ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ, ਪ੍ਰਧਾਨ ਮੰਤਰੀ 26 ਅਗਸਤ ਨੂੰ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟਰੈਕਿੰਗ ਐਂਡ ਕਮਾਂਡ ਨੈੱਟਵਰਕ ਦਾ ਦੌਰਾ ਕਰਨਗੇ


ਪ੍ਰਧਾਨ ਮੰਤਰੀ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਗੱਲਬਾਤ ਕਰਨਗੇ

प्रविष्टि तिथि: 25 AUG 2023 7:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਗਸਤ ਨੂੰ ਸਵੇਰੇ 7:15 ਵਜੇ ਬੰਗਲੁਰੂ ਵਿਖੇ ਇਸਰੋ ਟੈਲੀਮੈਟਰੀ ਟ੍ਰੈਕਿੰਗ ਐਂਡ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕਰਨਗੇ। ਉਹ ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਜਲਦੀ ਹੀ ਬੰਗਲੁਰੂ ਪਹੁੰਚਣਗੇ।

 

ਪ੍ਰਧਾਨ ਮੰਤਰੀ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕਰਨਗੇ। ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

 

*****

 

ਡੀਐੱਸ


(रिलीज़ आईडी: 1952597) आगंतुक पटल : 140
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam