ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਸ਼ਾਹਪੁਰ, ਮਹਾਰਾਸ਼ਟਰ ਵਿਖੇ ਹੋਏ ਦਰਦਨਾਕ ਹਾਦਸੇ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
01 AUG 2023 12:55PM by PIB Chandigarh
ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨੇ ਸ਼ਾਹਪੁਰ, ਮਹਾਰਾਸ਼ਟਰ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਪ ਰਾਸ਼ਟਰਪਤੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।
ਇੱਕ ਟਵੀਟ ਵਿੱਚ, ਉਪ ਰਾਸ਼ਟਰਪਤੀ ਨੇ ਕਿਹਾ;
“ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਜਾਨਾਂ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
*********
ਐੱਮਐੱਸ/ਜੇਕੇ/ਆਰਸੀ
(रिलीज़ आईडी: 1944907)
आगंतुक पटल : 143