ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਿਜੀਟਲ ਸਿਹਤ ਸੁਵਿਧਾਵਾਂ ਦੀ ਸ਼ਲਾਘਾ ਕੀਤੀ

Posted On: 05 AUG 2023 9:29AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ‘ਤੇ ਗਹਿਰੀ ਸੰਤੁਸ਼ਟੀ ਵਿਅਕਤ ਕੀਤੀ ਕਿ ਕਰੋੜਾਂ ਲੋਕਾਂ ਨੂੰ ਡਿਜੀਟਲ ਸਿਹਤ ਸੁਵਿਧਾਵਾਂ ਦਾ ਭਰਪੂਰ ਲਾਭ ਮਿਲ ਰਿਹਾ ਹੈ।

ਇੱਕ ਟਵੀਟ ਵਿੱਚ, ਕੇਂਦਰੀ ਸਿਹਤ ਮੰਤਰੀ, ਡਾ. ਮਨਸੁਖ ਮਾਂਡਵੀਆ ਨੇ ਦੱਸਿਆ ਕਿ ਗ਼ੈਰ-ਸੰਚਾਰੀ ਰੋਗਾਂ ਦੇ ਰਾਸ਼ਟਰੀ ਪ੍ਰੋਗਰਾਮ ਦੇ ਤਹਿਤ ਐੱਨਸੀਡੀ ਪੋਰਟਲ ਦੇ ਮਾਧਿਅਮ ਨਾਲ 5 ਕਰੋੜ ਤੋਂ ਅਧਿਕ ਆਯੁਸ਼ਮਾਨ ਭਾਰਤ ਹੈਲਥ ਅਕਾਉਂਟ (ਏਬੀਐੱਚਏ) ਬਣਾਏ ਗਏ ਹਨ।

 

ਕੇਂਦਰੀ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਬਹੁਤ ਉੱਤਮ ਜਾਣਕਰੀ! ਦੇਸ਼ ਭਰ ਦੇ ਸਾਡੇ ਗ਼ਰੀਬ ਭਾਈ-ਭੈਣਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮਿਲਣ, ਇਹ ਸਾਡੀ ਪ੍ਰਾਥਮਿਕਤਾ ਹੈ। ਇਹ ਅਤਿਅੰਤ ਸੰਤੋਸ਼ ਦੀ ਗੱਲ ਹੈ ਕਿ ਡਿਜੀਟਲ ਹੋ ਰਹੀਆਂ ਇਨ੍ਹਾਂ ਸੁਵਿਧਾਵਾਂ ਨਾਲ ਕਰੋੜਾਂ ਲੋਕਾਂ ਤੱਕ ਇਨ੍ਹਾਂ ਦਾ ਭਰਪੂਰ ਲਾਭ ਪਹੁੰਚ ਰਿਹਾ ਹੈ।”

 

***

ਡੀਐੱਸ/ਐੱਸਟੀ



(Release ID: 1946009) Visitor Counter : 70