ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਜਨਮ ਅਸ਼ਟਮੀ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ

Posted On: 06 SEP 2023 5:58PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਜਨਮ ਅਸ਼ਟਮੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਹੈ : - ਜਨਮ ਅਸ਼ਟਮੀ ਦੇ ਸ਼ੁਭ ਅਵਸਰ ‘ਤੇ, ਮੈਂ ਭਾਰਤ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਆਪਣੇ ਸਾਰੇ ਸਾਥੀ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਜਨਮ ਅਸ਼ਟਮੀ ਦਾ ਪਾਵਨ ਪੁਰਬ ਭਗਵਾਨ ਕ੍ਰਿਸ਼ਨ ਦੇ ਜਨਮ ਉਤਸਵ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੇ। ਇਹ ਭਗਵਾਨ ਕ੍ਰਿਸ਼ਨ ਦੀਆਂ ਜੀਵਨ ਸਿੱਖਿਆਵਾਂ ਤੋਂ ਸਿੱਖਣ ਦਾ ਇੱਕ ਸੁਅਵਸਰ ਭੀ ਹੈ। ਇਹ ਤਿਉਹਾਰ ਲੋਕਾਂ ਦੇ ਦਰਮਿਆਨ ਪ੍ਰੇਮ ਅਤੇ ਭਗਤੀ ਦੀ ਭਾਵਨਾ ਨੂੰ ਹੁਲਾਰਾ ਦਿੰਦਾ ਹੈ। ਭਗਵਾਨ ਸ਼੍ਰੀ ਕ੍ਰਿਸ਼ਨ ਨੇ ਅਨਿਆਂ ਦੇ ਵਿਰੁੱਧ ਲੜ ਕੇ ਧਰਮ ਅਤੇ ਨਿਆਂ ਦੇ ਮਾਰਗ ‘ਤੇ ਚਲ ਕੇ ਇੱਕ ਆਦਰਸ਼ ਸਮਾਜ ਦੀ ਸਥਾਪਨਾ ਦਾ ਮਾਰਗ ਦਿਖਾਇਆ ਹੈ। ਸ਼੍ਰੀ ਕ੍ਰਿਸ਼ਨ ਨੇ ਗੀਤਾ ਦੇ ਉਪਦੇਸ਼ ਦੇ ਜ਼ਰੀਏ ‘ਨਿਸ਼ਕਾਮ ਕਰਮ’('Nishkam Karma') ਦਾ ਸੰਦੇਸ਼ ਦਿੱਤਾ।

 

ਆਓ ਅਸੀਂ ਸਾਰੇ ਭਗਵਾਨ ਕ੍ਰਿਸ਼ਨ ਦੇ ਦਿਖਾਏ ਮਾਰਗ ‘ਤੇ ਚਲਣ ਦਾ ਸੰਕਲਪ ਲਈਏ ਅਤੇ ਮਾਨਵਤਾ ਦੀ ਭਲਾਈ ਦੀ ਭਾਵਨਾ ਦੇ ਨਾਲ ਅੱਗੇ ਵਧਦੇ ਹੋਏ ਆਪਣੇ ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਦੇਈਏ।

 ਰਾਸ਼ਟਰਪਤੀ ਦਾ ਸੰਦੇਸ਼ ਦੇੜਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 *****

ਡੀਐੱਸ/ਬੀਐੱਮ   


(Release ID: 1955490)