ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਵਰਲਡ ਚੈਂਪੀਅਨਸ਼ਿਪ ਵਿੱਚ ਭਾਰਤੀ ਤੀਰਅੰਦਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ


"ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਿਸ਼ਚਿਤ ਤੌਰ 'ਤੇ ਦੇਸ਼ ਨੂੰ ਪ੍ਰੇਰਿਤ ਕਰੇਗਾ": ਉਪ ਰਾਸ਼ਟਰਪਤੀ

ਉਪ ਰਾਸ਼ਟਰਪਤੀ ਨੇ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਸਭ ਤੋਂ ਛੋਟੀ ਉਮਰ ਦੀ ਤੀਰਅੰਦਾਜ਼ ਅਦਿਤੀ ਗੋਪੀਚੰਦ ਸਵਾਮੀ ਦੀ ਪ੍ਰਸ਼ੰਸਾ ਕੀਤੀ

"ਮਹਿਲਾ ਤੀਰਅੰਦਾਜ਼ਾਂ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚਿਆ": ਉਪ ਰਾਸ਼ਟਰਪਤੀ

Posted On: 07 AUG 2023 1:24PM by PIB Chandigarh

ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਸ਼੍ਰੀ ਜਗਦੀਪ ਧਨਖੜ ਨੇ ਅੱਜ ਉੱਚ ਸਦਨ ਵਿੱਚ ਬਰਲਿਨ, ਜਰਮਨੀ ਵਿੱਚ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਤੀਰਅੰਦਾਜ਼ਾਂ ਦੇ ਮਿਸਾਲੀ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਿਸ਼ਚਿਤ ਤੌਰ 'ਤੇ ਦੇਸ਼ ਨੂੰ ਪ੍ਰੇਰਿਤ ਕਰੇਗਾ।”

 

ਰਾਜ ਸਭਾ ਵਿੱਚ ਸਦਨ ਦੀ ਤਰਫੋਂ ਵਧਾਈ ਦਿੰਦੇ ਹੋਏ, ਸ਼੍ਰੀ ਧਨਖੜ ਨੇ “ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਤਿਹਾਸ ਰਚਣ” 'ਤੇ ਵਿਸ਼ੇਸ਼ ਤੌਰ 'ਤੇ ਮਹਿਲਾ ਤੀਰਅੰਦਾਜ਼ਾਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ।

 

ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤੀ ਤੀਰਅੰਦਾਜ਼ਾਂ ਦੇ ਹੁਣ ਤੱਕ ਦੇ ਸਰਵੋਤਮ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਖੇਡਾਂ ਦੇ ਖੇਤਰ ਵਿੱਚ ਸਾਡੇ ਤੇਜ਼ੀ ਨਾਲ ਅੱਗੇ ਵਧਣ ਨੂੰ ਦਰਸਾਉਂਦੀਆਂ ਹਨ ਅਤੇ ਸਾਡੇ ਖਿਡਾਰੀਆਂ ਦੇ ਅਟੁੱਟ ਫੋਕਸ, ਜ਼ਬਰਦਸਤ ਮਿਹਨਤ ਅਤੇ ਪੂਰੇ ਦਿਲ ਨਾਲ ਸਮਰਪਣ ਦਾ ਪ੍ਰਮਾਣ ਹਨ। ਉਨ੍ਹਾਂ ਅੱਗੇ ਕਿਹਾ "ਇਹ ਸਰਕਾਰ ਦੀਆਂ ਸਕਾਰਾਤਮਕ ਪਹਿਲਾਂ ਅਤੇ ਨੀਤੀਆਂ ਕਾਰਨ ਵੀ ਸੰਭਵ ਹੋਇਆ ਹੈ।"

 

ਆਪਣੇ ਬਿਆਨ ਵਿੱਚ, ਰਾਜ ਸਭਾ ਦੇ ਚੇਅਰਮੈਨ ਨੇ ਨੋਟ ਕੀਤਾ ਕਿ 17 ਸਾਲ ਦੀ ਅਦਿਤੀ ਗੋਪੀਚੰਦ ਸਵਾਮੀ ਨੇ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼ ਲਈ ਪਹਿਲਾ ਵਿਅਕਤੀਗਤ ਵਿਸ਼ਵ ਖਿਤਾਬ ਹਾਸਲ ਕੀਤਾ। ਉਹ ਇਹ ਖਿਤਾਬ ਜਿੱਤਣ ਵਾਲੀ ਦੁਨੀਆ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ ਹੈ।

 

ਉਨ੍ਹਾਂ ਨੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਓਜਸ ਪ੍ਰਵੀਨ ਦਿਓਤਲੇ ਦੀ ਵੀ ਸ਼ਲਾਘਾ ਕੀਤੀ। ਉਹ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਅਜਿਹਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਪੁਰਸ਼ ਤੀਰਅੰਦਾਜ਼ ਬਣ ਗਿਆ ਹੈ।

 

