ਖੇਤੀਬਾੜੀ ਮੰਤਰਾਲਾ

ਕੇਂਦਰ ਸਰਕਾਰ ਦਾ ਉਦੇਸ਼ ਮੌਜੂਦਾ ਸੀਜ਼ਨ ਵਿੱਚ ਪਰਾਲੀ ਜਲਾਉਣ ਨੂੰ ਜ਼ੀਰੋ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਹੈ: ਸ਼੍ਰੀ ਨਰੇਂਦਰ ਸਿੰਘ ਤੋਮਰ


ਹਵਾ ਪ੍ਰਦੂਸ਼ਣ ਤੋਂ ਇਲਾਵਾ, ਪਰਾਲੀ ਦਾ ਸਾੜਨਾ, ਮਿੱਟੀ ਦੀ ਸਿਹਤ ਅਤੇ ਉਸ ਦੀ ਉਰਵਰਤਾ ’ਤੇ ਪ੍ਰਤੀਕੂਲ ਪ੍ਰਭਾਵ ਪਾਉਂਦੇ ਹੋਏ, ਖੇਤੀਬਾੜੀ ਜ਼ਮੀਨ ’ਤੇ ਵੀ ਹਾਣੀਕਾਰਕ ਪ੍ਰਭਾਵ ਪਾਉਂਦਾ ਹੈ: ਸ਼੍ਰੀ ਤੋਮਰ

ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਪ੍ਰਬੰਧਨ ਦੇ ਮੁੱਦਿਆਂ ’ਤੇ ਅੰਤਰ-ਮੰਤਰਾਲਾ ਮੀਟਿੰਗ ਦਾ ਆਯੋਜਨ

Posted On: 04 AUG 2023 11:38AM by PIB Chandigarh

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਅਤੇ ਵਾਤਾਵਰਣ, ਜੰਗਲਾਤ  ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਸਹਿ-ਪ੍ਰਧਾਨਗੀ ਹੇਠ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਵਰਤਮਾਨ ਸੀਜ਼ਨ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਬਾਰੇ ਵਿਚਾਰ-ਵਟਾਂਦਰੇ ਦੀਆਂ ਤਿਆਰੀਆਂ ਦੀ ਸਮੀਖਿਆ ਦੇ ਲਈ ਕੱਲ੍ਹ ਇੱਕ ਉੱਚ ਪੱਧਰੀ ਅੰਤਰ-ਮੰਤਰਾਲਾ ਮੀਟਿੰਗ ਆਯੋਜਿਤ ਕੀਤੀ ਗਈ।

 

ਇਸ ਉੱਚ ਪੱਧਰੀ ਮੀਟਿੰਗ ਵਿੱਚ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ਼੍ਰੀ ਸੂਰਿਆ ਪ੍ਰਤਾਪ ਸ਼ਾਹੀ, ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼੍ਰੀ ਜੈ ਪ੍ਰਕਾਸ਼ ਦਲਾਲ, ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਵਾਤਾਵਰਣ ਮੰਤਰੀ ਸ਼੍ਰੀ ਗੋਪਾਲ ਰਾਏ ਮੌਜੂਦ ਸਨ। ਖੇਤੀਬਾੜੀ ਮੰਤਰਾਲੇ, ਵਾਤਾਵਰਣ ਮੰਤਰਾਲੇ ਅਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਸ਼ਟਰ ਰਾਜਧਾਨੀ ਖੇਤਰ ਦਿੱਲੀ ਅਤੇ ਆਈਸੀਏਆਰ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ।

ਮੀਟਿੰਗ ਦੌਰਾਨ ਰਾਜਾਂ ਨੇ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਆਪਣੀ ਕਾਰਜ ਯੋਜਨਾ ਅਤੇ ਰਣਨੀਤੀਆਂ ਪੇਸ਼ ਕੀਤੀਆਂ। ਰਾਜਾਂ ਨੇ ਕਿਸਾਨਾਂ ਦੇ ਦਰਮਿਆਨ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਸਬੰਧ ਵਿੱਚ ਜਾਗਰੂਕਤਾ ਲਿਆਉਣ ਲਈ, ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਲਈ ਪ੍ਰਦਾਨ ਕੀਤੇ ਗਏ ਫੰਡ ਦਾ ਉਪਯੋਗ ਕਰਨ, ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀਆਰਐੱਮ) ਮਸ਼ੀਨਰੀ ਨੂੰ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਹੀ ਉਪਲਬਧ ਕਰਵਾਉਣ, ਆਈਸੀਏਆਰ ਅਤੇ ਹੋਰ ਹਿਤਧਾਰਕਾਂ ਦੇ ਸਹਿਯੋਗ ਨਾਲ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਗਤੀਵਿਧੀਆਂ ਚਲਾਉਣ ਦੀ ਸਲਾਹ ਦਿੱਤੀ ਗਈ।

ਇਸ ਮੌਕੇ ’ਤੇ ਬੋਲਦੇ ਹੋਏ ਕੇਂਦਰੀ ਵਾਤਾਵਰਣ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਵਰ੍ਹਿਆਂ ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਪ੍ਰਯਾਸਾਂ ਦੇ ਚੰਗੇ ਨਤੀਜੇ ਮਿਲ ਰਹੇ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵਰਗੀਆਂ ਏਜੰਸੀਆਂ ਦੇ ਠੋਸ ਪ੍ਰਯਾਸਾਂ ਦੇ ਕਾਰਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਝੋਨੇ ਦੀ ਪਰਾਲੀ ਦੇ ਸਾਬਕਾ-ਸਥਿਤੀ ਪ੍ਰਬੰਧਨ ਨੂੰ ਪ੍ਰੋਤਸਾਹਨ ਦੇਣ ਦੀ ਜ਼ਰੂਰਤ ਹੈ, ਜੋ ਪਾਵਰ, ਬਾਇਓ ਮਾਸ ਆਦਿ ਜਿਹੇ ਉਪਯੋਗਕਰਤਾ ਉਦਯੋਗਾਂ ਨੂੰ ਕੱਚਾ ਮਾਲ ਪ੍ਰਦਾਨ ਕਰੇਗਾ।

ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਪਰਾਲੀ ਦੇ ਸਾੜਨ ਦੇ ਮੁੱਦੇ ਦੇ ਸਮਾਧਾਨ ਵਿੱਚ ਦਿਖਾਈ ਗਈ ਗੰਭੀਰਤਾ ਦੇ ਲਈ ਸਾਰੇ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਹਿਤਧਾਰਕਾਂ ਦੇ ਪ੍ਰਯਾਸਾਂ ਨਾਲ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਦੇਖੀ ਜਾ ਰਹੀ ਹੈ। ਹਾਲਾਂਕਿ, ਪਰਾਲੀ ਨੂੰ ਸਾੜਨ ਦਾ ਸਬੰਧ ਸਿਰਫ਼ ਦਿੱਲੀ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ ਦੇ ਪ੍ਰਦੂਸ਼ਨ ਤੋਂ ਨਹੀਂ ਹੈ, ਬਲਕਿ ਇਹ ਮਿੱਟੀ ਦੀ ਸਿਹਤ ਅਤੇ ਉਸ ਦੀ ਉਰਵਰਤਾ ’ਤੇ ਪ੍ਰਤੀਕੂਲ ਪ੍ਰਭਾਵ ਪਾ ਕੇ, ਖੇਤੀਬਾੜੀ ਜ਼ਮੀਨ ’ਤੇ ਵੀ ਹਾਣੀਕਾਰਕ ਪ੍ਰਭਾਵ ਪਾ ਰਿਹਾ ਹੈ। ਇਸ ਲਈ, ਸਾਡੇ ਪ੍ਰਯਾਸ ਦਿੱਲੀ ਵਿੱਚ ਹਵਾ ਪ੍ਰਦੂਸ਼ਨ ਨਾਲ ਲੜਨ ਅਤੇ ਮਿੱਟੀ ਦੀ ਸਿਹਤ ਦੀ ਰੱਖਿਆ ਕਰਨ ਲਈ ਹੋਣਾ ਚਾਹੀਦਾ ਹੈ, ਜਿਸ ਨਾਲ ਸਾਡੇ ਕਿਸਾਨਾਂ ਦੇ ਸਾਰੇ ਹਿੱਤਾਂ ਦੀ ਰੱਖਿਆ ਹੋ ਸਕੇ।

ਮੌਜੂਦਾ ਸੀਜ਼ਨ ਵਿੱਚ ਉਦੇਸ਼ ਜ਼ੀਰੋ ਪਰਾਲੀ ਨੂੰ ਸਾੜਨ ਦੀ ਦਿਸ਼ਾ ਵਿੱਚ ਕੰਮ ਕਰਨਾ ਹੈ। ਕੇਂਦਰ ਸਰਕਾਰ ਚਾਰ ਰਾਜਾਂ ਨੂੰ ਸੀਆਰਐੱਮ ਯੋਜਨਾ ਦੇ ਤਹਿਤ ਲੋੜੀਂਦੇ ਫੰਡ ਉਪਲਬਧ ਕਰਵਾ ਰਹੀ ਹੈ ਅਤੇ ਇਨ੍ਹਾਂ ਰਾਜਾਂ ਨੂੰ ਸਮੇਂ ’ਤੇ ਕਿਸਾਨਾਂ ਨੂੰ ਮਸ਼ੀਨ ਪ੍ਰਦਾਨ ਕਰਕੇ ਉੱਚਿਤ ਉਪਯੋਗ ਸੁਨਿਸ਼ਚਿਤ ਕਰਨਾ ਚਾਹੀਦਾ ਹੈ। ਮਸ਼ੀਨਾਂ ਦੇ ਸਮੁਚਿਤ ਉਪਯੋਗ ਅਤੇ ਬਾਇਓ-ਡੀਕੰਪੋਜ਼ਰ ਦੇ ਉਪਯੋਗ ਨੂੰ ਸੁਨਿਸ਼ਚਿਤ ਕਰਨ ਲਈ ਰਾਜ ਪੱਧਰ ’ਤੇ ਉੱਚਿਤ ਨਿਗਰਾਨੀ ਦੀ ਜ਼ਰੂਰਤ ਹੈ। ਸਾਬਕਾ-ਸਥਿਤੀ ਪ੍ਰਬੰਧਨ ਦੇ ਰਾਹੀਂ ਵਪਾਰਕ ਉਦੇਸ਼ ਹਾਸਲ ਕਰਨ ਦੇ ਲਈ ਝੋਨੇ ਦੀ ਪਰਾਲੀ ਦਾ ਉਪਯੋਗ ਕਰਨ ’ਤੇ ਵੀ ਧਿਆਨ ਕੇਂਦ੍ਰਿਤ ਕੀਤਾ ਜਾਣਾ ਚਾਹੀਦਾ ਹੈ। ਵਿਭਿੰਨ ਸੰਸਥਾਵਾਂ ਰਾਹੀਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਨੂੰ ਹੋਰ ਤੇਜ਼ੀ ਨਾਲ ਪੈਦਾ ਕਰਨ ਦੀ ਜ਼ਰੂਰਤ ਹੈ। ਐਗਰੀਕਲਚਰ ਟੈਕਨੋਲੋਜੀ ਮੈਨੇਜਮੈਂਟ ਏਜੰਸੀਆਂ (ਏਟੀਐੱਮਏ) ਜਿਹੀਆਂ ਏਜੰਸੀਆਂ ਨੂੰ ਉਨ੍ਹਾਂ ਦੀ ਪੂਰੀ ਸਮਰੱਥਾ ਦਾ ਉਪਯੋਗ ਕਰਨ ਦੀ ਜ਼ਰੂਰਤ ਹੈ।

*****

ਐੱਸਕੇ/ਐੱਸਐੱਸ



(Release ID: 1945832) Visitor Counter : 112