ਯੁਵਾ ਮਾਮਲੇ ਤੇ ਖੇਡ ਮੰਤਰਾਲਾ
azadi ka amrit mahotsav

ਕੇਂਦਰੀ ਕੈਬਿਨੇਟ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਾਂ ਦੇ ਖੇਤਰ ਵਿਚ ਸਹਿਯੋਗ ਤੇ ਸਮਝੌਤੇ ਨੂੰ ਮਨਜ਼ੂਰੀ ਦਿਤੀ

प्रविष्टि तिथि: 16 AUG 2023 4:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਗਣਰਾਜ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਤੇ ਆਸਟ੍ਰੇਲੀਆ ਸਰਕਾਰ ਦੇ ਸਿਹਤ ਅਤੇ ਬਜ਼ੁਰਗ ਦੇਖਭਾਲ ਵਿਭਾਗ ਦਰਮਿਆਨ ਖੇਡਾਂ ਵਿੱਚ ਸਹਿਯੋਗ ਤੇ ਸਮਝੌਤੇ (ਐਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। .

 

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਖੇਡਾਂ ਦੇ ਖੇਤਰ ਵਿੱਚ ਦੁਵੱਲੇ ਆਦਾਨ-ਪ੍ਰਦਾਨ ਪ੍ਰੋਗਰਾਮ, ਖੇਡ ਵਿਗਿਆਨ, ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਗਿਆਨ ਅਤੇ ਮੁਹਾਰਤ ਨੂੰ ਵਧਾਉਣ ਵਿੱਚ ਮਦਦ ਕਰਨਗੇ; ਅਥਲੀਟ ਅਤੇ ਕੋਚ ਸਿਖਲਾਈ ਅਤੇ ਵਿਕਾਸ; ਖੇਡ ਪ੍ਰਬੰਧਾਂ ਅਤੇ ਨਿਸ਼ਠਾ; ਖੇਡਾਂ ਵਿੱਚ ਜ਼ਮੀਨੀ ਪੱਧਰ ਦੀ ਭਾਗੀਦਾਰੀ; ਮੁੱਖ ਖੇਡ ਸਮਾਗਮ; ਖੇਡਾਂ ਵਿਚ ਵਿਭਿੰਨਤਾ ਅਤੇ ਸਮਾਵੇਸ਼ ਆਦਿ ਦੀਆਂ ਪਹਿਲਾਂ ਵਜੋਂ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿਚ ਸਾਡੇ ਖਿਡਾਰੀਆਂ ਦੇ ਪ੍ਰਦਰਸ਼ਨ ਵਿਚ ਸੁਧਾਰ ਹੋਵੇਗਾ ਅਤੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੁਵੱਲੇ ਸੰਬੰਧ ਮਜਬੂਤ ਹੋਣਗੇ।  

 

 ਆਸਟ੍ਰੇਲੀਆ ਨਾਲ ਖੇਡਾਂ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨਾਲ ਹੋਣ ਵਾਲੇ ਲਾਭ ਸਾਰੇ ਖਿਡਾਰੀਆਂ ਉਪਰ, ਉਨ੍ਹਾਂ ਦੀ ਜਾਤ, ਨਸਲ, ਖੇਤਰ, ਧਰਮ ਅਤੇ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਰਾਬਰ ਰੂਪ ਵਿਚ ਲਾਗੂ ਹੋਣਗੇ।

 

--------------------

 

ਡੀ ਐਸ /ਐਸ ਕੇ


(रिलीज़ आईडी: 1950031) आगंतुक पटल : 106
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Odia , Telugu , Malayalam