ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਕ੍ਰਿਸ਼ਣਾਗਿਰੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ


ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 29 JUL 2023 4:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਕ੍ਰਿਸ਼ਣਾਗਿਰੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ  ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਤਮਿਲ ਨਾਡੂ ਦੇ ਕ੍ਰਿਸ਼ਣਾਗਿਰੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਖਦ ਦੁਰਘਟਨਾ ਤੋਂ ਬਹੁਤ ਦੁਖੀ ਹਾਂ, ਜਿਸ ਦੇ ਪਰਿਣਾਮਸਰੂਪ ਕੀਮਤੀ ਜ਼ਿੰਦਗੀਆਂ ਚਲੀਆਂ ਗਈਆਂ। ਇਸ ਅਤਿਅੰਤ ਕਠਿਨ ਸਮੇਂ ਦੇ ਦੌਰਾਨ ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪੀੜਿਤ ਪਰਿਵਾਰਾਂ ਦੇ ਨਾਲ ਹਨ। ਈਸ਼ਵਰ ਕਰੇ, ਘਾਇਲ ਵਿਅਕਤੀ ਜਲਦੀ ਠੀਕ ਹੋ ਜਾਣ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”

 

 *** *** ***
 


 ਡੀਐੱਸ



(Release ID: 1944076) Visitor Counter : 100