ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
Posted On:
10 SEP 2023 8:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ, ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ।
ਰਾਸ਼ਟਰਪਤੀ ਲੂਲਾ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਅਗਲੇ ਸਾਲ ਬ੍ਰਾਜ਼ੀਲ ਦੀ ਜੀ20 ਪ੍ਰੈਜ਼ੀਡੈਂਸੀ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਾਰਤ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।
ਇਸ ਮੌਕੇ ਭਾਰਤ - ਬ੍ਰਾਜ਼ੀਲ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਢੰਗ ਤਰੀਕਿਆਂ 'ਤੇ ਚਰਚਾ ਹੋਈ, ਜਿਸ ਵਿੱਚ ਬਾਇਓ-ਫਿਊਲ, ਫਾਰਮਾਸਿਊਟੀਕਲ, ਖੇਤੀ ਅਧਾਰਿਤ ਉਦਯੋਗ, ਪੁਲਾੜ ਅਤੇ ਹਵਾਬਾਜ਼ੀ ਦੇ ਖੇਤਰ ਵਿੱਚ ਸਹਿਯੋਗ ਸ਼ਾਮਲ ਹੈ।
ਬੈਠਕ ਦੀ ਸਮਾਪਤੀ 'ਤੇ ਇੱਕ ਸੰਯੁਕਤ ਬਿਆਨ ਜਾਰੀ ਕੀਤਾ ਗਿਆ।
********
ਡੀਐੱਸ/ਐੱਸਟੀ
(Release ID: 1956208)
Visitor Counter : 145
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam