ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
azadi ka amrit mahotsav

ਸ਼੍ਰੀ ਨਿਤਿਨ ਗਡਕਰੀ ਨੇ ਰੋਡ ਟ੍ਰਾਂਸਪੋਰਟ ਅਤੇ ਹਾਈਵੇਅ, ਇੰਡੀਅਨ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਨੈਸ਼ਨਲ ਹਾਈਵੇਅ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮਿਟਿਡ ਦੇ ਖੇਤਰੀ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਇਹ ਸਾਡੀ ਅਰਥਵਿਵਸਥਾ ਨੂੰ ਸੁਪਰਚਾਰਜ ਕਰਨ, ਲੌਜਿਸਟਿਕਸ ਲਾਗਤ ਨੂੰ ਘੱਟ ਕਰਨ, ਰੋਜ਼ਗਾਰ ਸਿਰਜਣਾ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਗਤੀਸ਼ੀਲਤਾ ਸੇਵਾਵਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦੇ ਲਈ ਇਨੋਵੇਸ਼ਨ ਨੂੰ ਅਪਣਾਉਣ ਬਾਰੇ ਹੈ: ਸ਼੍ਰੀ ਗਡਕਰੀ

Posted On: 04 SEP 2023 4:11PM by PIB Chandigarh

ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਨਵੀਂ ਦਿੱਲੀ ਵਿੱਚ ਰੋਡ ਟ੍ਰਾਂਸਪੋਰਟ ਅਤੇ ਹਾਈਵੇਅ, ਇੰਡੀਅਨ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਨੈਸ਼ਨਲ ਹਾਈਵੇਅ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮਿਟਿਡ ਦੇ ਖੇਤਰੀ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ‘ਤੇ ਰਾਜ ਮੰਤਰੀ ਜਨਰਲ (ਡਾ) ਵੀ.ਕੇ.ਸਿੰਘ (ਸੇਵਾਮੁਕਤ) ਵੀ ਮੌਜੂਦ ਸਨ।

ਮੰਤਰਾਲੇ ਵਿੱਚ ਸਕੱਤਰ ਸ਼੍ਰੀ ਅਨੁਰਾਗ ਜੈਨ, ਐੱਨਐੱਚਏਆਈ ਦੇ ਚੇਅਰਮੈਨ ਸ਼੍ਰੀ ਸੰਤੋਸ਼ ਕੁਮਾਰ ਯਾਦਵ, ਐੱਨਐੱਚਆਈਡੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਹਿਮੂਦ ਅਹਿਮਦ ਨੇ ਹਿੱਸਾ ਲਿਆ। ਇਨ੍ਹਾਂ ਤੋਂ ਇਲਾਵਾ ਮੀਟਿੰਗ ਵਿੱਚ ਐੱਮਓਆਰਟੀਐੱਚ, ਐੱਨਐੱਚਏਆਈ ਅਤੇ ਐੱਨਐੱਚਆਈਡੀਸੀਐੱਲ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

ਸ਼੍ਰੀ ਗਡਕਰੀ ਨੇ ‘ਬਿਲਡ-ਓਪਰੇਟ-ਟ੍ਰਾਂਸਫਰ (ਬੀਓਟੀ) ਮਾਡਲ ਦੀ ਸਮਰੱਥਾ ‘ਤੇ ਵਿਸਥਾਰ ਨਾਲ ਚਰਚਾ ਕੀਤੀ, ਇਹ ਮਾਡਲ ਵਿੱਤੀ ਉਤਪਾਦਕਤਾ ਨੂੰ ਵਧਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਵਿਭਾਗ ਨੂੰ ਵੱਧ ਪ੍ਰੋਜੈਕਟਸ ਸ਼ੁਰੂ ਕਰਨ ਵਿੱਚ ਸਮਰੱਥ ਬਣਾ ਸਕਦਾ ਹੈ। ਸ਼੍ਰੀ ਗਡਕਰੀ ਨੇ ਨਿਯਮਿਤ ਗੁਣਵੱਤਾ ਨਿਗਰਾਨੀ ਅਤੇ ਚਾਲੂ ਪ੍ਰੋਜੈਕਟਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਗਡਕਰੀ ਨੇ ਕਿਹਾ ਕਿ ਇਹ ਸਾਡੀ ਅਰਥਵਿਵਸਥਾ ਨੂੰ ਸੁਪਰਚਾਰਜ ਕਰਨ, ਲੌਜਿਸਟਿਕਸ ਲਾਗਤ ਨੂੰ ਘੱਟ ਕਰਨ, ਰੋਜ਼ਗਾਰ ਸਿਰਜਣਾ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਗਤੀਸ਼ੀਲਤਾ ਸੇਵਾਵਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਇਨੋਵੇਸ਼ਨ ਨੂੰ ਅਪਣਾਉਣ ਦੇ ਬਾਰੇ ਵਿੱਚ ਹੈ।

ਸ਼੍ਰੀ ਗਡਕਰੀ ਨੇ ਕਿਹਾ ਕਿ ‘ਆਤਮਨਿਰਭਰ ਭਾਰਤ’ ਦੀ ਸਾਡੀ ਖੋਜ ਅਤੇ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦੇ ਲਕਸ਼ ਵਿੱਚ, ਇੱਕ ਮਹੱਤਵਪੂਰਨ ਪਹਿਲੂ-ਲੌਜਿਸਟਿਕਸ ਲਾਗਤ ਵਿੱਚ ਕਟੌਤੀ ਦੀ ਜ਼ਰੂਰਤ ਸਾਹਮਣੇ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਹਾਸਲ ਕਰਨ ਲਈ ਐਕਸੀਲੈਂਟ ਐਕਸਪ੍ਰੈੱਸ ਹਾਈਵੇਅ ਦਾ ਨਿਰਮਾਣ ਸਰਵਉੱਚ ਪ੍ਰਾਥਮਿਕਤਾ ਬਣ ਗਿਆ ਹੈ।

ਸ਼੍ਰੀ ਨਿਤਿਨ ਗਡਕਰੀ ਨੇ ਸਾਰੇ ਹਿਤਧਾਰਕਾਂ ਦੇ ਦਰਮਿਆਨ ਸਹਿਯੋਗ, ਤਾਲਮੇਲ ਅਤੇ ਸੰਚਾਰ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਵੋਤਮ ਨਤੀਜਿਆਂ ਦੇ ਲਈ ਵਿੱਤੀ ਆਡਿਟ ਦੇ ਨਾਲ ਕਾਰਗੁਜ਼ਾਰੀ ਆਡਿਟ ਵੀ ਬਹੁਤ ਜ਼ਰੂਰੀ ਹੈ।

ਸੈਸ਼ਨ ਦੌਰਾਨ ਸੜਕ ਸੁਰੱਖਿਆ, ਵਿਭਿੰਨ ਮਾਧਿਅਮਾਂ (ਬੀਓਟੀ, ਐੱਚਏਐੱਮ, ਈਪੀਸੀ) ਵਿੱਚ ਪ੍ਰੋਜੈਕਟ ਦੀ ਰੂਪਰੇਖਾ, ਪਹਾੜੀ ਖੇਤਰਾਂ ਵਿੱਚ ਸੜਕਾਂ ਦਾ ਵਿਕਾਸ, ਟਿਕਾਊ ਸੜਕਾਂ ਦੇ ਵਿਕਾਸ ਸਮੇਤ ਸੜਕਾਂ ਦੀ ਗੁਣਵੱਤਾ, ਸੜਕ ਸੰਚਾਲਨ ਅਤੇ ਰੱਖ-ਰਖਾਅ ਜਿਹੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।

****

ਐੱਮਜੇਪੀਐੱਸ


(Release ID: 1954867) Visitor Counter : 104