ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
09 SEP 2023 7:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਦੇ ਨਾਲ ਦੁਵੱਲੀ ਬੈਠਕ ਕੀਤੀ। ਮਾਰਚ 2023 ਵਿੱਚ ਪ੍ਰਧਾਨ ਮੰਤਰੀ ਸੁਸ਼੍ਰੀ ਮੇਲੋਨੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਬਾਅਦ ਇਹ ਉਨ੍ਹਾਂ ਦੀ ਦੂਸਰੀ ਭਾਰਤ ਯਾਤਰਾ ਹੈ। ਮਾਰਚ 2023 ਦੀ ਯਾਤਰਾ ਦੇ ਦੌਰਾਨ ਦੁਵੱਲੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਦੇ ਪੱਧਰ ਤੱਕ ਵਧਾਇਆ ਗਿਆ ਸੀ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਦੀ ਜੀ20 ਪ੍ਰਧਾਨਗੀ ਨੂੰ ਲੈ ਕੇ ਇਟਲੀ ਦੇ ਸਮਰਥਨ ਦੇ ਨਾਲ-ਨਾਲ ਇਟਲੀ ਦੇ ਗਲੋਬਲ ਬਾਇਓਫਿਊਲ ਅਲਾਇੰਸ ਅਤੇ ਭਾਰਤ-ਮੱਧ ਪੂਰਬ-ਯੂਰੋਪ ਆਰਥਿਕ ਗਲਿਆਰੇ ਵਿੱਚ ਸ਼ਾਮਲ ਹੋਣ ਦੇ ਲਈ ਇਟਲੀ ਦੀ ਸ਼ਲਾਘਾ ਕੀਤੀ।
ਦੋਨਾਂ ਨੇਤਾਵਾਂ ਨੇ ਦੋਨਾਂ ਦੇਸ਼ਾਂ ਦੇ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਦੇ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ਦਾ ਭੀ ਜਾਇਜ਼ਾ ਲਿਆ, ਅਤੇ ਰੱਖਿਆ ਦੇ ਨਾਲ-ਨਾਲ ਨਵੀਆਂ ਅਤੇ ਉੱਭਰਦੀਆਂ ਟੈਕਨੋਲੋਜੀਆਂ ਜਿਹੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਸਹਿਮਤੀ ਪ੍ਰਗਟਾਈ। ਉਨ੍ਹਾਂ ਨੇ ਆਲਮੀ ਹਿਤ ਦੇ ਲਈ ਜੀ7 ਅਤੇ ਜੀ20 ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ।
ਪ੍ਰਧਾਨ ਮੰਤਰੀ ਸੁਸ਼੍ਰੀ ਮੇਲੋਨੀ ਨੇ ਸਫ਼ਲ ਜੀ20 ਸਮਿਟ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਵਧਾਈ ਦਿੱਤੀ।
***
ਡੀਐੱਸ/ਏਕੇ
(Release ID: 1956074)
Visitor Counter : 133
Read this release in:
Bengali
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam