ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਤਰੰਜ ਗ੍ਰੈਂਡਮਾਸਟਰ ਪ੍ਰਗਨਾਨੰਧਾ (Praggnanandhaa) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ
प्रविष्टि तिथि:
31 AUG 2023 9:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ‘ਤੇ ਅੱਜ ਸ਼ਤਰੰਜ ਦੇ ਗ੍ਰੈਂਡਮਾਸਟਰ ਪ੍ਰਗਨਾਨੰਧਾ (Praggnanandhaa) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) 'ਤੇ ਪ੍ਰਗਨਾਨੰਧਾ (Praggnanandhaa) ਦੀ ਇੱਕ ਪੋਸਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ;
“ਅੱਜ 7, ਐੱਲਕੇਐੱਮ (LKM) ਵਿੱਚ ਕਾਫੀ ਖਾਸ ਮਹਿਮਾਨ ਆਏ ।
ਪ੍ਰਗਨਾਨੰਧਾ (@rpragchess) ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਿਲ ਕੇ ਖੁਸ਼ੀ ਹੋਈ।
ਤੁਸੀਂ ਜਨੂਨ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਹੋ। ਤੁਹਾਡੀ ਉਦਾਹਰਣ ਦਿਖਾਉਂਦੀ ਹੈ ਕਿ ਭਾਰਤ ਦਾ ਯੁਵਾ ਕਿਸੇ ਭੀ ਖੇਤਰ ਵਿੱਚ ਕਿਵੇਂ ਵਿਜੈ ਪ੍ਰਾਪਤ ਕਰ ਸਕਦਾ ਹੈ। ਸਾਨੂੰ ਤੁਹਾਡੇ 'ਤੇ ਮਾਣ ਹੈ !”
***
ਡੀਐੱਸ/ਐੱਸਟੀ
(रिलीज़ आईडी: 1953996)
आगंतुक पटल : 162
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam