ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ
ਕੇਂਦਰੀ ਰਾਜ ਮੰਤਰੀ ਸ਼੍ਰੀ ਰਾਜੀਵ ਚੰਦਰਸ਼ੇਖਰ ਕੱਲ੍ਹ ਹੈਦਰਾਬਾਦ ਵਿੱਚ ਆਯੋਜਿਤ ਹੋਣ ਵਾਲੇ 8ਵੇਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਨਗੇ
Posted On:
27 AUG 2023 4:02PM by PIB Chandigarh
ਕੇਂਦਰੀ ਕੌਸ਼ਲ ਵਿਕਾਸ ਅਤੇ ਉੱਦਮਸ਼ੀਲਤਾ ਤੇ ਇਲੈਕਟ੍ਰੌਨਿਕਸ ਤੇ ਆਈਟੀ ਰਾਜ ਮੰਤਰੀ, ਸ਼੍ਰੀ ਰਾਜੀਵ ਚੰਦਰਸ਼ੇਖਰ ਕੱਲ੍ਹ ਹੈਦਰਾਬਾਦ ਵਿੱਚ ਆਯੋਜਿਤ 8ਵੇਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦਾ ਆਯੋਜਨ ਸੀਆਰਪੀਐੱਫ ਗਰੁੱਪ ਸੈਂਟਰ ਦੇ ਮੈਨਸ ਕਲੱਬ ਵਿੱਚ ਕੀਤਾ ਜਾਵੇਗਾ। ਪ੍ਰੋਗਰਾਮ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕਰਨਗੇ, ਜੋ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨਗੇ। ਪ੍ਰਧਾਨ ਮੰਤਰੀ ਹਾਲ ਹੀ ਵਿੱਚ ਨਿਯੁਕਤ 51,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨਗੇ।
ਜੁਲਾਈ ਵਿੱਚ ਚੇਨੱਈ ਵਿੱਚ ਆਯੋਜਿਤ ਰੋਜ਼ਗਾਰ ਮੇਲੇ ਦੇ ਦੌਰਾਨ ਕੇਂਦਰੀ ਰਾਜ ਮੰਤਰੀ ਸ਼੍ਰੀ ਰਾਜੀਵ ਚੰਦਰਸ਼ੇਖਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਰਕਾਰੀ ਨੌਕਰੀਆਂ ਜਾਂ ਜਨਸੇਵਾ ਵਿੱਚ ਇੱਕ ਨਵੇਂ ਸੱਭਿਆਚਾਰਕ “ਸੇਵਾ” ਦੀ ਸ਼ੁਰੂਆਤ ਕਰਨ ਦੇ ਸੰਦੇਸ਼ ਨੂੰ ਦੁਹਰਾਇਆ ਸੀ। ਉਨ੍ਹਾਂ ਨੇ ਲੋਕਾਂ ਦੁਆਰਾ ਸੁਸ਼ਾਸਨ ਅਤੇ ਸਰਕਾਰੀ ਨੌਕਰੀਆਂ ਨੂੰ ਦੇਖਣ ਵਿੱਚ ਆਏ ਪਰਿਵਰਤਨ ਦੇ ਸਬੰਧ ਵਿੱਚ ਵੀ ਗੱਲ ਕੀਤੀ ਸੀ।
ਮੱਧ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਆਯੋਜਿਤ ਰੋਜ਼ਗਾਰ ਮੇਲੇ ਦੇ ਦੌਰਾਨ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਨਿਯੁਕਤ 5,800 ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਨਵੀਂ ਸਿੱਖਿਆ ਨੀਤੀ ਦੇ ਲਾਗੂਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਬੇਹਦ ਅਹਿਮ ਹੋਵੇਗੀ। ਉਨ੍ਹਾਂ ਨੇ ਪਰੰਪਰਾਗਤ ਗਿਆਨ ਅਤੇ ਉਭਰਦੀ ਹੋਈ ਟੈਕਨੋਲੋਜੀ ਨੂੰ ਬਰਾਬਰ ਮਹੱਤਵ ਦੇਣ ‘ਤੇ ਜ਼ੋਰ ਦਿੰਦੇ ਹੋਏ ਕਿਹਾ ਸੀ ਕਿ ਇਸ ਨਾਲ ਪ੍ਰਾਇਮਰੀ ਸਿੱਖਿਆ ਵਿੱਚ ਇੱਕ ਨਵੇਂ ਪਾਠਕ੍ਰਮ ਦੀ ਸ਼ੁਰੂਆਤ ਹੋਵੇਗੀ।
ਰੋਜ਼ਗਾਰ ਮੇਲੇ ਦਾ ਆਯੋਜਨ ਦੇਸ਼ ਭਰ ਵਿੱਚ 44 ਥਾਵਾਂ ‘ਤੇ ਕੀਤਾ ਜਾਵੇਗਾ। ਵਰਤਮਾਨ ਵਿੱਚ ਜਾਰੀ ਭਰਤੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੇ ਵਿਭਾਗ, ਰਾਜ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸ਼ਾਮਲ ਹੁੰਦੇ ਹਨ ਅਤੇ ਇਸ ਨਾਲ ਰੋਜ਼ਗਾਰ ਸਿਰਜਣ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਪ੍ਰਦਰਸ਼ਿਤ ਹੁੰਦੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਵਰ੍ਹੇ 22 ਅਕਤੂਬਰ ਨੂੰ “ਰੋਜ਼ਗਾਰ ਮੇਲਾ” ਅਭਿਯਾਨ ਦੀ ਸ਼ੁਰੂਆਤ ਕੀਤੀ ਸੀ, ਜਿਸ ਨਾਲ 10 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਅਭਿਯਾਨ ਦੀ ਸ਼ੁਰੂਆਤ ਹੋਈ ਸੀ।
***
ਡੀਕੇ/ਡੀਕੇ
(Release ID: 1952965)
Visitor Counter : 124