ਪ੍ਰਧਾਨ ਮੰਤਰੀ ਦਫਤਰ
77ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ
प्रविष्टि तिथि:
15 AUG 2023 4:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।
ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; “ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ, ਰਾਸ਼ਟਰਪਤੀ ਇਬ੍ਰਾਹਿਮ ਮੁਹੰਮਦ ਸੋਲਿਹ।”
ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ; “ਸਾਡੇ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ, ਭੂਟਾਨ ਦੇ ਪ੍ਰਧਾਨ ਮੰਤਰੀ ਡਾ. ਲੋਟੇ ਸ਼ੇਰਿੰਗ।”
91340178802307072?s=20
ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; “ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ।”
ਫ਼ਰਾਂਸ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; “ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦੀ ਹਾਂ, ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ। ਮੈਂ ਪੈਰਿਸ ਦੀ ਆਪਣੀ ਫੇਰੀ ਨੂੰ ਯਾਦ ਕਰਦਾ ਹਾਂ ਅਤੇ ਭਾਰਤ-ਫਰਾਂਸੀਸੀ ਸਬੰਧਾਂ ਨੂੰ ਅੱਗੇ ਵਧਾਉਣ ਪ੍ਰਤੀ ਤੁਹਾਡੀ ਭਾਵਨਾ ਦੀ ਸ਼ਲਾਘਾ ਕਰਦਾ ਹਾਂ।”
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ; “ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਜੀ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ।
*****
ਡੀਐੱਸ/ਟੀਐੱਸ
(रिलीज़ आईडी: 1949218)
आगंतुक पटल : 147
इस विज्ञप्ति को इन भाषाओं में पढ़ें:
Odia
,
Gujarati
,
Marathi
,
हिन्दी
,
Tamil
,
Telugu
,
Kannada
,
Malayalam
,
Bengali
,
Manipuri
,
Assamese
,
English
,
Urdu