ਪ੍ਰਧਾਨ ਮੰਤਰੀ ਦਫਤਰ
ਸਾਡੀਆਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ’ਤੇ ਜ਼ੋਰ ਦੇਣ ਨਾਲ ਪੜ੍ਹਨ ਦੇ ਮਹੱਤਵ ਬਾਰੇ ਜਾਗਰੂਕਤਾ ਵਧੇਗੀ: ਪ੍ਰਧਾਨ ਮੰਤਰੀ
प्रविष्टि तिथि:
06 AUG 2023 7:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਾਡੀਆਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰਚਨਾਤਮਕ ਲੇਖਨ ਨੂੰ ਹੁਲਾਰਾ ਦੇਣ ’ਤੇ ਜ਼ੋਰ ਦੇਣ ਨਾਲ ਖਾਸ ਤੌਰ ’ਤੇ ਨੌਜਵਾਨਾਂ ਦੇ ਦਰਮਿਆਨ ਪੜ੍ਹਨ ਦੇ ਮਹੱਤਵ ਬਾਰੇ ਜਾਗਰੂਕਤਾ ਵਧੇਗੀ।
ਸ਼੍ਰੀ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਮਾਨਯੋਗ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ ਲਾਇਬ੍ਰੇਰੀ ਮਹੋਤਸਵ 2023 ਦੇ ਉਦਘਾਟਨ ’ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।
ਰਾਜਾ ਰਾਮਮੋਹਨ ਰਾਏ ਲਾਇਬ੍ਰੇਰੀ ਫਾਉਂਡੇਸ਼ਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਸ ਤਰ੍ਹਾਂ ਦੇ ਯਤਨਾਂ ਨਾਲ ਖਾਸ ਤੌਰ ’ਤੇ ਨੌਜਵਾਨਾਂ ਵਿੱਚ ਪੜ੍ਹਨ ਦੇ ਮਹੱਤਵ ਬਾਰੇ ਜਾਗਰੂਕਤਾ ਵਧੇਗੀ। ਸਾਡੀਆਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰਚਨਾਤਮਕ ਲੇਖਨ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੰਦੇ ਹੋਏ ਦੇਖਣਾ ਚੰਗਾ ਲੱਗਦਾ ਹੈ।”
******
ਡੀਐੱਸ/ਐੱਸਟੀ
(रिलीज़ आईडी: 1946310)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam