾਈ, ਬਹੁ-ਜਾਤੀ ਅਤੇ ਬਹੁ-ਧਾਰਮਿਕ ਸਮਾਜ ਦੇ ਰੂਪ ਵਿੱਚ ਵਿਭਿੰਨਤਾ ਵਿੱਚ ਏਕਤਾ ਦਾ ਸੰਦੇਸ਼ ਦਿੰਦਾ ਹੈ। 200 ਮਿਲੀਅਨ ਤੋਂ ਵਧ ਭਾਰਤੀ ਮੁਸਲਮਾਨ ਭਾਈ ਅਤੇ ਭੈਣ ਦੇਸ਼ ਨੂੰ ਵਿਸ਼ਵ ਵਿੱਚ ਦੂਸਰੀ ਸਭ ਤੋਂ ਵੱਡੀ ਮੁਸਲਿਮ ਆਬਾਦੀ ਦਾ ਦੇਸ਼ ਬਣਾਉਂਦੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਊਦੀ ਅਰਬ ਦੇ ਨਾਲ ਆਪਣੇ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ। ਦੋਵੇਂ ਦੇਸ਼ਾਂ ਦੇ ਸੌਹਾਦਪੂਰਨ ਸਬੰਧਾਂ ਦੇ ਪੁਰਾਣੇ ਇਤਿਹਾਸ ਦਾ ਮੂਲ ਵਪਾਰ ਅਤੇ ਜਨ-ਜਨ ਦੇ ਦਰਮਿਆਨ ਸਬੰਧ ਹੈ। ਸਾਡੇ ਦੋਵਾਂ ਦੇਸ਼ਾਂ ਦੇ ਕੋਲ ਵਿਸ਼ਵ ਨਾਲ ਸਾਂਝਾ ਕਰਨ ਲਈ ਕੀਮਤੀ ਸਿੱਖਿਆਵਾਂ (ਟੀਚਿੰਗਸ)ਹਨ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਸਊਦੀ ਅਰਬ ਦੋਵੇ ਸਾਰੇ ਰੂਪਾਂ ਵਿੱਚ ਅੱਤਵਾਦ ਦੀ ਨਿੰਦਾ ਕਰਦੇ ਹਨ ਅਤੇ ਅੱਤਵਾਦ ਦੇ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਦਾ ਸੱਦਾ ਦਿੱਤਾ। ਦੋਵੇਂ ਨੇਤਾ ਇਸ ਗੱਲ ’ਤੇ ਸਹਿਮਤ ਹੋਏ ਕਿ ਅੱਤਵਾਦ ਅਤੇ ਹਿੰਸਕ ਕੱਟੜਵਾਦ ਨਾਲ ਮੁਕਾਬਲਾ ਕਰਨ ਲਈ ਸੰਪੂਰਨ ਦ੍ਰਿਸ਼ਟੀਕੋਣ ਦੀ ਜ਼ਰੂਰਤ ਹੈ ਅਤੇ ਇਹ ਨਰਮ ਵਿਚਾਰ ਦੇ ਲੋਕਾਂ ਦੇ ਨਾਲ ਗੱਲਬਾਤ ਕਰਕੇ ਹੀ ਸੰਭਵ ਹੈ। ਰਾਸ਼ਟਰਪਤੀ ਨੇ ਕੱਟੜਵਾਦ, ਅੱਤਵਾਦ ਅਤੇ ਹਿੰਸਾ ਦੇ ਖ਼ਿਲਾਫ਼ ਡਾ. ਅਲ ਇਸਾ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਉਨ੍ਹਾਂ ਦੀ ਯਾਤਰਾ ਮੁਸਲਿਮ ਵਰਲਡ ਲੀਗ ਦੇ ਨਾਲ ਸਹਿਯੋਗ ਦੇ ਵਧੇਰੇ ਅਵਸਰ ਉਪਲਬਧ ਕਰਵਾਏਗੀ।

************

ਡੀਐੱਸ/ਏਕੇ



(Release ID: 1938986) Visitor Counter : 104