ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੋ- ਦਿਨਾਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ -2023 ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਰਾਸ਼ਟਰੀ ਸੁਰੱਖਿਆ ਦੇ ਸਾਰੇ ਪਹਿਲੂਆਂ ਨੂੰ ਮਜ਼ਬੂਤ ਕਰਕੇ ਰਾਸ਼ਟਰ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਵਚਨਬੱਧ ਹੈ

Posted On: 24 AUG 2023 7:35PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਰਾਸ਼ਟਰੀ ਸੁਰੱਖਿਆ ਦੇ ਸਾਰੇ ਪਹਿਲੂਆਂ ਨੂੰ ਮਜ਼ਬੂਤ ਕਰਕੇ ਰਾਸ਼ਟਰ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਵਚਨਬੱਧ ਹੈ। ਇਸੇ ਕੜੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੋ-ਦਿਨਾਂ ਰਾਸ਼ਟਰੀ ਸੁਰੱਖਿਆ ਰਣਨੀਤੀ ਸੰਮੇਲਨ -2023 ਦਾ ਉਦਘਾਟਨ ਕੀਤਾ।

 

Physical ਅਤੇ virtual mode ਵਿੱਚ ਆਯੋਜਿਤ ਇਸ ਸੰਮੇਲਨ ਵਿੱਚ ਦੇਸ਼ ਭਰ ਤੋਂ cutting edge ਪੱਧਰ ਦੇ ਅਧਿਕਾਰੀ ਅਤੇ ਵਿਸ਼ਾ–ਮਾਹਿਰਾਂ ਸਹਿਤ 750 ਤੋਂ ਵੱਧ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਦਿੱਲੀ ਤੋਂ ਇਸ ਸੰਮੇਲਨ ਵਿੱਚ ਕੇਂਦਰੀ ਗ੍ਰਹਿ ਰਾਜਮੰਤਰੀਆਂ ਸਹਿਤ, ਕੇਂਦਰੀ ਗ੍ਰਹਿ ਸਕੱਤਰ, ਰਾਸ਼ਟਰੀ ਸੁਰੱਖਿਆ ਸੰਭਾਲਣ ਵਾਲੇ ਅਨੇਕ ਸੀਨੀਅਰ ਅਧਿਕਾਰੀ, Deputy NSAs, ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪੁਲਿਸ ਪ੍ਰਮੁੱਖ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਦੇ DGs ਸ਼ਾਮਲ ਹੋਏ।

 

ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ਼ਹੀਦ ਸਮਾਰਕ ‘ਤੇ ਪੁਸ਼ਪਾਂਜਲੀ ਅਰਪਿਤ ਕਰਕੇ ਸੇਵਾ ਕਾਰਜ ਦੌਰਾਨ ਦੇਸ਼ ਦੇ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

 

ਸੰਮੇਲਨ ਦੇ ਪਹਿਲੇ ਦਿਨ, ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਵਿਭਿੰਨ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਇਨ੍ਹਾਂ ਵਿੱਚ ਭਾਰਤ ਵਿੱਚ Terror & Narco-Financing ਸਬੰਧੀ ਦਿਲਚਸਪੀ, ਜਾਂਚ ਵਿੱਚ Forensic ਦਾ ਉਪਯੋਗ, ਸਮਾਜਿਕ ਚੁਣੌਤੀਆਂ, Nuclear ਅਤੇ Radiological ਅਪਾਤ ਸਥਿਤੀ ਦੇ ਲਈ ਤਿਆਰੀਆਂ ਅਤੇ Cyber Security Framework ਜਿਹੇ ਵਿਸ਼ੇ ਸ਼ਾਮਲ ਹਨ।

 

ਸੈਸ਼ਨਾਂ ਦੇ ਦੌਰਾਨ, ਪ੍ਰਤੀਭਾਗੀਆਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਪ੍ਰਬੰਧਨ ਵਿੱਚ ਜ਼ਿਲ੍ਹਾ ਪੱਧਰੀ ਪੁਲਿਸ ਅਧਿਕਾਰੀਆਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ cutting edge ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੜਤਾਲ ਵਿੱਚ ਵਿਗਿਆਨਿਕ ਉਪਕਰਣਾਂ ਦਾ ਉਪਯੋਗ ਵਧਾਓ।

  

 

ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਹੁਰਾਉਂਦੇ ਹੋਏ ਗ੍ਰਹਿ ਮੰਤਰੀ ਨੇ ਦੇਸ਼ ਅਤੇ ਨਾਗਰਿਕਾਂ ਨਾਲ ਸਬੰਧਿਤ ਹੋਰ ਸੁਰੱਖਿਆ ਸਬੰਧੀ ਮੁੱਦਿਆਂ ਨਾਲ ਵੀ ਨਜਿੱਠਣ ਦਾ ਭਰੋਸਾ ਦਿੱਤਾ। ਇਸ ਖੇਤਰ ਵਿੱਚ ਵਿਭਿੰਨ ਏਜੰਸੀਆਂ ਦੁਆਰਾ ਹਾਸਲ ਕੀਤੀਆਂ ਗਈਆਂ ਉਪਲਬਧੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਸਾਰੇ ਰਾਜਾਂ ਅਤੇ ਏਜੰਸੀਆਂ ਨੂੰ ਅਪੀਲ ਕੀਤੀ ਕਿ ਉਹ ਡਰੱਗ ਡੀਲਰਾਂ ਅਤੇ ਨੈੱਟਵਰਕਾਂ ਦੇ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੋ।

 

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਸ਼ੁੱਕਰਵਾਰ, 25 ਅਗਸਤ ਨੂੰ ਸੰਮੇਲਨ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕਰਨਗੇ।

 

*****

ਆਰਕੇ/ਏਕੇਐੱਸ/ਏਐੱਸ



(Release ID: 1952187) Visitor Counter : 99