ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਅਪਡੇਟ


ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦਿੱਤੀ

Posted On: 19 JUL 2023 1:07PM by PIB Chandigarh

ਮੌਜੂਦਾ ਕੋਵਿਡ-19 ਸਥਿਤੀ ਅਤੇ ਦੁਨੀਆ ਭਰ ਵਿੱਚ ਕੋਵਿਡ-19 ਵੈਕਸੀਨ ਕਵਰੇਜ਼ ਵਿੱਚ ਹੋਈਆਂ ਮਹੱਤਵਪੂਰਨ ਉਪਲਬਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ-19 ਦੇ ਸੰਦਰਭ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ਾਂ ਨੂੰ ਹੋਰ ਅਸਾਨ ਬਣਾ ਦਿੱਤਾ ਹੈ।

ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ, ਜੋ 20 ਜੁਲਾਈ, 2023 ਤੋਂ ਪ੍ਰਭਾਵੀ ਹੋ ਜਾਣਗੇ, ਭਾਰਤ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਦੇ ਰੈਂਡਮ 2 ਪ੍ਰਤੀਸ਼ਤ ਉਪ ਸਮੂਹ ਦੇ ਆਰਟੀ-ਪੀਸੀਆਰ ਅਧਾਰਿਤ ਟੈਸਟਿੰਗ ਦੀਆਂ ਪਹਿਲਾਂ ਦੀਆਂ ਜ਼ਰੂਰਤਾਂ ਹੁਣ ਹਟਾ ਦਿੱਤੀਆਂ ਗਈਆਂ ਹਨ।

ਹਾਲਾਂਕਿ, ਏਅਰਲਾਇੰਸ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਦੁਆਰਾ ਕੋਵਿਡ-19 ਦੇ ਸੰਦਰਭ ਵਿੱਚ ਸਾਵਧਾਨੀ ਉਪਾਵਾਂ ਦੀ ਪਾਲਣਾ ਕਰਨ ਦੀ ਪਹਿਲਾਂ ਤੋਂ ਹੀ ਸਲਾਹ ਲਾਗੂ ਰਹੇਗੀ।

ਇਨ੍ਹਾਂ ਨਵੀਨਤਮ ਦਿਸ਼ਾ-ਨਿਰਦੇਸ਼ਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਅਧਿਕਾਰਿਤ ਵੈੱਬਸਾਈਟ ( https://www.mohfw.gov.in/) ‘ਤੇ ਉਪਲਬਧ ਕਰਾ ਦਿੱਤਾ ਗਿਆ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਲਗਾਤਾਰ ਕੋਵਿਡ-19 ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ।

****

ਐੱਮਵੀ



(Release ID: 1940755) Visitor Counter : 87