ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਨੈਸ਼ਨਲ ਫੈਡਰੇਸ਼ਨ ਆਵ੍ ਦ ਬਲਾਈਂਡ ਦੀ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ

Posted On: 03 AUG 2023 10:49AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਫੈਡਰੇਸ਼ਨ ਆਵ੍ ਦ ਬਲਾਈਂਡ ਦੀ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਇਸ ਸਮਾਰੋਹ ਨੂੰ ਸੰਬੋਧਨ ਵੀ ਕੀਤਾ।

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਦਿਵਿਯਾਂਗਜਨਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਪੂਰੇ ਸਮਾਜ ਦੀ ਜ਼ਿੰਮੇਦਾਰੀ ਹੈ। ਸਾਨੂੰ ਇਹ ਸੁਨਿਸ਼ਚਿਤ ਕਰਨਾ ਹੋਵੇਗਾ ਕਿ ਉਨ੍ਹਾਂ ਨੂੰ ਉਚਿਤ ਸਿੱਖਿਆ, ਰੋਜ਼ਗਾਰ ਦੇ ਅਵਸਰ, ਸੁਲਭ ਜਨਤਕ ਸਥਲ ਅਤੇ ਇੱਕ ਸੁਰੱਖਿਅਤ ਤੇ ਬਿਹਤਰ ਜੀਵਨ ਮਿਲੇ।

ਰਾਸ਼ਟਰਪਤੀ ਨੇ ਨੇਤਰਹੀਣ ਦਿਵਿਯਾਂਗਜਣਾਂ ਨੂੰ ਆਪਣੀਆਂ ਸਮਰੱਥਾਵਾਂ ‘ਤੇ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਵਿੱਚ ਦਿਵਿਯਾਂਗਤਾ ਨੂੰ ਕਦੇ ਵੀ ਗਿਆਨ ਪ੍ਰਾਪਤ ਕਰਨ ਅਤੇ ਉਤਕ੍ਰਿਸ਼ਟਤਾ ਹਾਸਲ ਕਰਨ ਵਿੱਚ ਰੁਕਾਵਟ ਨਹੀਂ ਮੰਨਿਆ ਗਿਆ ਹੈ। ਉਨ੍ਹਾਂ ਨੇ ਰਿਸ਼ੀ ਅਸ਼ਟਾਵਕ੍ਰ ਅਤੇ ਮਹਾਨ ਕਵੀ ਸੂਰਦਾਸ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ “ਦ੍ਰਿਸ਼ਟੀ ਤੋਂ ਵੱਧ ਮਹੱਤਵਪੂਰਨ ਅੰਤਰਦ੍ਰਿਸ਼ਟੀ ਹੈ।”

ਰਾਸ਼ਟਰਪਤੀ ਨੇ ਪਿਛਲੇ 50 ਵਰ੍ਹਿਆਂ ਵਿੱਚ ਨੇਤਰਹੀਣ ਦਿਵਿਯਾਂਗਜਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਲਈ ਨੈਸ਼ਨਲ ਫੈਡਰੇਸ਼ਨ ਆਵ੍ ਦ ਬਲਾਈਂਡ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਫੈਡਰੇਸ਼ਨ ਨੇ ਨੇਤਰਹੀਣ ਦਿਵਿਯਾਂਗਜਨਾਂ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦੇ ਬਾਰੇ ਵਿੱਚ ਸਮਾਜ ਵਿੱਚ ਜਾਗਰੂਕਤਾ ਵਧਾਈ ਹੈ, ਜਿਸ ਨਾਲ ਸਮਾਜ ਵਧੇਰੇ ਸਮਾਵੇਸ਼ੀ ਬਣਿਆ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਵਿਭਿੰਨ ਪਹਿਲੂਆਂ ਦੇ ਜ਼ਰੀਏ ਦਿਵਿਯਾਂਗਜਨਾਂ ਦੇ ਸਸ਼ਕਤੀਕਰਣ ਦੇ ਲਈ ਨਿਰੰਤਰ ਪ੍ਰਯਾਸ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨੈਸ਼ਨਲ ਫੈਡਰੇਸ਼ਨ ਆਵ੍ ਦ ਬਲਾਈਂਡ ਨੇਤਰਹੀਣ ਦਿਵਿਯਾਂਗਜਨਾਂ ਦੇ ਸਮੁੱਚੇ ਵਿਕਾਸ ਅਤੇ ਸਸ਼ਕਤੀਕਰਣ ਦੇ ਲਕਸ਼ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਸਰਕਾਰ ਅਤੇ ਸਮਾਜ ਦੇ ਨਾਲ ਮਿਲ ਕੇ ਆਪਣਾ ਪ੍ਰਯਾਸ ਜਾਰੀ ਰੱਖੇਗਾ।

Please Click here to see the President's Speech – 

ਰਾਸ਼ਟਰਪਤੀ ਦਾ ਸੰਬੋਧਨ ਦੇਖਣ ਦੇ ਲਈ ਕ੍ਰਿਪਾ ਕਰਕੇ ਇੱਥੇ ਕਲਿੱਕ ਕਰੋ-

 ************

ਡੀਐੱਸ/ਏਕੇ   


(Release ID: 1945371) Visitor Counter : 107