ਵਿੱਤ ਮੰਤਰਾਲਾ
azadi ka amrit mahotsav

ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਉੱਤਰੀ ਖੇਤਰ ਦੇ ਖੇਤਰੀ ਗ੍ਰਾਮੀਣ ਬੈਂਕਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਵਿੱਤ ਮੰਤਰੀ ਨੇ 1 ਨਵੰਬਰ 2023 ਤੱਕ ਆਰਆਰਬੀਸ ਦੀ ਡਿਜੀਟਲ ਸਮਰੱਥਾ ਨੂੰ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ

Posted On: 30 AUG 2023 7:48PM by PIB Chandigarh

ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਅੱਜ ਨਵੀਂ ਦਿੱਲੀ ਵਿੱਚ ਉੱਤਰੀ ਖੇਤਰ ਦੇ ਖੇਤਰੀ ਗ੍ਰਾਮੀਣ ਬੈਂਕਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਸਮੀਖਿਆ ਮੀਟਿੰਗ ਦੌਰਾਨ, ਕੇਂਦਰੀ ਵਿੱਤ ਮੰਤਰੀ ਨੇ ਖੇਤਰੀ ਗ੍ਰਾਮੀਣ ਬੈਂਕਾਂ (ਆਰਆਰਬੀਸ) ਦੀ ਡਿਜੀਟਲ ਸਮਰੱਥਾ ਨੂੰ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ ਅਤੇ ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਨੂੰ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਪੀਐੱਨਬੀ ਦੇ ਨਾਲ ਜੁੜੇ ਸਾਰੇ ਆਰਆਰਬੀਸ ਨਵੰਬਰ 2023 ਤੱਕ ਡਿਜੀਟਲ ਆਨਬੋਰਡਿੰਗ ਸਮਰੱਥਾ ਹਾਸਿਲ ਕਰ ਲੈਣ।

ਵਿੱਤ ਮੰਤਰੀ ਸ਼੍ਰੀਮਤੀ ਸੀਤਾਰਮਨ ਨੇ ਸਾਰੇ ਆਰਆਰਬੀਸ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀਐੱਮਜੇਡੀਵਾਈ) ਖਾਤਿਆਂ ਦੇ ਦੋਹਰਾਅ ਨੂੰ ਹਟਾਉਣ ਅਤੇ ਵਿਸ਼ੇਸ਼ ਰੂਪ ਨਾਲ ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਸੇਬ ਉਤਪਾਦਕਾਂ ਲਈ ਸਟੋਰੇਜ ਸੁਵਿਧਾਵਾਂ ਨੂੰ ਪਹੁੰਚਯੋਗ ਬਣਾਉਣ ਦੀ ਅਪੀਲ ਕੀਤੀ।

ਕੇਂਦਰੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਬੈਂਕਾਂ ਨੂੰ ਐੱਮਐੱਸਐੱਮਈ ਕਲੱਸਟਰਾਂ ਨਾਲ ਆਰਆਰਬੀਸ ਨੂੰ ਜੋੜਨਾ ਚਾਹੀਦਾ ਹੈ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦੁਆਰਾ ਪਛਾਣੇ ਗਏ ਕਲੱਸਟਰ ਖੇਤਰਾਂ ਵਿੱਚ ਗ੍ਰਾਮੀਣ ਸ਼ਾਖਾਵਾਂ ਦੇ ਨੈਟਵਰਕ ਨੂੰ ਵਧਾਉਣ 'ਤੇ ਜ਼ਿਆਦਾ ਜ਼ੋਰ ਦੇਣਾ ਚਾਹੀਦਾ ਹੈ। 

ਵਿੱਤ ਮੰਤਰੀ ਸ਼੍ਰੀਮਤੀ ਸੀਤਾਰਮਨ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀਐੱਮਐੱਮਵਾਈ) ਅਤੇ ਵਿੱਤੀ ਸਮਾਵੇਸ਼ਨ ਦੇ ਤਹਿਤ ਪੈੱਠ ਵਧਾਉਣ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਨਿਰਧਾਰਤ ਗਤੀਵਿਧੀਆਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਇਸ ਮੀਟਿੰਗ ਦੇ ਦੌਰਾਨ ਵਿੱਤੀ ਸੇਵਾਵਾਂ ਵਿਭਾਗ (ਡੀਐਫਐਸ) ਦੇ ਸਕੱਤਰ, ਵਧੀਕ ਸਕੱਤਰ, ਡੀਐਫਐਸ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ), ਸਬੰਧਤ ਰਾਜ ਸਰਕਾਰਾਂ, ਨਾਬਾਰਡ, ਸਪਾਂਸਰ ਬੈਂਕਾਂ ਅਤੇ ਆਰਆਰਬੀਸ ਦੇ ਪ੍ਰਤੀਨਿਧ ਵੀ ਹਾਜ਼ਰ ਸਨ।

****

ਐੱਨਬੀ/ਵੀਐੱਮ/ਕੇਐੱਮਐੱਨ


(Release ID: 1953772) Visitor Counter : 110