ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ‘ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ’ਤੇ ਆਯੋਜਿਤ ਖੇਤਰੀ ਕਾਨਫਰੰਸ ਦੀ ਪ੍ਰਧਾਨਗੀ ਕੀਤੀ
ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 1.40 ਲੱਖ ਕਿਲੋਗ੍ਰਾਮ ਤੋਂ ਵਧ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ, ਜੋ ਇੱਕ ਦਿਨ ਦਾ ਰਿਕਾਰਡ ਹੈ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ ਇੱਕ ਸਾਲ ਵਿੱਚ ਲਗਭਗ 12,000 ਕਰੋੜ ਰੁਪਏ ਮੁੱਲ ਦੇ 10 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ
ਮੋਦੀ ਸਰਕਾਰ ਦਾ ਟੀਚਾ ਅਜਿਹੇ ਭਾਰਤ ਦਾ ਨਿਰਮਾਣ ਕਰਨਾ ਹੈ ਜਿੱਥੇ ਇੱਕ ਵੀ ਨੌਜਵਾਨ ਨਸ਼ੇ ਦਾ ਆਦੀ ਨਾ ਹੋਵੇ
ਨਸ਼ੀਲੇ ਪਦਾਰਥਾਂ ਦੇ ਖ਼ਾਤਮੇ ਲਈ ਨਿਰੰਤਰ ਚੌਕਸੀ ਦੀ ਜ਼ਰੂਰਤ ਹੈ, ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਬਿਹਤਰ ਤਾਲਮੇਲ ਲਈ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹੋਣ ਵਾਲੀਆਂ ਐੱਨਸੀਓਆਰਡੀ ਮੀਟਿੰਗਾਂ ਦੀ ਨਿਰੰਤਰਤਾ ’ਤੇ ਜ਼ੋਰ ਦੇਣ
ਸਾਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੂਰੀ ਰੋਕਥਾਮ ਲਈ ਨਸ਼ੀਲੇ ਪਦਾਰਥਾਂ ਦਾ ਪਤਾ ਲਗਾਉਣ, ਨੈੱਟਵਰਕ ਨੂੰ ਨਸ਼ਟ ਕਰਨ, ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ੇ ਦੇ ਆਦੀ ਲੋਕਾਂ ਦੇ ਮੁੜ ਵਸੇਬੇ ’ਤੇ ਬਰਾਬਰ ਧਿਆਨ ਦੇ ਕੇ ਅੱਗੇ ਵਧਣਾ ਹੋਵੇਗਾ
ਨਸ਼ੇ ਦੇ ਵਿੱਰੁਧ ਸਾਡਾ ਅਭਿਯਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਅਤੇ ਦੇਸ਼ ਨੂੰ ਸੁਰੱਖਿਅਤ ਰੱਖਣ ਦਾ ਇੱਕ ਪਵਿੱਤਰ ਅਭਿਯਾਨ ਹੈ, ਇਹ ਸਾਡੇ ਸਾਰਿਆਂ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਨਸ਼ਾਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ‘ਸੰਪ
Posted On:
