ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 10 SEP 2023 7:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ20 ਸਮਿਟ ਦੇ ਅਵਸਰ ‘ਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਟਰੂਡੋ ਨੇ ਭਾਰਤ  ਦੀ ਜੀ20 ਪ੍ਰੈਜ਼ੀਡੈਂਸੀ ਦੀ ਸਫ਼ਲਤਾ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਭਾਰਤ-ਕੈਨੇਡਾ ਸਬੰਧ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਕਾਨੂੰਨ ਦੇ ਸ਼ਾਸਨ ਦੇ ਪ੍ਰਤੀ ਸਨਮਾਨ ਅਤੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ‘ਤੇ ਅਧਾਰਿਤ ਹਨ। ਉਨ੍ਹਾਂ ਨੇ ਕੈਨੇਡਾ ਵਿੱਚ ਅਤਿਵਾਦੀ ਤੱਤਾਂ ਦੀਆਂ ਜਾਰੀ ਭਾਰਤ-ਵਿਰੋਧੀ ਗਤੀਵਿਧੀਆਂ ਬਾਰੇ ਸਾਡੀਆਂ ਸਖ਼ਤ ਚਿੰਤਾਵਾਂ ਤੋਂ ਜਾਣੂ ਕਰਵਾਇਆ। ਇਹ ਤੱਤ ਵੱਖਵਾਦ ਨੂੰ ਹੁਲਾਰਾ ਦੇ ਰਹੇ ਹਨ, ਇੰਡੀਅਨ ਡਿਪਲੋਮੈਟਸ ਦੇ ਖ਼ਿਲਾਫ਼ ਹਿੰਸਾ ਭੜਕਾ ਰਹੇ ਹਨ,  ਡਿਪਲੋਮੈਟਿਕ ਪਰਿਸਰਾਂ (diplomtic premises) ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਕੈਨੇਡਾ ਵਿੱਚ ਭਾਰਤੀ ਸਮੁਦਾਇ ਅਤੇ ਉਨ੍ਹਾਂ ਦੇ ਪੂਜਾ ਸਥਲਾਂ ਨੂੰ ਧਮਕੀ ਦੇ ਰਹੇ ਹਨ। ਸੰਗਠਿਤ ਅਪਰਾਧ, ਡਰੱਗ ਸਿੰਡੀਕੇਟ ਅਤੇ ਮਾਨਵ ਤਸਕਰੀ ਦੇ ਨਾਲ ਅਜਿਹੀਆਂ ਤਾਕਤਾਂ ਦਾ ਗਠਜੋੜ ਕੈਨੇਡਾ ਦੇ ਲਈ ਭੀ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ। ਅਜਿਹੇ ਖ਼ਤਰਿਆਂ ਨਾਲ ਨਿਪਟਣ ਦੇ ਲਈ ਦੋਨਾਂ ਦੇਸ਼ਾਂ ਦਾ ਆਪਸ ਵਿੱਚ ਸਹਿਯੋਗ ਕਰਨਾ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਨੇ ਇਹ ਭੀ ਉਲੇਖ ਕੀਤਾ ਕਿ ਭਾਰਤ-ਕੈਨੇਡਾ ਸਬੰਧਾਂ ਦੀ ਪ੍ਰਗਤੀ ਦੇ ਲਈ ਆਪਸੀ ਸਨਮਾਨ ਅਤੇ ਵਿਸ਼ਵਾਸ ‘ਤੇ ਅਧਾਰਿਤ ਸਬੰਧ ਜ਼ਰੂਰੀ ਹਨ।

 

***

ਡੀਐੱਸ/ਏਕੇ 


(Release ID: 1956280) Visitor Counter : 197