ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ
प्रविष्टि तिथि:
08 SEP 2023 7:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਜੀ20 ਸਮਿਟ ਵਿੱਚ ਹਿੱਸਾ ਲੈਣ ਲਈ ਭਾਰਤ ਵਿੱਚ ਹਨ।
ਸ਼੍ਰੀ ਮੋਦੀ ਨੇ ਐਕਸ (X )‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਸਾਰਥਕ ਵਿਚਾਰ-ਵਟਾਂਦਰਾ ਹੋਇਆ। ਪਿਛਲੇ 9 ਵਰ੍ਹਿਆਂ ਦੇ ਦੌਰਾਨ ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਪ੍ਰਗਤੀ ਬੇਹੱਦ ਸੁਖਦ ਰਹੀ ਹੈ। ਸਾਡੀ ਗੱਲਬਾਤ ਵਿੱਚ ਕਨੈਕਟੀਵਿਟੀ, ਕਮਰਸ਼ੀਅਲ ਲਿੰਕੇਜ ਅਤੇ ਕਈ ਹੋਰ ਮੁੱਦੇ ਸ਼ਾਮਲ ਰਹੇ।”
ਪ੍ਰਧਾਨ ਮੰਤਰੀ ਦਫ਼ਤਰ ਨੇ ਭੀ ਐਕਸ (X) ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨੇ ਭਾਰਤ-ਬੰਗਲਾਦੇਸ਼ ਦੁਵੱਲੇ ਸਹਿਯੋਗ ਵਿੱਚ ਵਿਵਿਧਤਾ ਲਿਆਉਣ ਬਾਰੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਸਾਰਥਕ ਗੱਲਬਾਤ ਕੀਤੀ। ਉਹ ਕਨੈਕਟੀਵਿਟੀ, ਸੱਭਿਆਚਾਰ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ ਸਹਿਤ ਕਈ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਸਹਿਮਤ ਹੋਏ।”
*********
ਡੀਐੱਸ/ਐੱਸਕੇਐੱਸ
(रिलीज़ आईडी: 1955756)
आगंतुक पटल : 188
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam