ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਬਾਵਲਾ-ਬਗੋਦਰਾ ਹਾਈਵੇਅ ‘ਤੇ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ
प्रविष्टि तिथि:
11 AUG 2023 3:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਬਾਵਲਾ-ਬਗੋਦਰਾ ਹਾਈਵੇਅ ‘ਤੇ ਹੋਏ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ’ ਤੋਂ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਅਹਿਮਦਾਬਾਦ ਜ਼ਿਲ੍ਹੇ ਦੇ ਬਾਵਲਾ-ਬਗੋਦਰਾ ਹਾਈਵੇਅ ‘ਤੇ ਹੋਣ ਵਾਲੀ ਸੜਕ ਦੁਰਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਅਤੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ। ਸਥਾਨਕ ਪ੍ਰਸ਼ਾਸਨ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾ ਰਿਹਾ ਹੈ।”
“ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”
******
ਡੀਐੱਸ/ਐੱਸਟੀ
(रिलीज़ आईडी: 1947835)
आगंतुक पटल : 181
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam