ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਮਦਨ ਦਾਸ ਦੇਵੀ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ

प्रविष्टि तिथि: 24 JUL 2023 9:27AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵਯੰਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਨੇਤਾ ਸ਼੍ਰੀ ਮਦਨ ਦਾਸ ਦੇਵੀ ਦੇ ਦੇਹਾਂਤ ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।

ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼੍ਰੀ ਮਦਨ ਦਾਸ ਦੇਵੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਵਿਛੜੇ ਨੇਤਾ ਦੇ ਨਾਲ ਆਪਣੇ ਗਹਿਰੇ ਵਿਅਕਤੀਗਤ ਜੁੜਾਅ ਨੂੰ ਵੀ ਯਾਦ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

‘‘ਸ਼੍ਰੀ ਮਦਨ ਦਾਸ ਦੇਵੀ ਜੀ ਦੇ ਦੇਹਾਂਤ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਉਨ੍ਹਾਂ ਨਾਲ ਮੇਰਾ ਨਾ ਸਿਰਫ਼ ਨਿਕਟ ਜੁੜਾਅ ਰਿਹਾਬਲਕਿ ਹਮੇਸ਼ਾ ਬਹੁਤ ਕੁਝ ਸਿੱਖਣ ਨੂੰ ਮਿਲਿਆ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਸਾਰੇ ਕਾਰਜਕਰਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!’’

 

 

 

 

***

ਡੀਐੱਸ/ਏਕੇ


(रिलीज़ आईडी: 1942033) आगंतुक पटल : 148
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam