ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 22 ਜੁਲਾਈ ਨੂੰ ਰੋਜ਼ਗਾਰ ਮੇਲੇ ਵਿੱਚ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ 70,000 ਤੋਂ ਅਧਿਕ ਨਵੀਂ ਭਰਤੀ ਵਾਲੇ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ


ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਰੋਜ਼ਗਾਰ ਮੇਲਾ ਇੱਕ ਕਦਮ ਹੈ

ਨਵਨਿਯੁਕਤ ਵਿਅਕਤੀ ਔਨਲਾਈਨ ਮਾਡਿਊਲ ‘ਕਰਮਯੋਗੀ ਪ੍ਰਾਰੰਭ’ ਦੇ ਮਾਧਿਅਮ ਨਾਲ ਖੁਦ ਨੂੰ ਟ੍ਰੇਂਡ ਵੀ ਕਰ ਸਕਣਗੇ

Posted On: 21 JUL 2023 11:49AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਜੁਲਾਈ, 2023 ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸਿਗ ਦੇ ਜ਼ਰੀਏ 70,000 ਤੋਂ ਅਧਿਕ ਨਵਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਨ੍ਹਾਂ ਨਿਯੁਕਤ ਵਿਅਕਤੀਆਂ ਨੂੰ ਸੰਬੋਧਨ ਵੀ ਕਰਨਗੇ।

ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 44 ਸਥਾਨਾਂ ‘ਤੇ ਆਯੋਜਿਤ ਕੀਤਾ ਜਾਵੇਗਾ। ਇਸ ਪਹਿਲ ਦਾ ਸਮਰਥਨ ਕਰਨ ਵਾਲੇ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ/ਕੇਂਦਰਸ਼ਾਸਿਤ ਪ੍ਰਦੇਸ਼ਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਤੋਂ ਚੁਣੇ ਗਏ ਨਵੇਂ ਕਰਮਚਾਰੀ ਮਾਲ ਵਿਭਾਗ, ਵਿੱਤੀ ਸੇਵਾ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕੇਂਦਰੀ ਜਨਤਕ ਖੇਤਰ ਦੇ ਉਪਕ੍ਰਮ, ਜਲ ਸੰਸਾਧਨ ਵਿਭਾਗ, ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਅਤੇ ਗ੍ਰਹਿ ਮੰਤਰਾਲੇ ਸਮੇਤ ਸਰਕਾਰ ਦੇ ਵਿਭਿੰਨ ਮੰਤਰਾਲਿਆਂ/ਵਿਭਾਗਾਂ ਵਿੱਚ ਨਿਯੁਕਤ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਦੀ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਰੋਜ਼ਗਾਰ ਮੇਲਾ ਇੱਕ ਕਦਮ ਹੈ। ਆਸ਼ਾ ਹੈ ਕਿ ਰੋਜ਼ਗਾਰ ਮੇਲਾ ਭਵਿੱਖ ਵਿੱਚ ਰੋਜ਼ਗਾਰ ਸਿਰਜਣ ਵਿੱਚ ਉੱਤਪ੍ਰੇਰਕ ਦੇ ਰੂਪ ਵਿੱਚ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।

 

ਨਵਨਿਯੁਕਤ ਵਿਅਕਤੀਆਂ ਨੂੰ ਆਈਜੀਓਟੀ ਕਰਮਯੋਗੀ ਪੋਰਟਲ ‘ਤੇ ਇੱਕ ਔਨਲਾਈਨ ਮਾਡਿਊਲ ‘ਕਰਮਯੋਗੀ ਪ੍ਰਾਰੰਭ’ ਦੇ ਮਾਧਿਅਮ ਨਾਲ ਖੁਦ ਨੂੰ ਟ੍ਰੇਂਡ ਕਰਨ ਦਾ ਅਵਸਰ ਵੀ ਮਿਲ ਰਿਹਾ ਹੈ, ਜਿੱਥੇ 580 ਤੋਂ ਅਧਿਕ ਈ-ਲਰਨਿੰਗ ਕੋਰਸਾਂ ‘ਐਨੀਵੇਯਰ ਐਨੀ ਡਿਵਾਇਸ’ ਲਰਨਿੰਗ ਫਾਰਮੈੱਟ ਦੇ ਲਈ ਉਪਲਬੱਧ ਕਰਵਾਏ ਗਏ ਹਨ।

 

***

ਡੀਐੱਸ/ਐੱਸਟੀ  


(Release ID: 1941468) Visitor Counter : 133