ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਬਾਇਡਨ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਦੁਵੱਲੇ ਸਬੰਧਾਂ ਦੇ ਪ੍ਰਤੀ ਰਾਸ਼ਟਰਪਤੀ ਬਾਇਡਨ ਦੇ ਵਿਜ਼ਨ ਅਤੇ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ
ਦੋਹਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਦੀ ਸੰਯੁਕਤ ਰਾਜ ਅਮਰੀਕਾ ਦੀ ਇਤਿਹਾਸਿਕ ਸਰਕਾਰੀ ਯਾਤਰਾ ਦੇ ਪਰਿਣਾਮਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ
ਦੋਹਾਂ ਲੀਡਰਾਂ ਨੇ ਆਈਸੀਈਟੀ (iCET), ਰੱਖਿਆ, ਪੁਲਾੜ ਅਤੇ ਹੋਰ ਖੇਤਰਾਂ ਵਿੱਚ ਨਿਰੰਤਰ ਗਤੀ ਦੀ ਸ਼ਲਾਘਾ ਕੀਤੀ
ਰਾਸ਼ਟਰਪਤੀ ਬਾਇਡਨ ਨੇ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਚੰਦਰਯਾਨ-3 ਦੀ ਇਤਿਹਾਸਿਕ ਲੈਂਡਿੰਗ ’ਤੇ ਭਾਰਤ ਨੂੰ ਵਧਾਈਆਂ ਦਿੱਤੀਆਂ
ਉਨ੍ਹਾਂ ਨੇ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ
ਪ੍ਰਧਾਨ ਮੰਤਰੀ ਨੇ ਜੀ-20 ਦੀ ਭਾਰਤ ਦੀ ਪ੍ਰੈਜ਼ੀਡੈਂਸੀ ਨੂੰ ਸੰਯੁਕਤ ਰਾਜ ਅਮਰੀਕਾ ਦੇ ਨਿਰੰਤਰ ਸਮਰਥਨ ਦੇ ਲਈ ਰਾਸ਼ਟਰਪਤੀ ਬਾਇਡਨ ਦਾ ਧੰਨਵਾਦ ਕੀਤਾ
Posted On:
08 SEP 2023 11:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਜੋਸੈਫ ਆਰ. ਬਾਇਡਨ (H.E. Mr. Joseph R. Biden) ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਬਾਇਡਨ, ਜੋ ਰਾਸ਼ਟਰਪਤੀ ਦੇ ਰੂਪ ਵਿੱਚ ਪਹਿਲੀ ਵਾਰ ਭਾਰਤ ਦੇ ਦੌਰੇ ’ਤੇ ਆਏ ਹਨ, 9-10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਜੀ-20 ਸਮਿਟ ਵਿੱਚ ਹਿੱਸਾ ਲੈਣਗੇ।
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ (India-US Comprehensive Global Strategic Partnership) ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਤੀ ਰਾਸ਼ਟਰਪਤੀ ਬਾਇਡਨ ਦੇ ਵਿਜ਼ਨ ਅਤੇ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ, ਜੋ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਰਣਨੀਤਕ ਤਾਲਮੇਲ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਲੋਕਾਂ ਨਾਲ ਮਜ਼ਬੂਤ ਪਰਸਪਰ ਸਬੰਧਾਂ (strong people-to-people ties) ’ਤੇ ਅਧਾਰਿਤ ਹੈ।
ਦੋਹਾਂ ਲੀਡਰਾਂ ਨੇ ਜੂਨ 2023 ਵਿੱਚ ਪ੍ਰਧਾਨ ਮੰਤਰੀ ਦੀ ਸੰਯੁਕਤ ਰਾਜ ਅਮਰੀਕਾ ਦੀ ਇਤਿਹਾਸਿਕ ਸਰਕਾਰੀ ਯਾਤਰਾ ਦੇ ਭਵਿੱਖਮੁਖੀ ਅਤੇ ਵਿਆਪਕ ਪਰਿਣਾਮਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ, ਜਿਸ ਵਿੱਚ ਮਹੱਤਵਪੂਰਨ ਅਤੇ ਉੱਭਰਦੀ ਟੈਕਨੋਲੋਜੀ (ਆਈਸੀਈਟੀ) (Critical and Emerging Technology (iCET)) ਦੇ ਲਈ ਭਾਰਤ-ਸੰਯੁਕਤ ਰਾਜ ਅਮਰੀਕਾ ਪਹਿਲ (India-U.S. Initiative) ਭੀ ਸ਼ਾਮਲ ਹੈ।
ਦੋਹਾਂ ਲੀਡਰਾਂ ਨੇ ਰੱਖਿਆ, ਵਪਾਰ, ਨਿਵੇਸ਼, ਸਿੱਖਿਆ, ਸਿਹਤ, ਖੋਜ, ਇਨੋਵੇਸ਼ਨ, ਸੱਭਿਆਚਾਰ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਲੋਕਾਂ ਨਾਲ ਪਰਸਪਰ ਸਬੰਧਾਂ ਸਹਿਤ ਦੁਵੱਲੇ ਸਹਿਯੋਗ ਵਿੱਚ ਨਿਰੰਤਰ ਗਤੀ ਦਾ ਸੁਆਗਤ ਕੀਤਾ।
ਰਾਸ਼ਟਰਪਤੀ ਬਾਇਡਨ ਨੇ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਚੰਦਰਯਾਨ-3(Chandrayaan-3) ਦੀ ਇਤਿਹਾਸਿਕ ਲੈਂਡਿੰਗ ’ਤੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਪੁਲਾੜ ਵਿੱਚ ਦੋਹਾਂ ਦੇਸ਼ਾਂ ਦੇ ਦਰਮਿਆਨ ਗਹਿਰੇ ਸਹਿਯੋਗ ’ਤੇ ਪ੍ਰਕਾਸ਼ ਪਾਇਆ।
ਦੋਹਾਂ ਲੀਡਰਾਂ ਨੇ ਕਈ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਹ ਇਸ ਗੱਲ ’ਤੇ ਸਹਿਮਤ ਹੋਏ ਕਿ ਭਾਰਤ-ਅਮਰੀਕਾ ਸਾਂਝੇਦਾਰੀ (India-US partnership) ਨਾ ਕੇਵਲ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਲਈ ਬਲਕਿ ਆਲਮੀ ਭਲਾਈ (global good) ਦੇ ਲਈ ਭੀ ਲਾਭਦਾਇਕ ਹੈ।
ਪ੍ਰਧਾਨ ਮੰਤਰੀ ਨੇ ਜੀ-20 ਦੀ ਭਾਰਤ ਦੀ ਪ੍ਰੈਜ਼ੀਡੈਂਸੀ ਦੀ ਸਫ਼ਲਤਾ ਸੁਨਿਸ਼ਚਿਤ ਕਰਨ ਵਿੱਚ ਸੰਯੁਕਤ ਰਾਜ ਅਮਰੀਕਾ ਤੋਂ ਪ੍ਰਾਪਤ ਨਿਰੰਤਰ ਸਮਰਥਨ ਦੇ ਲਈ ਰਾਸ਼ਟਰਪਤੀ ਬਾਇਡਨ ਦਾ ਧੰਨਵਾਦ ਕੀਤਾ।
*****
ਡੀਐੱਸ/ਐੱਸਟੀ
(Release ID: 1955789)
Visitor Counter : 134
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam