ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 09 SEP 2023 7:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਜੀ-20 ਸਮਿਟ ਦੇ ਅਵਸਰ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫੁਮੀਓ ਕਿਸ਼ੀਦਾ ਦੇ ਨਾਲ ਦੁੱਵਲੀ ਮੀਟਿੰਗ ਕੀਤੀ।

ਮੀਟਿੰਗ ਦੇ ਦੌਰਾਨ, ਦੋਨਾਂ ਨੇਤਾਵਾਂ ਨੇ ਪਿਛਲੇ ਵਰ੍ਹੇ ਜੀ-20 ਅਤੇ ਜੀ-7 ਦੀ ਪ੍ਰਧਾਨਗੀ ਦੇ ਦੌਰਾਨ ਭਾਰਤ ਅਤੇ ਜਪਾਨ ਦੇ ਵਿੱਚ ਰਚਨਾਤਮਕ ਬਾਤਚੀਤ, ਵਿਸ਼ੇਸ਼ ਤੌਰ ‘ਤੇ ਗਲੋਬਲ ਸਾਊਥ ਦੀਆਂ ਚਿੰਤਾਵਾਂ ਅਤੇ ਆਕਾਂਖਿਆਵਾਂ ਨੂੰ ਮੁੱਖਧਾਰਾ ਵਿੱਚ ਲਿਆਉਣ ਦੇ ਪ੍ਰਯਤਨਾਂ ਦਾ ਉਲੇਖ ਕੀਤਾ।

ਦੋਨਾਂ ਨੇਤਾਵਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ, ਟੈਕਨੋਲੋਜੀ ਸਹਿਯੋਗ, ਨਿਵੇਸ਼ ਅਤੇ ਊਰਜਾ ਸਹਿਤ ਭਾਰਤ-ਜਪਾਨ ਦੁਵੱਲੀ ਸਾਂਝੇਦਾਰੀ ਦੇ ਵਿਭਿੰਨ ਪਹਿਲੂਆਂ ‘ਤੇ ਚਰਚਾ ਕੀਤੀ।

ਦੋਨਾਂ ਨੇਤਾਵਾਂ ਨੇ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ। 

 

***

 

ਡੀਐੱਸ/ਏਕੇ




(Release ID: 1956198) Visitor Counter : 124