ਇੱਕ ਹੋਰ ਮਹਿਲਾ ਤੀਰਅੰਦਾਜ਼, ਜਯੋਤੀ ਸੁਰੇਖਾ ਵੇਨਮ ਨੇ ਮਹਿਲਾ ਵਿਅਕਤੀਗਤ ਕੰਪਾਊਂਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਿਆ, ਜਦੋਂ ਕਿ ਜਯੋਤੀ ਵੇਨਮ, ਪ੍ਰਨੀਤ ਕੌਰ ਅਤੇ ਅਦਿਤੀ ਗੋਪੀਚੰਦ ਸਵਾਮੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ।

 

ਤੀਰਅੰਦਾਜ਼ਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦੇ ਹੋਏ ਚੇਅਰਮੈਨ ਨੇ ਉਮੀਦ ਪ੍ਰਗਟਾਈ ਕਿ ਉਹ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।

 

ਚੇਅਰਮੈਨ ਦੇ ਬਿਆਨ ਦਾ ਪੂਰਾ ਪਾਠ ਇਸ ਪ੍ਰਕਾਰ ਹੈ-

 

“ਮਾਣਯੋਗ ਮੈਂਬਰ ਸਾਹਿਬਾਨ, ਇਹ ਸਾਡੇ ਲਈ ਬਹੁਤ ਮਾਣ ਦਾ ਪਲ ਹੈ। ਸਾਡੇ ਤੀਰਅੰਦਾਜ਼ਾਂ, ਖਾਸ ਕਰਕੇ ਮਹਿਲਾ ਤੀਰਅੰਦਾਜ਼ਾਂ ਨੇ ਬਰਲਿਨ, ਜਰਮਨੀ ਵਿੱਚ ਆਯੋਜਿਤ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ, 2023 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਤਿਹਾਸ ਰਚਿਆ ਹੈ।

 

17 ਸਾਲਾ ਅਦਿਤੀ ਗੋਪੀਚੰਦ ਸਵਾਮੀ ਨੇ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼ ਲਈ ਪਹਿਲਾ ਵਿਅਕਤੀਗਤ ਵਿਸ਼ਵ ਖਿਤਾਬ ਜਿੱਤਿਆ। ਉਹ ਇਹ ਖਿਤਾਬ ਜਿੱਤਣ ਵਾਲੀ ਦੁਨੀਆ ਦੀ ਸਭ ਤੋਂ ਘੱਟ ਉਮਰ ਦੀ ਖਿਡਾਰਨ ਬਣ ਗਈ ਹੈ।

 

ਓਜਸ ਪ੍ਰਵੀਨ ਦਿਓਤਲੇ ਨੇ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ। ਉਹ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਅਜਿਹਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਪੁਰਸ਼ ਤੀਰਅੰਦਾਜ਼ ਬਣਿਆ।

 

ਜਯੋਤੀ ਸੁਰੇਖਾ ਵੇਨਮ ਨੇ ਮਹਿਲਾ ਵਿਅਕਤੀਗਤ ਕੰਪਾਊਂਡ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ, ਜਦੋਂ ਕਿ ਜਯੋਤੀ ਵੇਨਮ, ਪ੍ਰਨੀਤ ਕੌਰ ਅਤੇ ਅਦਿਤੀ ਗੋਪੀਚੰਦ ਸਵਾਮੀ ਦੀ ਟੀਮ ਨੇ ਮਹਿਲਾ ਕੰਪਾਊਂਡ ਟੀਮ ਈਵੈਂਟ ਵਿੱਚ ਗੋਲਡ ਮੈਡਲ ਜਿੱਤਿਆ।

 

ਇਹ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਖੇਡਾਂ ਦੇ ਖੇਤਰ ਵਿੱਚ ਸਾਡੀ ਤੇਜ਼ ਪ੍ਰਗਤੀ ਨੂੰ ਦਰਸਾਉਂਦੀਆਂ ਹਨ ਅਤੇ ਸਾਡੇ ਖਿਡਾਰੀਆਂ ਦੇ ਅਟੁੱਟ ਦ੍ਰਿੜ ਇਰਾਦੇ, ਸਖ਼ਤ ਮਿਹਨਤ ਅਤੇ ਦਿਲੀ ਸਮਰਪਣ ਦੀ ਗਵਾਹੀ ਹਨ। ਸਰਕਾਰ ਦੀਆਂ ਸਕਾਰਾਤਮਕ ਪਹਿਲਾਂ ਅਤੇ ਨੀਤੀਆਂ ਕਾਰਨ ਵੀ ਇਹ ਸੰਭਵ ਹੋਇਆ ਹੈ।

 

ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਾਸ਼ਟਰ ਨੂੰ ਪ੍ਰੇਰਿਤ ਕਰੇਗਾ ਅਤੇ ਉਤਸ਼ਾਹਿਤ ਕਰੇਗਾ। 

 

ਸਦਨ ਦੀ ਤਰਫੋਂ ਅਤੇ ਮੇਰੀ ਆਪਣੀ ਤਰਫੋਂ, ਮੈਂ ਤੀਰਅੰਦਾਜ਼ਾਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕਰਦਾ ਹਾਂ।

 

ਅਸੀਂ ਉਮੀਦ ਕਰਦੇ ਹਾਂ ਕਿ ਉਹ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਅਤੇ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।”

 ********

 

ਐੱਮਐੱਸ/ਜੇਕੇ/ਆਰਸੀ


(Release ID: 1946911) Visitor Counter : 110