ਮੰਤਰੀ ਮੰਡਲ
ਕੈਬਨਿਟ ਨੇ ਭਾਰਤ ਅਤੇ ਆਸਟ੍ਰੇਲੀਆ ਦੇ ਦਰਮਿਆਨ ਖੇਡਾਂ ਵਿੱਚ ਸਹਿਯੋਗ ਬਾਰੇ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ
Posted On:
16 AUG 2023 4:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਤੇ ਆਸਟ੍ਰੇਲੀਆ ਸਰਕਾਰ ਦੇ ਸਿਹਤ ਅਤੇ ਬਜ਼ੁਰਗ ਦੇਖਭਾਲ਼ ਵਿਭਾਗ ਦੇ ਦਰਮਿਆਨ ਖੇਡਾਂ ਵਿੱਚ ਸਹਿਯੋਗ ਬਾਰੇ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਭਾਰਤ ਅਤੇ ਆਸਟ੍ਰੇਲੀਆ ਦੇ ਦਰਮਿਆਨ ਖੇਡਾਂ ਦੇ ਖੇਤਰ ਵਿੱਚ ਦੁਵੱਲੇ ਅਦਾਨ-ਪ੍ਰਦਾਨ ਪ੍ਰੋਗਰਾਮ ਖੇਡ ਵਿਗਿਆਨ, ਟੈਕਨੋਲੋਜੀ ਅਤੇ ਬੁਨਿਆਦੀ ਢਾਂਚੇ; ਐਥਲੀਟ ਅਤੇ ਕੋਚ ਟ੍ਰੇਨਿੰਗ ਤੇ ਵਿਕਾਸ; ਖੇਡ ਸ਼ਾਸਨ ਅਤੇ ਪੂਰਨਤਾ; ਖੇਡਾਂ ਵਿੱਚ ਜ਼ਮੀਨੀ ਪੱਧਰ ਦੀ ਭਾਗੀਦਾਰੀ; ਪ੍ਰਮੁੱਖ ਖੇਡ ਸਮਾਗਮਾਂ; ਵਿਵਿਧਤਾ ਅਤੇ ਖੇਡਾਂ ਵਿੱਚ ਸ਼ਮੂਲੀਅਤ ਦੇ ਖੇਤਰ ਵਿੱਚ ਗਿਆਨ ਅਤੇ ਮੁਹਾਰਤ ਨੂੰ ਵਧਾਉਣ ਵਿੱਚ ਮਦਦ ਕਰਨਗੇ। ਜਿਸ ਸਦਕਾ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਸਾਡੇ ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਹੋਵੇਗਾ ਅਤੇ ਭਾਰਤ ਅਤੇ ਆਸਟ੍ਰੇਲੀਆ ਦੇ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਮਿਲੇਗੀ।
ਆਸਟ੍ਰੇਲੀਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਤੋਂ ਹੋਣ ਵਾਲੇ ਲਾਭ ਸਾਰੇ ਖਿਡਾਰੀਆਂ ’ਤੇ ਉਨ੍ਹਾਂ ਦੀ ਜਾਤ, ਨਸਲ, ਖੇਤਰ, ਧਰਮ ਅਤੇ ਲਿੰਗ ਦੀ ਪਰਵਾਹ ਕੀਤੇ ਬਿਨਾ ਬਰਾਬਰ ਮਿਲਣਗੇ।
*****
ਡੀਐੱਸ/ ਐੱਸਕੇ
(Release ID: 1949606)
Visitor Counter : 117
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam