ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ


ਯੂਏਈ ਦੇ ਰਾਸ਼ਟਰਪਤੀ ਨੇ ਭਾਰਤ ਦੇ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਜੀ20 ਸਮਿਟ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਪ੍ਰਤੀ ਉਤਸੁਕ ਹਨ

Posted On: 24 AUG 2023 9:58PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ (His Highness Sheikh Mohamed bin Zayed Al Nahyan) ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।


 

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।


 

ਪ੍ਰਧਾਨ ਮੰਤਰੀ ਨੇ ਇਸ ਗਰਮਜੋਸ਼ੀ ਭਰੇ ਭਾਵ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੰਦਰਯਾਨ ਦੀ ਸਫ਼ਲਤਾ ਪੂਰੀ ਮਾਨਵਤਾ, ਵਿਸ਼ੇਸ਼ ਤੌਰ ‘ਤੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀ ਸਫ਼ਲਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਜੀ20 ਸਮਿਟ ਦੇ ਲਈ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਪ੍ਰਤੀ ਉਤਸੁਕ ਹਨ।

 

**********

ਡੀਐੱਸ/ਐੱਸਟੀ    



(Release ID: 1952188) Visitor Counter : 93