ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਉੱਤਰਾਖੰਡ ਦੇ ਦੇਹਰਾਦੂਨ ਵਿੱਚ 14 ਜੁਲਾਈ, 2023 ਨੂੰ ਸਵਾਸਥ ਚਿੰਤਨ ਸ਼ਿਵਿਰ ਦਾ ਉਦਘਾਟਨ ਕਰਨਗੇ


ਸਵਾਸਥ ਚਿੰਤਨ ਸ਼ਿਵਿਰ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਅਤੇ ਪ੍ਰੋਫੈਸਰ ਐੱਸਪੀ ਸਿੰਘ ਬਘੇਲ ਅਤੇ ਰਾਜਾਂ ਅਤੇ ਕੇਂਦਰ-ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ

Posted On: 12 JUL 2023 2:16PM by PIB Chandigarh

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ 14 ਜੁਲਾਈ, 2023 ਨੂੰ ਦੇਹਰਾਦੂਨ, ਉੱਤਰਾਖੰਡ ਵਿੱਚ ਸਵਾਸਥ ਚਿੰਤਨ ਸ਼ਿਵਿਰ ਦਾ ਉਦਘਾਟਨ ਕਰਨਗੇ। ਇਸ ਦੋ ਦਿਨਾਂ ਸਵਾਸਥ ਚਿੰਤਨ ਸ਼ਿਵਿਰ ਦਾ ਆਯੋਜਨ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ  ਕੌਂਸਲ ਦੇ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਅਤੇ ਪ੍ਰੋਫੈਸਰ ਐੱਸਪੀ ਸਿੰਘ ਬਘੇਲ ਸ਼ਾਮਲ ਹੋਣਗੇ। ਇਸ ਮਹੱਤਵਪੂਰਨ ਪ੍ਰੋਗਰਾਮਾ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ-ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸਿਹਤ ਮੰਤਰਾਲੇ ਅਤੇ ਰਾਜ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਦੋ ਦਿਨਾਂ ਪ੍ਰੋਗਰਾਮ ਦੀ ਸ਼ੁਰੂਆਤ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਕੌਂਸਲ ਦੇ 14ਵੇਂ ਸੰਮੇਲਨ ਦੀ ਕਾਰਵਾਈ ਰਿਪੋਰਟ ਦੀ ਪੇਸ਼ਕਾਰੀ ਨਾਲ ਹੋਵੇਗੀ। ਇਸ ਤੋਂ ਬਾਅਦ, ਵਰਤਮਾਨ ਸਮੇਂ ਵਿੱਚ ਭਾਰਤ ਵਿੱਚ ਸਿਹਤ ਸੇਵਾ ਦੇ ਵਿਭਿੰਨ ਪਹਿਲੂਆਂ ’ਤੇ ਕੇਂਦ੍ਰਿਤ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਸੈਸ਼ਨਾਂ  ਵਿੱਚ ਆਯੁਸ਼ਮਾਨ ਭਾਰਤ ਦੇ ਚਾਰ ਪਹਿਲੂਆਂ ਨੂੰ ਉਜਾਗਰ ਕੀਤਾ ਜਾਵੇਗਾ, ਜਿਸ ਵਿੱਚ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐੱਮਜੇਏਵਾਈ), ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏਬੀਡੀਐੱਮ), ਸਿਹਤ ਅਤੇ ਭਲਾਈ ਕੇਂਦਰ ਅਤੇ ਪ੍ਰਧਾਨ ਮਤੰਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐੱਮ-ਏਬੀਐੱਚਆਈਐੱਮ) ਸ਼ਾਮਲ ਹਨ।

ਇਸ ਦੇ ਥੀਮੈਟਿਕ ਸੈਸ਼ਨਾਂ ਵਿੱਚ ਰਾਸ਼ਟਰੀ ਟੀਬੀ ਖ਼ਾਤਮਾ ਪ੍ਰੋਗਰਾਮ, ਖਸਰਾ, ਰੁਬੇਲਾ ਦੇ ਖ਼ਾਤਮੇ ਅਤੇ ਦੇਸ਼ ਵਿੱਚ ਪੀਸੀਪੀਐੱਨਡੀਟੀ ਐਕਟ ਦੇ ਲਾਗੂ ਕਰਨ ’ਤੇ ਵੀ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਇਨ੍ਹਾਂ ਸੈਸ਼ਨਾਂ ਵਿੱਚ ਪਬਲਿਕ ਹੈਲਥ ਮੈਨੇਜਮੈਂਟ ਕੇਡਰ ਦੀ ਭੂਮਿਕਾ ਦੇ ਨਾਲ-ਨਾਲ ਦੇਸ਼ ਵਿੱਚ ਮੈਡੀਕਲ, ਨਰਸਿੰਗ ਅਤੇ ਅਲਾਈਡ ਹੈਲਥ ਐਜੂਕੇਸ਼ਨ ਦੀ ਸਥਿਤੀ ਨੂੰ ਵੀ ਉਜਾਗਰ ਕੀਤਾ ਜਾਵੇਗਾ।

ਇਸ ਵਿੱਚ ਨੈਸ਼ਨਲ ਆਰਗਨ ਟ੍ਰਾਂਸਪਲਾਂਟ ਪ੍ਰੋਗਰਾਮ ਦੇ ਨਾਲ-ਨਾਲ ਜ਼ਿਲ੍ਹਾ ਰੈਜ਼ੀਡੈਂਸੀ ਪ੍ਰੋਗਰਾਮ ’ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਨ੍ਹਾਂ ਸੈਸ਼ਨਾਂ ਵਿੱਚ ਗੈਰ-ਸੰਚਾਰੀ ਬਿਮਾਰੀਆਂ ਅਤੇ ਸਿਕਲ ਸੈੱਲ ਰੋਗ ਦੀ ਵਧਦੀ ਸੰਖਿਆ ’ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ।

ਇਸ ਸਵਾਸਥ ਚਿੰਤਨ ਸ਼ਿਵਿਰ ਵਿੱਚ ਹਿਤਧਾਰਕਾਂ ਦੇ ਨਾਲ ਸੰਵਾਦ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਦੇਸ਼ ਵਿੱਚ ਸਿਹਤ ਸਬੰਧੀ ਚੁਣੌਤੀਆਂ ਦਾ ਸਮਾਧਾਨ ਕਰਨਾ ਹੈ ਅਤੇ ਨਾਲ ਹੀ ਇੱਕ ਸਵਸਥ ਰਾਸ਼ਟਰ ਦਾ ਨਿਰਮਾਣ ਕਰਨ ਲਈ ਮੌਕਿਆਂ ਦਾ ਲਾਭ ਪ੍ਰਾਪਤ ਕਰਨਾ ਹੈ।

******

ਐੱਮਵੀ/ਜੇਜੇ



(Release ID: 1939231) Visitor Counter : 96