ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 2023 ਅੰਡਰ-20 ਵਿਸ਼ਵ ਚੈਂਪੀਅਨਸ਼ਿਪ ਵਿੱਚ ਮਹਿਲਾ ਕੁਸ਼ਤੀ ਟੀਮ ਦਾ ਖਿਤਾਬ ਜਿੱਤਣ 'ਤੇ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
19 AUG 2023 6:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2023 ਅੰਡਰ-20 ਵਿਸ਼ਵ ਚੈਂਪੀਅਨਸ਼ਿਪ ਵਿੱਚ ਮਹਿਲਾ ਕੁਸ਼ਤੀ ਟੀਮ ਦਾ ਖਿਤਾਬ ਜਿੱਤਣ ‘ਤੇ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:
“ਭਾਰਤੀ ਮਹਿਲਾ ਪਹਿਲਵਾਨਾਂ ਦੀ ਇੱਕ ਸ਼ਾਨਦਾਰ ਅਤੇ ਵੱਡੀ ਜਿੱਤ! ਸਾਡੀ ਟੀਮ ਨੇ 2023 ਅੰਡਰ-20 ਵਿਸ਼ਵ ਚੈਂਪੀਅਨਸ਼ਿਪ ਵਿੱਚ ਮਹਿਲਾ ਕੁਸ਼ਤੀ ਟੀਮ ਦਾ ਖਿਤਾਬ ਜਿੱਤਿਆ ਹੈ, ਉਨ੍ਹਾਂ ਨੇ 7 ਮੈਡਲ ਜਿੱਤ ਕੇ ਇੱਕ ਵਿਲੱਖਣ ਪ੍ਰਦਰਸ਼ਨ ਕੀਤਾ ਹੈ, ਜਿਸ ਵਿੱਚ 3 ਗੋਲਡ ਮੈਡਲ ਵੀ ਸ਼ਾਮਲ ਹਨ। ਯਾਦਗਾਰੀ ਪ੍ਰਦਰਸ਼ਨਾਂ ਵਿੱਚੋਂ ਇੱਕ ਅੰਤਮ ਦਾ ਆਪਣਾ ਖਿਤਾਬ ਬਰਕਰਾਰ ਰੱਖਣਾ ਰਿਹਾ ਹੈ, ਜੋ ਇਸ ਖਿਤਾਬ ਨੂੰ ਦੋ ਵਾਰ ਜਿੱਤਣ ਵਾਲੀ ਪਹਿਲੀ ਖਿਡਾਰਨ ਬਣ ਚੁੱਕੀ ਹੈ! ਇਹ ਸ਼ਾਨਦਾਰ ਜਿੱਤ ਸਾਡੇ ਉੱਭਰਦੇ ਹੋਏ ਪਹਿਲਵਾਨਾਂ ਦੀ ਅਟੁੱਟ ਪ੍ਰਤੀਬੱਧਤਾ, ਦ੍ਰਿੜ੍ਹ ਸੰਕਲਪ ਅਤੇ ਬੇਮਿਸਾਲ ਪ੍ਰਤਿਭਾ ਨੂੰ ਦਰਸਾਉਂਦੀ ਹੈ।”
*********
ਡੀਐੱਸ
(रिलीज़ आईडी: 1950641)
आगंतुक पटल : 151
इस विज्ञप्ति को इन भाषाओं में पढ़ें:
Marathi
,
Tamil
,
Tamil
,
Kannada
,
Assamese
,
Odia
,
English
,
Urdu
,
हिन्दी
,
Bengali
,
Manipuri
,
Gujarati
,
Telugu
,
Malayalam