ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਜਗਨਨਾਥ ਨੇ ਜੀ-20 ਵਿੱਚ ‘ਮਹਿਮਾਨ ਦੇਸ਼’ ਦੇ ਰੂਪ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਸੱਦੇ ਵਾਸਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਧੰਨਵਾਦ ਕੀਤਾ

ਲੀਡਰਾਂ ਨੇ ਬਹੁ-ਆਯਾਮੀ ਦੁਵੱਲੇ ਸਹਿਯੋਗ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਜਗਨਨਾਥ ਨੇ ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਅਤੇ ਪੁਲਾੜ ਖੇਤਰ ਵਿੱਚ ਦੋਹਾਂ ਪੱਖਾਂ ਦੇ ਦਰਮਿਆਨ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੇ ਪ੍ਰਤੀ ਆਸ਼ਾ ਵਿਅਕਤ ਕੀਤੀ।

Posted On: 08 SEP 2023 9:06PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਸਤੰਬਰ 2023 ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀਮਹਾਮਹਿਮ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਸ਼੍ਰੀ ਜਗਨਨਾਥ ਨੇ ਮਹਿਮਾਨ ਦੇਸ਼ ਦੇ ਰੂਪ ਵਿੱਚ ਜੀ-20 ਵਿੱਚ ਹਿੱਸਾ ਲੈਣ ਦੇ ਲਈ ਮਾਰੀਸ਼ਸ ਨੂੰ ਦਿੱਤੇ ਗਏ ਵਿਸ਼ੇਸ਼ ਸੱਦੇ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਦੀਆਂ ਵਿਭਿੰਨ ਵਰਕਿੰਗ ਗਰੁੱਪਸ ਅਤੇ ਮੰਤਰੀ ਪੱਧਰੀ ਮੀਟਿੰਗਾਂ ਵਿੱਚ ਮਾਰੀਸ਼ਸ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਦੋਹਾਂ ਲੀਡਰਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਅਵਸਰ 'ਤੇ ਜੀ-20 ਰੁਝੇਵਿਆਂ ਪ੍ਰਤੀ ਪ੍ਰਸੰਨਤਾ ਵਿਅਕਤ ਕੀਤੀ। ਦੋਹਾਂ ਲੀਡਰਾਂ ਨੇ ਭਾਰਤ ਅਤੇ ਮਾਰੀਸ਼ਸ ਦੇ ਦਰਮਿਆਨ ਬਹੁ-ਆਯਾਮੀ ਦੁਵੱਲੇ ਸਹਿਯੋਗ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪਿਛਲੇ ਵਰ੍ਹੇ ਹੋਏ ਦੁਵੱਲੇ ਅਦਾਨ-ਪ੍ਰਦਾਨਾਂ ਦੀ ਤੇਜ਼ ਗਤੀ ਦਾ ਜ਼ਿਕਰ ਕੀਤਾਜਿਸ ਦੇ ਤਹਿਤ 30 ਤੋਂ ਅਧਿਕ ਵਫ਼ਦਾਂ ਦੇ ਦੌਰੇ ਹੋਏ ਅਤੇ 23 ਦੁਵੱਲੇ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ।

 

ਪ੍ਰਧਾਨ ਮੰਤਰੀ ਸ਼੍ਰੀ ਜਗਨਨਾਥ ਨੇ ਚੰਦਰਯਾਨ-ਮਿਸ਼ਨ ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਪੁਲਾੜ ਖੇਤਰ ਵਿੱਚ ਦੋਹਾਂ ਦੇਸ਼ਾਂ ਦੇ ਦਰਮਿਆਨ ਸਹਿਯੋਗ ਨੂੰ ਅੱਗੇ ਵਧਣ ਦੇ ਪ੍ਰਤੀ ਆਸ਼ਾ ਵਿਅਕਤ ਕੀਤੀ।

 

***

ਡੀਐੱਸ/ਐੱਲਪੀ



(Release ID: 1955760) Visitor Counter : 120