17 JUL 2023 6:13PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ‘ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ’ਤੇ ਆਯੋਜਿਤ ਖੇਤਰੀ ਕਾਨਫਰੰਸ ਦੀ ਪ੍ਰਧਾਨਗੀ ਕੀਤੀ। ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਵਿੱਚ 1.40 ਲੱਖ ਕਿਲੋਗ੍ਰਾਮ ਤੋਂ ਵਧ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਸਾਰੇ ਰਾਜਾਂ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਦੇ ਨਾਲ ਤਾਲਮੇਲ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੁਆਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 2,378 ਕਰੋੜ ਰੁਪਏ ਨਸ਼ਟ ਕੀਤੇ ਗਏ, ਜੋ ਇੱਕ ਦਿਨ ਦਾ ਰਿਕਾਰਡ ਹੈ।
ਕਾਨਫਰੰਸ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ-ਰਾਜਪਾਲ ਸ਼ਾਮਲ ਹੋਏ। ਕਾਨਫਰੰਸ ਵਿੱਚ ਓਡੀਸ਼ਾ ਦੇ ਗ੍ਰਹਿ ਰਾਜ ਮੰਤਰੀ ਨੇ ਵੀ ਹਿੱਸਾ ਲਿਆ। ਕਾਨਫਰੰਸ ਵਿੱਚ ਕੇਂਦਰੀ ਗ੍ਰਹਿ ਸਕੱਤਰ, ਐੱਨਸੀਬੀ ਦੇ ਡਾਇਰੈਕਟਰ ਜਨਰਲ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਅਤੇ ਭਾਰਤ ਸਰਕਾਰ ਦੇ ਸਬੰਧਿਤ ਮੰਤਰਾਲਿਆਂ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।
ਆਪਣੇ ਸੰਬੋਧਨ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਰਗੇ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਇਨ੍ਹਾਂ ਦਾ ਉਪਯੋਗ ਨਾ ਸਿਰਫ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰਦਾ ਹੈ ਬਲਕਿ ਰਾਸ਼ਟਰੀ ਸੁਰੱਖਿਆ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਖੇਤਰੀ ਕਾਨਫਰੰਸਾਂ ਦੀ ਮੀਟਿੰਗਾਂ ਰਾਹੀਂ ਲਗਾਤਾਰ ਨਸ਼ੇ ਦੇ ਵਿਰੁੱਧ ਅਭਿਯਾਨ ਚਲਾ ਰਿਹਾ ਹੈ ਅਤੇ ਉਨ੍ਹਾਂ ਦੀ ਸਮੀਖਿਆ ਕਰਨ ਅਤੇ ਫੀਡਬੈਕ ਦੇ ਅਧਾਰ ’ਤੇ ਸਾਡੀਆਂ ਨੀਤੀਆਂ ਵਿੱਚ ਸਮੇਂ ’ਤੇ ਬਦਲਾਅ ਕਰਨ ਲਈ ਇਹ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਵਿੱਚ ਟੀਚਾ ਰੱਖਿਆ ਹੈ ਕਿ ਜਦੋਂ ਦੇਸ਼ ਦੀ ਆਜ਼ਾਦੀ ਦੀ ਸ਼ਤਾਬਦੀ ਮਨਾਈ ਜਾਵੇ ਤਦ ਤੱਕ ਭਾਰਤ ਅਤੇ ਇਸ ਦੇ ਨੌਜਵਾਨ ਨਸ਼ਾ ਮੁਕਤ ਹੋ ਜਾਣ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਟੀਚਾ ਅਜਿਹਾ ਭਾਰਤ ਬਣਾਉਣਾ ਹੈ ਜਿੱਥੇ ਇੱਕ ਵੀ ਨੌਜਵਾਨ ਨਸ਼ੇ ਦਾ ਆਦੀ ਨਾ ਹੋਵੇ ਅਤੇ ਇਸ ਨੂੰ ਹਾਸਲ ਕਰਨ ਲਈ ਰਾਜਾਂ ਅਤੇ ਕੇਂਦਰ ਦੋਵਾਂ ਨੂੰ ਮਿਲ ਕੇ ਕੰਮ ਕਰਨਾ ਜ਼ਰੂਰੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਜ ਪਰਮਵੀਰ ਚੱਕਰ ਅਵਾਰਡੀ ਨਿਰਮਲਜੀਤ ਸਿੰਘ ਸੇਖੋਂ ਦੀ ਜਯੰਤੀ ਹੈ, ਇਸ ਮੌਕੇ ’ਤੇ ਉਨ੍ਹਾਂ ਨੂੰ ਪੂਰੇ ਦੇਸ਼ ਅਤੇ ਭਾਰਤ ਸਰਕਾਰ ਵੱਲੋਂ ਸ਼ਰਧਾਂਜਲੀ ਦਿੱਤੀ ਗਈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਐੱਨਸੀਬੀ ਦੇ ਅੰਮ੍ਰਿਤਸਰ ਜ਼ੋਨਲ ਦਫ਼ਤਰ ਲਈ ਰੁਪਏ ਦੀ ਲਾਗਤ ਨਾਲ ਇੱਕ ਨਵੀਂ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ। 12 ਕਰੋੜ ਦੀ ਲਾਗਤ ਨਾਲ ਬਣੇ ਭੂਵਨੇਸ਼ਵਰ ਦਫ਼ਤਰ ਦਾ ਉਦਘਾਟਨ ਅਤੇ ਦਿੱਲੀ ਵਿੱਚ ਇੱਕ ਨਵੇਂ ਦਫ਼ਤਰ ਦਾ ਭੂਮੀ ਪੂਜਨ ਵੀ ਅੱਜ ਕੀਤਾ ਗਿਆ ਹੈ, ਉਨ੍ਹਾਂ ਨੇ ਐੱਨਸੀਬੀ ਦਫ਼ਤਰਾਂ ਦੇ ਲਈ ਭੂਮੀ ਪ੍ਰਦਾਨ ਕਰਕੇ ਐੱਨਸੀਬੀ ਅਤੇ ਭਾਰਤ ਸਰਕਾਰ ਦੇ ਨਾਲ ਸਹਿਯੋਗ ਕਰਨ ਲਈ ਓਡੀਸ਼ਾ ਸਰਕਾਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸ਼੍ਰੀ ਸ਼ਾਹ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਰਾਹੀਂ ਐੱਨਸੀਬੀ ਇਨ੍ਹਾਂ ਦੋਵਾਂ ਰਾਜਾਂ ਵਿੱਚ ਡਰੱਗਸ ਦੇ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਨਸ਼ਾ ਮੁਕਤ ਭਾਰਤ ’ਤੇ ਇੱਕ ਸਾਰ-ਸੰਗ੍ਰਹਿ ਵੀ ਜਾਰੀ ਕੀਤਾ ਗਿਆ ਹੈ। ਜੇਕਰ ਅਸੀਂ ਨਸ਼ੀਲੇ ਪਦਾਰਥਾਂ ਦੇ ਪ੍ਰਤੀ ਜਾਗਰੂਕਤਾ ਨਾਲ ਸਬੰਧਿਤ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ, ਸਕੂਲਾਂ ਅਤੇ ਗੈਰ-ਸਰਕਾਰੀ ਸੰਗਠਨਾਂ ਤੱਕ ਪਰੁੰਚਾਵਾਂਗੇ ਤਾਂ ਨਸ਼ੇ ਦੇ ਵਿਰੁੱਧ ਲੜਾਈ ਹੋਰ ਵੀ ਮਜ਼ਬੂਤ ਹੋਵੇਗੀ।ਸ਼੍ਰੀ ਸ਼ਾਹ ਨੇ ਕਿਹਾ ਕਿ ਇਹ ਸਿਰਫ਼ ਨਸ਼ੇ ’ਤੇ ਸ਼ਿਕੰਜਾ ਕੱਸਣ ਜਾਂ ਪੂਰਨ ਜਿੱਤ ਹਾਸਲ ਕਰਨ ਦੀ ਲੜਾਈ ਨਹੀਂ ਹੈ, ਬਲਕਿ ਇਸ ਲੜਾਈ ਵਿੱਚ ਸਭ ਤੋਂ ਵੱਡੀ ਜਿੱਤ ਜਾਗਰੂਕਤਾ ਪੈਦਾ ਕਰਨ ਦੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਅਸੀਂ ਦੇਸ਼ ਦੇ ਨੌਜਵਾਨਾਂ ਅਤੇ ਮਾਪਿਆਂ ਦੇ ਮਨ ਵਿੱਚ ਨਸ਼ੇ ਦੇ ਵਿਰੁੱਧ ਜਾਗਰੂਕਤਾ ਪੈਦਾ ਨਹੀਂ ਕਰਾਂਗੇ ਤੱਦ ਤੱਕ ਅਸੀਂ ਇਹ ਲੜਾਈ ਨਹੀਂ ਜਿੱਤ ਸਕਦੇ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਅੱਜ ਕੁੱਲ 1,40,288 ਕਿਲੋਗ੍ਰਾਮ ਤੋਂ ਵਧ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹੈ ਅਤੇ ਇਸ ਦੇ ਲਈ ਸਾਰੇ ਰਾਜ, ਖ਼ਾਸ ਤੌਰ ’ਤੇ ਐੱਨਸੀਬੀ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਕਿਹਾ ਕਿ ਇਸ ਅਭਿਯਾਨ ਦੇ ਤਹਿਤ ਅੱਜ 2,378 ਕਰੋੜ ਰੁਪਏ ਦੇ ਨਸ਼ੇ ਨਸ਼ਟ ਕੀਤੇ ਗਏ, ਜੋ ਇੱਕ ਦਿਨ ਵਿੱਚ ਸਭ ਤੋਂ ਵਧ ਮਾਤਰਾ ਵਿੱਚ ਨਸ਼ੇ ਨਸ਼ਟ ਕਰਨ ਦਾ ਰਿਕਾਰਡ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੰਮ੍ਰਿਤ ਮਹੋਤਸਵ ਦੇ ਪਿਛਲੇ ਇੱਕ ਸਾਲ ਵਿੱਚ 12,000 ਕਰੋੜ ਰੁਪਏ ਤੋਂ ਵਧ ਮੁੱਲ ਦੇ 10 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਪੂਰਨ ਰੋਕਥਾਮ ਲਈ ਸਾਨੂੰ ਨਸ਼ੀਲੇ ਪਦਾਰਥਾਂ ਦਾ ਪਤਾ ਲਗਾਉਣ, ਨੈੱਟਵਰਕ ਨੂੰ ਨਸ਼ਟ ਕਰਨ, ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ੇ ਦੇ ਆਦੀ ਲੋਕਾਂ ਦੇ ਪੁਨਰਵਾਸ ’ਤੇ ਬਰਾਬਰ ਧਿਆਨ ਦੇ ਕੇ ਅੱਗੇ ਵਧਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਜਾਂਚ, ਤਬਾਹੀ ਅਤੇ ਨਜ਼ਰਬੰਦੀ ਦੇ ਖੇਤਰ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ, ਪਰ ਸਾਡੀ ਲੜਾਈ ਤੱਦ ਤੱਕ ਸਫ਼ਲ ਨਹੀ ਹੋਵੇਗੀ ਜਦੋਂ ਤੱਕ ਅਸੀਂ ਪੁਨਰਵਾਸ ’ਤੇ ਧਿਆਨ ਕੇਂਦ੍ਰਿਤ ਨਹੀਂ ਕਰਾਂਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ‘ਸੰਪੂਰਨ ਸਰਕਾਰ’ ਦ੍ਰਿਸ਼ਟੀਕੋਣ ਦੇ ਨਾਲ ਸਿਹਤ, ਸਮਾਜ ਭਲਾਈ ਵਿਭਾਗ, ਰਸਾਇਣ ਅਤੇ ਡਰੱਗ ਵਿਭਾਗ, ਸਿੱਖਿਆ ਵਿਭਾਗ, ਪੰਚਾਇਤੀ ਰਾਜ ਵਿਭਾਗ ਅਤੇ ਰਾਜ ਦੇ ਗ੍ਰਹਿ ਵਿਭਾਗ ਨੂੰ ਇੱਕ ਪਲੈਟਫਾਰਮ ’ਤੇ ਆ ਕੇ ਕੰਮ ਕਰਨਾ ਹੋਵੇਗਾ, ਤਦ ਸਰਕਾਰ ਦਾ ਸੁਪਨਾ ਪੂਰਾ ਹੋਵੇਗਾ, ਨਸ਼ਾ ਮੁਕਤ ਭਾਰਤ ਸਾਕਾਰ ਹੋ ਸਕਦਾ ਹੈ ਅਤੇ ਅਸੀਂ ਇਸ ਨੂੰ ਸਾਕਾਰ ਕਰਕੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਸਾਰੇ ਵਿਭਾਗਾਂ ਨੂੰ ਸਹਿਯੋਗ, ਤਾਲਮੇਲ ਅਤੇ ਸਹਿਯੋਗ ਦੇ ਨਾਲ-ਨਾਲ ‘ਸੰਪੂਰਨ ਸਰਕਾਰ’ਦ੍ਰਿਸ਼ਟੀਕੋਣ ਦੇ ਨਾਲ ਅੱਗੇ ਵਧਣਾ ਹੋਵੇਗਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ 2006 ਤੋਂ 2013 ਦੇ ਦਰਮਿਆਨ ਕੁੱਲ 1,250 ਮਾਮਲੇ ਦਰਜ ਕੀਤੇ ਗਏ, ਜਦਕਿ 2014 ਤੋਂ 2023 ਤੱਕ ਨੌਂ ਸਾਲਾਂ ਵਿੱਚ 3,700 ਮਾਮਲੇ ਦਰਜ ਕੀਤੇ ਗਏ ਹਨ, ਜੋ 200 ਪ੍ਰਤੀਸ਼ਤ ਦਾ ਵਾਧਾ ਦਰਸਾਉਂਦੇ ਹਨ। ਪਹਿਲੇ ਦੀ ਮਿਆਦ ਵਿੱਚ ਕੁੱਲ 1,360 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ, ਜੋ ਹੁਣ ਵਧ ਕੇ 5,650 ਹੋ ਗਈਆਂ ਹਨ, ਜੋ 300 ਪ੍ਰਤੀਸ਼ਤ ਦਾ ਵਾਧਾ ਦਰਸਾਉਂਦੀਆਂ ਹਨ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਪਹਿਲਾਂ 1.52 ਲੱਖ ਕਿਲੋਗ੍ਰਾਮ ਸੀ, ਜੋ ਹੁਣ 160 ਫੀਸਦੀ ਵਧ ਕੇ 3.94 ਲੱਖ ਕਿਲੋਗ੍ਰਾਮ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ 2006 ਤੋਂ 2013 ਦੇ ਦਰਮਿਆਨ 5,900 ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ, ਜਦਕਿ 2014 ਤੋਂ 2023 ਦੇ ਦਰਮਿਆਨ 18,100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਅਤੇ ਨਸ਼ਟ ਕੀਤੇ ਗਏ, ਇਹ ਸਾਡੇ ਅਭਿਯਾਨ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹ ਕਿ ਹੁਣ ਨਾ ਸਿਰਫ਼ ਭਾਰਤ ਵਿੱਚ ਬਲਕਿ ਅੰਤਰਰਾਸ਼ਟਰੀ ਪੱਧਰ ’ਤੇ ਵੀ ਅਸੀਂ “ਗੋਲਡਨ ਟ੍ਰਾਈਐਂਗਲ” ਅਤੇ “ਗੋਲਡਨ ਕ੍ਰੀਸੈਂਟ” ਸ਼ਬਦ ਨੂੰ “ਡੈਥ ਟ੍ਰਾਈਐਂਗਲ” ਅਤੇ “ਡੈਥ ਕ੍ਰੀਸੈਂਟ” ਨਾਲ ਬਦਲ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ “ਗੋਲਡਨ ਟ੍ਰਾਈਐਂਗਲ” ਨਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਲਾਗੂ ਹੋ ਸਕਦਾ ਹੈ, ਪਰ ਜੋ ਲੋਕ ਨਸ਼ੀਲੇ ਪਦਾਰਥਾਂ ਦੇ ਉਪਯੋਗ ਨੂੰ ਨਿਯੰਤਰਿਤ ਕਰਨ ਦੇ ਪੱਖ ਵਿੱਚ ਹਨ, ਉਨ੍ਹਾਂ ਲਈ ਉਪਯੁਕਤ ਸ਼ਬਦ “ਡੈਥ ਟ੍ਰਾਈਐਂਗਲ” ਅਤੇ “ਡੈਥ ਕ੍ਰੀਸੈਂਟ” ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਇਹ ਦ੍ਰਿਸ਼ਟੀਕੋਣ ਸਿਰਫ਼ ਪ੍ਰਤੀਕਾਤਮਕ ਨਹੀਂ ਹੈ, ਇਹ ਨਸ਼ੀਲੇ ਪਦਾਰਥਾਂ ਦੇ ਵਿਰੁੱਧ ਸਾਡੀ ਲੜਾਈ ਦੀ ਤੀਬਰਤਾ ਅਤੇ ਦਿਸ਼ਾ ਦਾ ਪ੍ਰਤੀਨਿਧੀਤਵ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਨਿਰੰਤਰ ਚੌਕਸੀ ਦੀ ਜ਼ਰੂਰਤ ਹੈ। ਉਨ੍ਹਾ ਨੇ ਸਾਰਿਆਂ ਤੋਂ ਬਿਹਤਰ ਤਾਲਮੇਲ ਲਈ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹੋਣ ਵਾਲੀਆਂ ਐੱਨਸੀਓਆਰਡੀ ਮੀਟਿੰਗਾਂ ਦੀ ਨਿਰੰਤਰਤਾ ’ਤੇ ਜ਼ੋਰ ਦੇਣ ਦੀ ਅਪੀਲ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਸਰਕਾਰ ਨੇ 2019 ਵਿੱਚ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐੱਨਸੀਓਆਰਡੀ) ਦੀ ਸਥਾਪਨਾ ਕੀਤੀ ਹੈ, ਜੋ ਚਾਰ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਐੱਨਸੀਓਆਰਡੀ ਮੀਟਿੰਗਾਂ ਸਭ ਤੋਂ ਪ੍ਰਭਾਵਾਸ਼ਾਲੀ ਸਾਬਤ ਹੋਈਆਂ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਜਾਂ ਨੂੰ ਵਿਤੀ ਜਾਂਚ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਕੇਸਾਂ ਨੂੰ ਈਡੀ ਨੂੰ ਭੇਜਣਾ ਚਾਹੀਦਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਅਸੀਂ ਨਸ਼ਾਂ ਤਸਕਰਾਂ ਦੀ ਵਿੱਤੀ ਜਾਂਚ ਨਹੀਂ ਕਰਾਂਗੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਕੜੀ ਨੂੰ ਨਹੀਂ ਤੋੜਾਂਗੇ ਤੱਦ ਤੱਕ ਸਾਡਾ ਅਭਿਯਾਨ ਸਫ਼ਲ ਨਹੀਂ ਹੋਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਅਜਿਹਾ ਹੋਣਾ ਚਾਹੀਦਾ ਹੈ ਕਿ ਜੋ ਲੋਕ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹਨ ਉਨ੍ਹਾਂ ਨੂੰ ਪੀੜਤ ਮੰਨਿਆ ਜਾਣਾ ਚਾਹੀਦਾ ਹੈ, ਜਦਕਿ ਜੋ ਲੋਕ ਇਸ ਵਪਾਰ ਵਿੱਚ ਸ਼ਾਮਲ ਹਨ ਉਨ੍ਹਾਂ ਨੂੰ ਅਪਰਾਧੀ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹਨ ਉਹ ਪੀੜਤ ਹਨ ਅਤੇ ਸਾਡੇ ਸਿਸਟਮ ਨੂੰ ਉਨ੍ਹਾਂ ਨੂੰ ਸਥਾਈ ਤੌਰ ’ਤੇ ਨਸ਼ੇੜੀ ਬਣਨ ਲਈ ਛੱਡਣ ਦੀ ਬਜਾਏ ਉਨ੍ਹਾਂ ਨੂੰ ਸਹੀ ਰਸਤੇ ’ਤੇ ਵਾਪਸ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਸੀਜ਼ਰ ਇਨਫਰਮੇਸ਼ਨ ਮੈਨੇਜਮੈਂਟ ਸਿਸਟਮ (SIMS) ਈ-ਪੋਰਟਲ ਵੀ ਬਣਾਇਆ ਹੈ, ਇਸ ਦਾ ਉਪਯੋਗ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀਕ੍ਰਿਤ ਐੱਨਸੀਓਆਰਡੀ ਪੋਰਟਲ ਦੀ ਜਾਣਕਾਰੀ ਪੁਲਿਸ ਸਟੇਸ਼ਨਾਂ ਤੱਕ ਪਹੁੰਚਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਏਕੀਕ੍ਰਿਤ ਡੇਟਾਬੇਸ ਹੈ ਜਿਸ ਨੂੰ ਗਿਰਫ਼ਤਾਰ ਨਾਰਕੋ ਅਪਰਾਧੀਆਂ ‘ਤੇ ਰਾਸ਼ਟਰੀ ਏਕੀਕ੍ਰਿਤ ਡੇਟਾਬੇਸ (NIDAAN) ਕਿਹਾ ਜਾਂਦਾ ਹੈ ਅਤੇ ਫਿੰਗਰਪ੍ਰਿੰਟਸ ਲਈ ਇੱਕ ਹੋਰ ਡੇਟਾਬੇਸ ਹੈ ਜਿਸ ਨੂੰ ਨੈਸ਼ਨਲ ਆਟੋਮੇਟਿਡ ਫਿੰਗਰਪ੍ਰਿੰਟ ਆਈਡੈਂਟੀਫਿਕੇਸ਼ਨ ਸਿਸਟਮ (NAFIS) ਵਜੋਂ ਜਾਣਿਆ ਜਾਂਦਾ ਹੈ ਜਿਸ ਦਾ ਵੱਡੇ ਪੈਮਾਨੇ ’ਤੇ ਉਪਯੋਗ ਕੀਤਾ ਜਾਣਾ ਚਾਹੀਦਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ 35 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਸਮਰਪਿਤ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਦੀ ਸਥਾਪਨਾ ਕੀਤੀ ਹੈ, ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਨੈਸ਼ਨਲ ਨਾਰਕੋਟਿਕਸ K9 ਪੂਲ ਵੀ ਸਥਾਪਿਤ ਕੀਤਾ ਹੈ ਅਤੇ ਜੇਕਰ ਰਾਜ ਇਸ ਪਹਿਲ ਨੂੰ ਅੱਗੇ ਵਧਾਉਂਦੇ ਹਨ, ਤਾਂ ਨਾਰਕੋਟਿਕਸ ਕੰਟਰੋਲ ਬਿਊਰੋ ਉਨ੍ਹਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨ ਵਿੱਚ ਮਦਦ ਕਰ ਸਕਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜਾਂ ਨੂੰ ਨਸ਼ੀਲੇ ਪਦਾਰਥਾਂ ਦੇ ਵਿਰੁੱਧ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨੀਆਂ ਚਾਹੀਦੀਆਂ ਹਨ ਅਤੇ ਫਾਸਟ-ਟ੍ਰੈਕ ਮੋਡ ਵਿੱਚ ਮੁਕੱਦਮਾ ਚਲਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਠੋਰ ਸਜ਼ਾ ਮਜ਼ਬੂਤ ਨਿਵਾਰਕ ਵਜੋਂ ਕੰਮ ਕਰੇਗੀ ਕਿਉਂਕਿ ਇਹ ਇੱਕ ਮਜ਼ਬੂਤ ਸੰਦੇਸ਼ ਦੇਵੇਗੀ। ਸ਼੍ਰੀ ਸ਼ਾਹ ਨੇ ਕਿਹਾ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਦੀ ਜਾਇਦਾਦਾਂ ਦੀ ਜ਼ਬਤ ਵਧਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਨ੍ਹਾਂ ਵਿਅਕਤੀਆਂ ਦਾ ਜਨਤਕ ਤੌਰ ’ਤੇ ਅਪਮਾਨ/ਬਾਈਕਾਟ ਦੂਸਰਿਆਂ ਨੂੰ ਇਸ ਵਪਾਰ ਵਿੱਚ ਸ਼ਾਮਲ ਹੋਣ ਤੋਂ ਨਿਰਾਸ਼ ਕਰੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਅਸੀਂ ਫੋਰੈਂਸਿਕ ਸਾਇੰਸ ਲੈਬਾਂ (ਐੱਫਐੱਸਐੱਲ) ਨੂੰ ਮਜ਼ਬੂਤ ਨਹੀਂ ਕਰਾਂਗੇ, ਮੁੱਕਦਮਾ ਅੱਗੇ ਨਹੀਂ ਵਧੇਗਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਪਹਿਲ ਦਾ ਸਵਾਲ ਹੈ, ਸੰਸਾਧਨਾ ਦਾ ਨਹੀਂ। ਇਸ ਤਰ੍ਹਾਂ, ਖਾਸ ਕਰਕੇ ਉੱਤਰੀ ਖੇਤਰਾਂ ਵਿੱਚ ਗੈਰ-ਕਾਨੂੰਨੀ ਖੇਤੀ ਦੇ ਖ਼ਾਤਮੇ ਲਈ ਉਨ੍ਹਾਂ ਰਾਜਾਂ ਦੇ ਮੁੱਖ-ਮੰਤਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਵਿਰੁੱਧ ਸਾਡਾ ਅਭਿਯਾਨ ਦੇਸ਼ ਦੀ ਭਾਵੀ ਪੀੜ੍ਹੀਆਂ ਨੂੰ ਬਚਾਉਣ, ਦੇਸ਼ ਨੂੰ ਸੁਰੱਖਿਅਤ ਰੱਖਣ ਦਾ ਇੱਕ ਪਵਿੱਤਰ ਮਿਸ਼ਨ ਹੈ ਅਤੇ ਇਹ ਸਾਡੀ ਸਰਬਉੱਚ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
*****
ਆਰਕੇ/ਏਵਾਈ/ਏਕੇਐੱਸ/ਏਐੱਸ
(Release ID: 1940624)
Visitor Counter : 137