ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
प्रविष्टि तिथि:
10 SEP 2023 7:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ 10 ਸਤੰਬਰ 2023 ਨੂੰ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਮਾਰਕ ਰੂਟੇ (H.E. Mr. Mark Rutte) ਨਾਲ ਦੁਵੱਲੀ ਬੈਠਕ ਕੀਤੀ।
ਪ੍ਰਧਾਨ ਮੰਤਰੀ ਰੁਟੇ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਅਤੇ ਸਮਿਟ ਦੀ ਸਫ਼ਲਤਾ ਦੇ ਲਈ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਚੰਦਰਯਾਨ ਮਿਸ਼ਨ ਦੀ ਸਫ਼ਲਤਾ 'ਤੇ ਭੀ ਭਾਰਤ ਨੂੰ ਵਧਾਈਆਂ ਦਿੱਤੀਆਂ ਅਤੇ ਚੰਦਰਮਾ 'ਤੇ ਆਦਿਤਯ (Aditya) ਮਿਸ਼ਨ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਦੋਨਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਸਵੱਛ ਊਰਜਾ ਅਤੇ ਗ੍ਰੀਨ ਹਾਇਡ੍ਰੋਜਨ, ਸੈਮੀਕੰਡਕਟਰ, ਸਾਈਬਰ ਅਤੇ ਡਿਜੀਟਲ ਟੈਕਨੋਲੋਜੀ ਵਿੱਚ ਸਹਿਯੋਗ ਸਮੇਤ ਆਪਣੀ ਦੁਵੱਲੀ ਭਾਈਵਾਲੀ ਨੂੰ ਹੋਰ ਗਹਿਰਾ ਕਰਨ ਦੇ ਢੰਗ ਤਰੀਕਿਆਂ 'ਤੇ ਚਰਚਾ ਕੀਤੀ।
ਚਰਚਾ ਵਿੱਚ ਆਪਸੀ ਹਿਤਾਂ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ਨੂੰ ਭੀ ਸ਼ਾਮਲ ਕੀਤਾ ਗਿਆ।
************
ਡੀਐੱਸ/ਏਕੇ
(रिलीज़ आईडी: 1956199)
आगंतुक पटल : 173
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam