ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੋਰੱਕੋ ਵਿੱਚ ਆਏ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਇਸ ਕਠਿਨ ਘੜੀ ਵਿੱਚ ਮੋਰੱਕੋ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ
Posted On:
09 SEP 2023 8:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਰੱਕੋ ਵਿੱਚ ਆਏ ਭੁਚਾਲ ਕਾਰਨ ਹੋਏ ਜਾਨੀ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਇਹ ਭੀ ਕਿਹਾ ਕਿ ਭਾਰਤ ਇਸ ਕਠਿਨ ਘੜੀ ਵਿੱਚ ਮੋਰੱਕੋ ਦੀ ਹਰ ਸੰਭਵ ਸਹਾਇਤਾ ਦੇ ਲਈ ਤਿਆਰ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ;
“ਮੋਰੱਕੋ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਦੁਖਦ ਸਮੇਂ ਵਿੱਚ, ਮੇਰੇ ਵਿਚਾਰ ਮੋਰੱਕੋ ਦੇ ਲੋਕਾਂ ਦੇ ਨਾਲ ਹਨ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਕਠਿਨ ਘੜੀ ਵਿੱਚ ਮੋਰੱਕੋ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ।”
********
ਡੀਐੱਸ/ਐੱਸਟੀ
(Release ID: 1955787)
ਵਿਜ਼ੀਟਰ ਕਾਊਂਟਰ : 202
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam