ਰਾਸ਼ਟਰਪਤੀ ਸਕੱਤਰੇਤ
ਭਾਰਤੀ ਵਿਦੇਸ਼ ਸੇਵਾ ਦੇ ਪ੍ਰੋਬੇਸ਼ਨਰਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
ਅੰਤਰਰਾਸ਼ਟਰੀ ਖੇਤਰ ਵਿੱਚ ਭਾਰਤ ਦੀ ਭੂਮਿਕਾ ਅਤੇ ਤੇਜ਼ੀ ਨਾਲ ਵਧਦਾ ਪ੍ਰਭਾਵ ਯੰਗ ਡਿਪਲੋਮੈਟਾਂ ਲਈ ਨਵੀਆਂ ਚੁਣੌਤੀਆਂ ਦੇ ਨਾਲ-ਨਾਲ ਸ਼ਾਨਦਾਰ ਅਵਸਰ ਵੀ ਪ੍ਰਦਾਨ ਕਰਦਾ ਹੈ: ਰਾਸ਼ਟਰਪਤੀ ਮੁਰਮੂ
Posted On:
01 AUG 2023 12:30PM by PIB Chandigarh
ਭਾਰਤੀ ਵਿਦੇਸ਼ ਸੇਵਾ (2022 ਬੈਚ) ਦੇ ਪ੍ਰੋਬੇਸ਼ਨਰਾਂ ਨੇ ਅੱਜ (1 ਅਗਸਤ, 2023) ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਪ੍ਰੋਬੇਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਭਾਰਤੀ ਡਿਪਲੋਮੈਂਟ ਬਣਨ ਲਈ ਇਸ ਤੋਂ ਬਿਹਤਰ ਸਮਾਂ ਹੋਰ ਨਹੀਂ ਹੋ ਸਕਦਾ। ਗਲੋਬਲ ਵਿਕਾਸ ਦੇ ਚਾਲਕ ਅਤੇ ਗਲੋਬਲ ਸ਼ਾਸਨ ਵਿੱਚ ਇੱਕ ਮਜ਼ਬੂਤ ਆਵਾਜ਼ ਵਜੋਂ ਭਾਰਤ ਦੀ ਭੂਮਿਕਾ ਅਤੇ ਪ੍ਰਭਾਵ ਅੰਤਰਰਾਸ਼ਟਰੀ ਜਗਤ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਅੱਜ, ਅੰਤਰਰਾਸ਼ਟਰੀ ਭਾਈਚਾਰਾ ਜਟਿਲ ਗਲੋਬਲ ਚੁਣੌਤੀਆਂ ਦੇ ਸਮਾਧਾਨ ਦੇ ਲਈ ਭਾਰਤ ਵੱਲ ਦੇਖ ਰਿਹਾ ਹੈ: ਚਾਹੇ ਉਹ ਟਿਕਾਊ ਵਿਕਾਸ ਹੋਵੇ, ਜਲਵਾਯੂ ਪਰਿਵਰਤਨ ਹੋਵੇ, ਸਾਈਬਰ ਸੁਰੱਖਿਆ ਹੋਵੇ, ਆਪਦਾਵਾਂ ਨਾਲ ਨਜਿੱਠਣਾ ਹੋਵੇ ਜਾਂ ਉਗਰਵਾਦ ਅਤੇ ਆਤੰਕਵਾਦ ਦਾ ਮੁਕਾਬਲਾ ਕਰਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਵਰਗੇ ਯੁਵਾ ਡਿਪਲੋਮੈਟਾਂ ਲਈ ਨਵੀਆਂ ਚੁਣੌਤੀਆਂ ਦੇ ਨਾਲ-ਨਾਲ ਸ਼ਾਨਦਾਰ ਅਵਸਰ ਵੀ ਪ੍ਰਦਾਨ ਕਰਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਜਿਵੇਂ ਹੀ ਨੌਜਵਾਨ ਅਧਿਕਾਰੀ ਜ਼ਿੰਮੇਦਾਰੀਆਂ ਨਿਭਾਉਣ ਦੀ ਤਿਆਰੀ ਕਰਦੇ ਹਨ, ਉਨ੍ਹਾਂ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਵਿਦੇਸ਼ ਵਿੱਚ ਉਨ੍ਹਾਂ ਦੇ ਸਾਰੇ ਪ੍ਰਯਾਸਾਂ ਅਤੇ ਗਤੀਵਿਧੀਆਂ ਦਾ ਅੰਤਿਮ ਉਦੇਸ਼ ਆਪਣੇ ਦੇਸ਼ ਵਿੱਚ ਵਾਧਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਦੀ ਅਧਿਕ ਸਮ੍ਰਿੱਧੀ ਦੇ ਵੱਡੇ ਲਕਸ਼ ਨੂੰ ਹਾਸਲ ਕਰਨ ਲਈ ਹੋਰ ਸਿਵਲ ਸੇਵਾਵਾਂ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਨਾ ਹੋਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਦੁਨੀਆ ਭਰ ਵਿੱਚ 33 ਮਿਲੀਅਨ ਮਜ਼ਬੂਤ ਭਾਰਤੀ ਪ੍ਰਵਾਸੀਆਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਹੋਰ ਵਿਕਸਿਤ ਕਰਨ ਲਈ ਹੁਲਾਰਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕੌਂਸਲਰ ਸੇਵਾਵਾਂ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਕਮਿਊਨਿਟੀ ਆਊਟਰੀਚ ਦੌਰਾਨ ਸੰਵੇਦਨਸ਼ੀਲ ਅਤੇ ਮਨੁੱਖੀ ਹਿੱਤਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਯਮਤ ਤੌਰ ’ਤੇ ਮਿਲਣ ਅਤੇ ਉਨ੍ਹਾਂ ਦੀ ਭਲਾਈ ’ਤੇ ਧਿਆਨ ਰੱਖਣ ਦੀ ਅਪੀਲ ਕੀਤੀ।
ਰਾਸ਼ਟਰਪਤੀ ਦੇ ਲਿੰਕ ਦੇ ਲਈ ਇੱਥੇ ਕਲਿੱਕ ਕਰੋ-
**********
ਡੀਐੱਸ/ਏਕੇ
(Release ID: 1944689)
Visitor Counter : 82