ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਨਾਲ ਗੱਲਬਾਤ ਕੀਤੀ
ਭਾਰਤ ਦੇ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ’ਤੇ ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ
प्रविष्टि तिथि:
24 AUG 2023 10:00PM by PIB Chandigarh
ਚੰਦਰਮਾ ਦੇ ਦੱਖਣੀ ਧੁਰਵ ’ਤੇ ਚੰਦਰਯਾਨ-3 ਦੇ ਸਫ਼ਲਤਾਪੂਰਵਕ ਉਤਰਨ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ, ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਟੈਲੀਫੋਨ ’ਤੇ ਵਧਾਈਆਂ ਦਿੱਤੀਆਂ।
ਇਨ੍ਹਾਂ ਸ਼ੁਭਕਾਮਨਾਵਾਂ ਅਤੇ ਸਨੇਹ ਦੇ ਲਈ ਪ੍ਰਧਾਨ ਮੰਤਰੀ ਨੇ ਸਾਰੇ ਭਾਰਤਵਾਸੀਆਂ ਦੀ ਤਰਫ਼ੋਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੰਦਰਯਾਨ ਦੀ ਸਫ਼ਲਤਾ ਪੂਰੀ ਮਾਨਵਜਾਤੀ ਦੇ ਲਈ ਅਤੇ ਖਾਸ ਤੌਰ ’ਤੇ ਗਲੋਬਲ ਸਾਊਥ ਦੇ ਦੇਸ਼ਾਂ ਦੇ ਲਈ ਕਲਿਆਣਕਾਰੀ ਹੋਵੇਗੀ।
ਦੋਹਾਂ ਲੀਡਰਾਂ ਨੇ ਸੰਪਰਕ ਵਿੱਚ ਬਣੇ ਰਹਿਣ ’ਤੇ ਸਹਿਮਤੀ ਵਿਅਕਤ ਕੀਤੀ।
********
ਡੀਐੱਸ/ਐੱਸਟੀ
(रिलीज़ आईडी: 1952093)
आगंतुक पटल : 135
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam