ਮਹਿਲਾ ਤੇ ਬਾਲ ਵਿਕਾਸ ਮੰਤਰਾਲਾ

2 ਕਰੋੜ ਲਖਪਤੀ ਦੀਦੀ ਬਣਾਉਣ ਦਾ ਟੀਚਾ; ਮਹਿਲਾ ਸਵੈ-ਸਹਾਇਤਾ ਸਮੂਹ ਡ੍ਰੋਨ ਦੀ ਉਡਾਣ ਨੂੰ ਸ਼ਕਤੀ ਪ੍ਰਦਾਨ ਕਰਨਗੇ: ਪ੍ਰਧਾਨ ਮੰਤਰੀ

Posted On: 15 AUG 2023 12:43PM by PIB Chandigarh

ਅੱਜ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਪਿੰਡਾਂ ਵਿੱਚ 2 ਕਰੋੜ 'ਲਖਪਤੀ ਦੀਦੀਆਂ' ਬਣਾਉਣ ਦੇ ਉਦੇਸ਼ ਨਾਲ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀ’ਸ) ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ 10 ਕਰੋੜ ਔਰਤਾਂ ਮਹਿਲਾ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਹੋਈਆਂ ਹਨ। "ਪਿੰਡਾਂ ਵਿੱਚ ਅੱਜ ਬੈਂਕ ਵਿੱਚ, ਆਂਗਣਵਾੜੀ ਵਿੱਚ ਅਤੇ ਦਵਾਈਆਂ ਦੇਣ ਲਈ ਇੱਕ ਦੀਦੀ ਮਿਲ ਸਕਦੀ ਹੈ।" 

 

ਪ੍ਰਧਾਨ ਮੰਤਰੀ ਨੇ ਖੇਤੀ-ਤਕਨੀਕ ਬਾਰੇ ਗੱਲ ਕੀਤੀ ਅਤੇ ਗ੍ਰਾਮੀਣ ਵਿਕਾਸ ਵਿੱਚ ਵਿਗਿਆਨ ਅਤੇ ਟੈਕਨੋਲੋਜੀ ਦੀਆਂ ਸੰਭਾਵਨਾਵਾਂ ਨੂੰ ਵਰਤਣ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ 15,000 ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਡ੍ਰੋਨ ਚਲਾਉਣ ਅਤੇ ਮੁਰੰਮਤ ਕਰਨ ਲਈ ਕਰਜ਼ਾ ਅਤੇ ਟ੍ਰੇਨਿੰਗ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ, “ਡ੍ਰੋਨ ਕੀ ਉਡਾਨ” ਇਨ੍ਹਾਂ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੁਆਰਾ ਕੀਤੀ ਜਾਵੇਗੀ। 

 

  ********


ਐੱਸਐੱਸ/ਟੀਐੱਫਕੇ



(Release ID: 1949221) Visitor Counter : 74