ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ‘ਹਰ ਘਰ ਤਿਰੰਗਾ’ ਅਭਿਯਾਨ ਦੇ ਤਹਿਤ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ’ਤੇ ਤਿਰੰਗਾ ਲਹਿਰਾਇਆ ਅਤੇ ਤਿਰੰਗੇ ਦੇ ਨਾਲ ਆਪਣੀ ਸੈਲਫੀ ਵੀ ਸਾਂਝੀ ਕੀਤੀ


ਸੁਤੰਤਰਤਾ ਦਿਵਸ ਤੋਂ ਪਹਿਲਾਂ ਆਕਾਸ਼ ਵਿੱਚ ਲਹਿਰਾਉਂਦੇ ਤਿਰੰਗੇ ਭਾਰਤ ਨੂੰ ਫਿਰ ਤੋਂ ਮਹਾਨ ਬਣਾਉਣ ਦੀ ਦੇਸ਼ ਦੀ ਸੰਯੁਕਤ ਇੱਛਾਸ਼ਕਤੀ ਦਾ ਪ੍ਰਤੀਕ ਹਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤਾ ਗਿਆ ‘ਹਰ ਘਰ ਤਿਰੰਗਾ’ ਅਭਿਯਾਨ ਦੇਸ਼ ਭਰ ਵਿੱਚ ਚੱਲ ਰਿਹਾ ਹੈ

ਮੇਰੀ ਭਾਰਤ ਦੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਘਰਾਂ ’ਤੇ ਰਾਸ਼ਟਰੀ ਧਵਜ ਲਹਿਰਾਉਣ ਅਤੇ ਆਪਣੀ ਸੈਲਫੀ
harghartiranga.com’ਤੇ ਅੱਪਲੋਡ ਕਰਨ ਅਤੇ ਆਪਣੀ ਸਾਥੀ ਨਾਗਰਿਕਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ

ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਭਾਰਤ ਦੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਦੇ ਤਹਿਤ ਉਨ੍ਹਾਂ ਨੇ ਦਿੱਲੀ ਸਥਿਤ ਆਪਣੇ ਆਵਾਸ ’ਤੇ ਤਿਰੰਗਾ ਲਹਰਾਇਆ

Posted On: 14 AUG 2023 1:09PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਹਰ ਘਰ ਤਿਰੰਗਾ’ ਅਭਿਯਾਨ ਦੇ ਤਹਿਤ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ’ਤੇ ਤਿਰੰਗਾ ਲਹਿਰਾਇਆ ਅਤੇ ਤਿਰੰਗੇ ਦੇ ਨਾਲ ਆਪਣੀ ਸੈਲਫੀ ਵੀ ਸਾਂਝੀ ਕੀਤੀ। ਟਵੀਟਾਂ ਦੇ ਜ਼ਰੀਏ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸੁਤੰਤਰਤਾ ਦਿਵਸ ਤੋਂ ਪਹਿਲਾਂ ਆਕਾਸ਼ ਵਿੱਚ ਲਹਿਰਾਉਂਦੇ ਕਰੋੜਾਂ ਤਿਰੰਗੇ ਭਾਰਤ ਨੂੰ ਫਿਰ ਤੋਂ ਮਹਾਨ ਬਣਾਉਣ ਦੀ ਦੇਸ਼ ਦੀ ਸੰਯੁਕਤ ਇੱਛਾਸ਼ਕਤੀ ਦਾ ਪ੍ਰਤੀਕ ਹਨ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤਾ ਗਿਆ ‘ਹਰ ਘਰ ਤਿਰੰਗਾ’ ਅਭਿਯਾਨ ਦੇਸ਼ ਭਰ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਭਾਰਤ ਦੇ ਸਭ ਨਾਗਰਿਕਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਵੀ ਆਪਣੇ ਘਰਾਂ ’ਤੇ ਰਾਸ਼ਟਰੀ ਧਵਜ ਲਹਿਰਾਉਣ ਅਤੇ ਆਪਣੀ ਸੈਲਫੀ harghartiranga.com ’ਤੇ ਅੱਪਲੋਡ ਕਰਨ। ਉਨ੍ਹਾਂ ਨੇ ਸਭ ਨੂੰ ਆਪਣੇ ਸਾਥੀ ਨਾਗਰਿਕਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦੀ ਅਨੁਰੋਧ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਦੇ ਤਹਿਤ ਦਿੱਲੀ ਸਥਿਤ ਆਪਣੇ ਆਵਾਸ ’ਤੇ ਤਿਰੰਗਾ ਲਹਿਰਾਇਆ। ਗ੍ਰਹਿ ਮੰਤਰੀ ਨੇ ਟਵੀਟ ਦੇ ਜ਼ਰੀਏ ‘ਹਰ ਘਰ ਤਿਰੰਗਾ’ ਅਭਿਯਾਨ ਵਿੱਚ ਹਿੱਸਾ ਲੈਣ ਦੇ ਲਈ ਪ੍ਰਾਪਤ ਹੋਇਆ Certificate of Appreciation ਵੀ ਸਾਂਝਾ ਕੀਤਾ।

 

*****

ਏਕੇ/ਏਵਾਈ/ਏਕੇਐੱਸ/ਆਰਆਰ



(Release ID: 1948598) Visitor Counter : 109