ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
ਦੋਵੇਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਨੂੰ ਨੋਟ ਕੀਤਾ ਕਿਉਂਕਿ ਭਾਰਤ ਅਤੇ ਦੱਖਣੀ ਅਫਰੀਕਾ ਕੂਟਨੀਤਕ ਸਬੰਧਾਂ ਦੀ 30ਵੀਂ ਵਰ੍ਹੇਗੰਢ ਮਨਾ ਰਹੇ ਹਨ
ਰਾਸ਼ਟਰਪਤੀ ਰਾਮਾਫੋਸਾ ਨੇ ਪ੍ਰਧਾਨ ਮੰਤਰੀ ਨੂੰ ਬ੍ਰਿਕਸ ਸਮਿਟ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਬ੍ਰਿਕਸ ਸਮਿਟ ਵਿੱਚ ਸ਼ਾਮਲ ਹੋਣ ਲਈ ਜੋਹਾਨਸਬਰਗ ਦੀ ਆਪਣੀ ਫੇਰੀ ਲਈ ਉਤਸੁਕ ਹਨ
ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਨੂੰ ਆਪਣਾ ਪੂਰਾ ਸਮਰਥਨ ਦਿੱਤਾ
Posted On:
03 AUG 2023 8:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀਮਾਨ ਮਾਟੇਮੇਲਾ ਸਿਰਿਲ ਰਾਮਾਫੋਸਾ (Matemela Cyril Ramaphosa) ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ 2023 ਵਿੱਚ ਮਨਾਏ ਜਾਣ ਵਾਲੇ ਦੁਵੱਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ ਤੀਹਵੀਂ ਵਰ੍ਹੇਗੰਢ ਦੇ ਸੰਦਰਭ ਸਮੇਤ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ।
ਰਾਸ਼ਟਰਪਤੀ ਰਾਮਾਫੋਸਾ ਨੇ ਪ੍ਰਧਾਨ ਮੰਤਰੀ ਨੂੰ 22-24 ਅਗਸਤ, 2023 ਨੂੰ ਦੱਖਣੀ ਅਫਰੀਕਾ ਦੀ ਮੇਜ਼ਬਾਨੀ ਵਿੱਚ ਹੋਣ ਵਾਲੀ ਬ੍ਰਿਕਸ ਸਮਿਟ ਲਈ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਸੱਦਾ ਸਵੀਕਾਰ ਕਰ ਲਿਆ ਅਤੇ ਦੱਸਿਆ ਕਿ ਉਹ ਸਮਿਟ ਵਿੱਚ ਸ਼ਾਮਲ ਹੋਣ ਲਈ ਜੋਹਾਨਸਬਰਗ ਦੀ ਆਪਣੀ ਫੇਰੀ ਲਈ ਉੱਤਸੁਕ ਹਨ।
ਉਨ੍ਹਾਂ ਨੇ ਆਪਸੀ ਹਿੱਤਾਂ ਦੇ ਕਈ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਰਾਸ਼ਟਰਪਤੀ ਰਾਮਾਫੋਸਾ ਨੇ ਜੀ20 ਦੀ ਮੌਜੂਦਾ ਪ੍ਰੈਜ਼ੀਡੈਂਸੀ ਹੇਠ ਭਾਰਤ ਦੀਆਂ ਪਹਿਲਾਂ ਲਈ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਕਿਹਾ ਕਿ ਉਹ ਜੀ20 ਸਮਿਟ ਵਿੱਚ ਸ਼ਾਮਲ ਹੋਣ ਲਈ ਭਾਰਤ ਆਉਣ ਦੀ ਉਮੀਦ ਰੱਖਦੇ ਹਨ।
ਦੋਵੇਂ ਨੇਤਾਵਾਂ ਵਿੱਚ ਆਪਸੀ ਸੰਪਰਕ ਕਾਇਮ ਰੱਖਣ ‘ਤੇ ਵੀ ਸਹਿਮਤੀ ਬਣੀ।
*******
ਡੀਐੱਸ
(Release ID: 1945698)
Visitor Counter : 143
Read this release in:
Hindi
,
English
,
Urdu
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam